ਵੋਟਰ ਸੂਚੀਆਂ ਨਾਲ ਜੁੜੇ ਦੋਸ਼ਾਂ ਦੀ ਨਿਰਪੱਖ ਜਾਂਚ ਹੋਵੇ- ਹਰਦਿਆਲ ਸਿੰਘ ਭੱਟੀ
ਪਟਿਆਲਾ, 28 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਹਰਦਿਆਲ ਸਿੰਘ ਭੱਟੀ ਨੇ ਵੋਟਰ ਸੂਚੀਆਂ ਤੇ ਚੋਣ ਪ੍ਰਕਿਰਿਆ ਸੰਬੰਧੀ ਲਗਾਏ ਜਾ ਰਹੇ ‘ਵੋਟ ਚੋਰੀ’ ਦੇ ਦੋਸ਼ਾਂ ਦੀ ਨਿਰਪੱਖ ਤੇ ਤੱਥਾਂ ’ਤੇ ਆਧਾਰਿਤ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਸੰਬੰਧਿਤ ਕਿਸੇ ਵੀ ਸ਼ਿਕਾਇਤ ਜਾਂ ਇਤਰਾਜ਼ ਨੂੰ ਸਿਆਸੀ ਬਿਆਨਬਾਜ਼ੀ ਦੀ ਬਜਾਏ ਨਿਰਧਾਰਤ ਕਾਨੂੰਨੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆ ਅਨੁਸਾਰ ਜਾਂਚਿਆ ਜਾਣਾ ਚਾਹੀਦਾ ਹੈ।
ਪਟਿਆਲਾ, 28 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਹਰਦਿਆਲ ਸਿੰਘ ਭੱਟੀ ਨੇ ਵੋਟਰ ਸੂਚੀਆਂ ਤੇ ਚੋਣ ਪ੍ਰਕਿਰਿਆ ਸੰਬੰਧੀ ਲਗਾਏ ਜਾ ਰਹੇ ‘ਵੋਟ ਚੋਰੀ’ ਦੇ ਦੋਸ਼ਾਂ ਦੀ ਨਿਰਪੱਖ ਤੇ ਤੱਥਾਂ ’ਤੇ ਆਧਾਰਿਤ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਸੰਬੰਧਿਤ ਕਿਸੇ ਵੀ ਸ਼ਿਕਾਇਤ ਜਾਂ ਇਤਰਾਜ਼ ਨੂੰ ਸਿਆਸੀ ਬਿਆਨਬਾਜ਼ੀ ਦੀ ਬਜਾਏ ਨਿਰਧਾਰਤ ਕਾਨੂੰਨੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆ ਅਨੁਸਾਰ ਜਾਂਚਿਆ ਜਾਣਾ ਚਾਹੀਦਾ ਹੈ। ਜਥੇਦਾਰ ਭੱਟੀ ਨੇ ਕਿਹਾ ਕਿ ਜੇਕਰ ਕਿਸੇ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਲ ਨਾ ਹੋਣਾ, ਗਲਤ ਤਰੀਕੇ ਨਾਲ ਹਟਾਏ ਜਾਣ ਜਾਂ ਕਿਸੇ ਹੋਰ ਕਿਸਮ ਦੀ ਗੜਬੜੀ ਸੰਬੰਧੀ ਸ਼ਿਕਾਇਤ ਸਾਹਮਣੇ ਆਉਂਦੀ ਹੈ ਤਾਂ ਸੰਬੰਧਿਤ ਅਧਿਕਾਰੀਆਂ ਵਲੋਂ ਉਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੋਣ ਕਾਨੂੰਨਾਂ ਅਤੇ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ ਯਕੀਨੀ ਬਣਾਉਣ ਦੇ ਨਾਲ-ਨਾਲ ਯੋਗ ਨਾਗਰਿਕਾਂ ਦੇ ਵੋਟ ਦੇ ਅਧਿਕਾਰ ਦੀ ਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾਣ। ਜਥੇਦਾਰ ਭੱਟੀ ਨੇ ਕਿਹਾ ਕਿ ਜੇਕਰ ਕਿਸੇ ਪੱਖ ਵਲੋਂ ਚੋਣ ਪ੍ਰਕਿਰਿਆ ਵਿਚ ਬੇਨਿਯਮੀਆਂ ਸੰਬੰਧੀ ਦੋਸ਼ ਲਗਾਏ ਜਾਂਦੇ ਹਨ ਤਾਂ ਉਨ੍ਹਾਂ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਹੋਣੀ ਚਾਹੀਦੀ ਹੈ ਅਤੇ ਜਾਂਚ ਦੇ ਨਤੀਜੇ ਤੱਥਾਂ ਸਮੇਤ ਸਾਹਮਣੇ ਲਿਆਂਦੇ ਜਾਣ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਸ਼ਿਕਾਇਤਾਂ ਦਾ ਨਿਪਟਾਰਾ ਹੋਵੇਗਾ, ਸਗੋਂ ਚੋਣ ਪ੍ਰਕਿਰਿਆ ਵਿਚ ਲੋਕਾਂ ਦਾ ਭਰੋਸਾ ਵੀ ਬਣਿਆ ਰਹੇਗਾ।