28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਖੇਡਾਂ ਵਤਨ ਪੰਜਾਬ ਦੀਆਂ ’ਚ ਬਾਬਾ ਫਰੀਦ ਸਕੂਲ ਤਰਖੇੜੀ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਭਾਦਸੋਂ, 28 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਪਟਿਆਲਾ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ’ ਖੇਡਾਂ ਵਤਨ ਪੰਜਾਬ ਦੀਆਂ’ ਦੇ ਚੈੱਸ ਮੁਕਾਬਲਿਆਂ ਵਿਚ ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਤੇ ਵਿਦਿਆਰਥੀ ਦਿਲਜੋਤ ਸਿੰਘ ਪੁੱਤਰ ਮੁਕੰਦ ਸਿੰਘ ਪਿੰਡ ਜਿੰਦਲਪੁਰ ਨੇ ਡੀਪੀ ਵਤਨਦੀਪ ਅਤੇ ਜਸਵੀਰ ਕੌਰ ਦੀ ਅਗਵਾਈ ਹੇਠ ਸਾਨਦਾਰ ਪ੍ਰਦਰਸਨ ਕਰਦੇ ਹੋਏ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ ਅਤੇ ਸਟੇਟ ਪੱਧਰ ਲਈ ਚੋਣ ਹੋਈ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਿਲਵਰ ਖਾਂ ਨੇ ਪੰਜਾਬ ਸਰਕਾਰ ਦੁਆਰਾ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਉਪਰਾਲੇ ਦੀ ਭਰਪੂਰ ਪ੍ਰਸੰਸਾ ਕਰਦੇ ਹੋਏ ਵਿਦਿਆਰਥੀਆਂ ਨੂੰ ਨਸ਼ਿਆਂ ਦੀਆਂ ਅਲਾਮਤਾਂ ਤੋਂ ਬਚਣ ਲਈ ਅਤੇ ਵੱਧ ਤੋਂ ਵੱਧ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 29-09-2026
ਭਾਦਸੋਂ, 28 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਪਟਿਆਲਾ ਵਿਖੇ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ’ ਖੇਡਾਂ ਵਤਨ ਪੰਜਾਬ ਦੀਆਂ’ ਦੇ ਚੈੱਸ ਮੁਕਾਬਲਿਆਂ ਵਿਚ ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਤੇ ਵਿਦਿਆਰਥੀ ਦਿਲਜੋਤ ਸਿੰਘ ਪੁੱਤਰ ਮੁਕੰਦ ਸਿੰਘ ਪਿੰਡ ਜਿੰਦਲਪੁਰ ਨੇ ਡੀਪੀ ਵਤਨਦੀਪ ਅਤੇ ਜਸਵੀਰ ਕੌਰ ਦੀ ਅਗਵਾਈ ਹੇਠ ਸਾਨਦਾਰ ਪ੍ਰਦਰਸਨ ਕਰਦੇ ਹੋਏ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ ਅਤੇ ਸਟੇਟ ਪੱਧਰ ਲਈ ਚੋਣ ਹੋਈ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਿਲਵਰ ਖਾਂ ਨੇ ਪੰਜਾਬ ਸਰਕਾਰ ਦੁਆਰਾ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਉਪਰਾਲੇ ਦੀ ਭਰਪੂਰ ਪ੍ਰਸੰਸਾ ਕਰਦੇ ਹੋਏ ਵਿਦਿਆਰਥੀਆਂ ਨੂੰ ਨਸ਼ਿਆਂ ਦੀਆਂ ਅਲਾਮਤਾਂ ਤੋਂ ਬਚਣ ਲਈ ਅਤੇ ਵੱਧ ਤੋਂ ਵੱਧ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰ ਪਰਸਨ ਰਾਜਦਾ ਪ੍ਰਵੀਨ, ਪ੍ਰਿੰਸੀਪਲ ਸੁਖਵਿੰਦਰ ਕੌਰ, ਵਾਈਸ ਪ੍ਰਿੰਸੀਪਲ ਕੁਲਦੀਪ ਸਿੰਘ, ਨਰਿੰਦਰ ਕੌਰ, ਮਨਪ੍ਰੀਤ ਕੌਰ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਨੇ ਵਿਦਿਆਰਥੀ ਦੀ ਹੌਂਸਲਾ ਅਫਜਾਈ ਕੀਤੀ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਘੁਲਾਟੀਏ ਚੈਨ ਸਿੰਘ ਦੇ ਬਿਮਾਰ ਪੁੱਤਰ ਦੀ ਜ਼ਿਲ੍ਹਾ ਪ੍ਰਸ਼ਾਸਨ ਨਹੀਂ ਲੈ ਰਿਹਾ ਸਾਰ ਅਗਲੀ ਖ਼ਬਰ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਤੇ ਖ਼ਾਦ ਬਣਾਉਣ ਬਾਰੇ ਦਿੱਤੀ ਸਿਖਲਾਈ
Ad Position 24