28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਨਸ਼ਾ ਮੁਕਤ ਪੰਜਾਬ ਯਾਤਰਾ ਸ਼ਹਿਰ ਨਾਭਾ ਵਿਖੇ ਪਹੁੰਚੀ, ਲੋਕਾਂ ਵਲੋਂ ਨਿੱਘਾ ਸਵਾਗਤ

ਨਾਭਾ, 28 ਸਤੰਬਰ (ਵਰਿੰਦਰ ਵਰਮਾ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਤਹਿਤ ਸ਼ਹਿਰ ਨਾਭਾ ਪਹੁੰਚੀ। ਯਾਤਰਾ ਦੀ ਅਗਵਾਈ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਸੰਜੇ ਭਾਟੀਆ ਵਲੋਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 29-09-2026
ਨਾਭਾ, 28 ਸਤੰਬਰ (ਵਰਿੰਦਰ ਵਰਮਾ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਤਹਿਤ ਸ਼ਹਿਰ ਨਾਭਾ ਪਹੁੰਚੀ। ਯਾਤਰਾ ਦੀ ਅਗਵਾਈ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਸੰਜੇ ਭਾਟੀਆ ਵਲੋਂ ਕੀਤੀ ਗਈ। ਯਾਤਰਾ ਨੂੰ ਸ਼ਹਿਰ ਵਿਚ ਲੋਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਹ ਯਾਤਰਾ ਸ਼ਹਿਰ ਨਾਭਾ ਦੇ ਪਟਿਆਲਾ ਗੇਟ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਸਿਨੇਮਾ ਰੋਡ ਲਾਇਨਜ਼ ਕਲੱਬ ਵਿਖੇ ਸਮਾਪਤ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਸੰਜੇ ਭਾਟੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਨੌਜਵਾਨੀ ਨੂੰ ਨਸ਼ੇ ਦੇ ਦਲ ਦਲ ਵਿਚ ਧਕੇਲ ਦਿੱਤਾ ਹੈ। ਪੰਜਾਬ ਵਿੱਚ ਡਬਲ ਇੰਜਨ ਦੀ ਸਰਕਾਰ ਲਿਆਉਣਾ ਜ਼ਰੂਰੀ ਹੈ, ਜਿਸ ਨਾਲ ਸੂਬੇ ਦੀ ਤਰੱਕੀ ਨੂੰ ਗਤੀ ਮਿਲ ਸਕਦੀ ਹੈ। ਇਸ ਮੌਕੇ ਵਪਾਰ ਮੰਡਲ ਦੇ ਵਾਈਸ ਪ੍ਰਧਾਨ ਪੰਜਾਬ ਰਾਜੇਸ਼ ਬਾਂਸਲ ਬੱਬੂ ਤੇ ਮੁੱਖ ਸੇਵਾਦਾਰ ਵਰਿੰਦਰ ਬਿੱਟੂ ਨੇ ਯਾਤਰਾ ਦਾ ਸਵਾਗਤ ਕੀਤਾ ਤੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਬਹੁਤ ਲੋੜ ਹੈ। ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਮਹਾਰਾਣੀ ਪਰਨੀਤ ਕੌਰ ਤੇ ਮਹਿਲਾ ਮੋਰਚਾ ਪੰਜਾਬ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਸੰਬੋਧਨ ਕਰਦਿਆ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਿਲ ਕੀਤੀ ਸੀ । ਇਸ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪਾਰਟੀ ਪੰਜਾਬ ਵਿਚ ਸਰਕਾਰ ਬਣਾਵੇਗੀ। ਇਸ ਮੌਕੇ ਵਾਈਸ ਪ੍ਰਧਾਨ ਸੰਨੀ ਸਿੰਗਲਾ, ਮੰਡਲ ਪ੍ਰਧਾਨ ਪਰਮਿੰਦਰ ਗੁਪਤਾ, ਵਿਨੋਦ ਕਾਲੜਾ, ਅਸ਼ੋਕ ਜਿੰਦਲ, ਅਮਰ ਚੰਦ ਕਥੂਰੀਆ, ਪਲਵਿੰਦਰ ਸਿੰਘ ਛੀਟਾਂਵਾਲਾ, ਐਡਵੋਕੇਟ ਅਤੁਲ ਬਾਂਸਲ, ਪਵਨ ਗਰਗ, ਸੰਜੀਵ ਜਿੰਦਲ, ਗੋਗੀ ਟਿਵਾਣਾ, ਰੋਬਿਨ ਗੋਇਲ, ਯੁਧਵੀਰ ਸੋਡੀ, ਸੁਰੇਸ਼ ਬਾਂਸਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਪਾਰਟੀ ਦੇ ਵਰਕਰ ਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗਤ ਸਿੰਘ ਨੌਜਵਾਨਾਂ ਦੇ ਪ੍ਰੇਰਨਾਸ੍ਰੋਤ- ਗੌਰਵ ਸੰਧੂ ਅਗਲੀ ਖ਼ਬਰ ਮਰਿਆਦਾ ਨਾ ਭੁੱਲਣ ਗਾਇਤਰੀ ਬਿਸ਼ਨੋਈ ਤੇ ‘ਆਪ’ ਦੇ ਹੋਰ ਆਗੂ- ਘਲੋੜੀ
Ad Position 24