30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮਿਸ਼ਨ ਕਲੀਨ ਪਟਿਆਲਾ ਦੀਆਂ ਦੋ ਸ਼੍ਰੇਣੀਆਂ ’ਚ ਮੋਦੀ ਕਾਲਜ ਦੂਜੇ ਸਥਾਨ ’ਤੇ

ਪਟਿਆਲਾ, 29 ਸਤੰਬਰ (ਗੁਰਵਿੰਦਰ ਸਿੰਘ ਔਲਖ)- ਮੁਲਤਾਨੀ ਮੱਲ ਮੋਦੀ ਕਾਲਜ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਨਗਰ ਨਿਗਮ ਪਟਿਆਲਾ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਚਲਾਈ ਗਈ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਤਹਿਤ ਦੋ ਸ਼੍ਰੇਣੀਆਂ ਵਿਚ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਨੇ ‘ਸਭ ਤੋਂ ਸਾਫ਼ ਸੜਕ ਦੀ ਸੰਭਾਲ’ ਤੇ ‘ਸਫ਼ਾਈ ਸੰਬੰਧੀ ਜਾਗਰੂਕਤਾ ਮੁਹਿੰਮ’ ਦੀਆਂ ਸ਼੍ਰੇਣੀਆਂ ਵਿਚ ਇਹ ਪ੍ਰਾਪਤੀ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 30-09-2026
ਪਟਿਆਲਾ, 29 ਸਤੰਬਰ (ਗੁਰਵਿੰਦਰ ਸਿੰਘ ਔਲਖ)- ਮੁਲਤਾਨੀ ਮੱਲ ਮੋਦੀ ਕਾਲਜ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਨਗਰ ਨਿਗਮ ਪਟਿਆਲਾ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਚਲਾਈ ਗਈ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਤਹਿਤ ਦੋ ਸ਼੍ਰੇਣੀਆਂ ਵਿਚ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਨੇ ‘ਸਭ ਤੋਂ ਸਾਫ਼ ਸੜਕ ਦੀ ਸੰਭਾਲ’ ਤੇ ‘ਸਫ਼ਾਈ ਸੰਬੰਧੀ ਜਾਗਰੂਕਤਾ ਮੁਹਿੰਮ’ ਦੀਆਂ ਸ਼੍ਰੇਣੀਆਂ ਵਿਚ ਇਹ ਪ੍ਰਾਪਤੀ ਹਾਸਲ ਕੀਤੀ। ਮੁਹਿੰਮ ਵਿਚ ਕੁੱਲ 51 ਸੰਸਥਾਵਾਂ ਨੇ ਭਾਗ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਨਮਾਨ ਕਾਲਜ ਵਲੋਂ ਸਫ਼ਾਈ, ਵਾਤਾਵਰਣ ਦੀ ਸੰਭਾਲ ਅਤੇ ਕੂੜਾ-ਕਰਕਟ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਫ਼ਾਈ, ਹਰਿਆਲੀ ਅਤੇ ਵਾਤਾਵਰਣ ਦੀ ਸੰਭਾਲ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਡਾ. ਗੋਇਲ ਨੇ ‘ਮਿਸ਼ਨ ਕਲੀਨ ਪਟਿਆਲਾ’ ਦੇ ਸੁਪਰਵਾਈਜ਼ਰ ਡਾ. ਕੁਲਦੀਪ ਕੁਮਾਰ ਤੇ ਸਫ਼ਾਈ ਤੇ ਠੋਸ ਕੂੜਾ ਪ੍ਰਬੰਧਨ ਦੇ ਨੋਡਲ ਅਫ਼ਸਰ ਡਾ. ਮਨੀਸ਼ ਸ਼ਰਮਾ ਨੂੰ ਉਨ੍ਹਾਂ ਦੀ ਮਿਹਨਤ ਅਤੇ ਸੁਚੱਜੇ ਤਾਲਮੇਲ ਲਈ ਵਧਾਈ ਦਿੱਤੀ। ਉਨ੍ਹਾਂ ਨੇ ਐੱਨ. ਐੱਸ. ਐੱਸ., ਐੱਨ. ਸੀ. ਸੀ., ਈਕੋ ਕਲੱਬ ਅਤੇ ਯੂਥ ਰੈੱਡ ਕਰਾਸ ਦੇ ਇੰਚਾਰਜਾਂ ਸਮੇਤ ਵਿਦਿਆਰਥੀ ਵਲੰਟੀਅਰਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਸਫ਼ਾਈ ਅਤੇ ਜਾਗਰੂਕਤਾ ਮੁਹਿੰਮਾਂ ਵਿਚ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਸਫ਼ਾਈ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਾਫ਼-ਸੁਥਰਾ ਵਾਤਾਵਰਣ ਸਿਰਜਣ ਲਈ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਜ਼ਰੂਰੀ ਹੈ। ਕਾਲਜ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਨਗਰ ਨਿਗਮ ਪਟਿਆਲਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਰਾਹੀਂ ਸੰਸਥਾਵਾਂ ਨੂੰ ਸਫ਼ਾਈ ਤੇ ਵਾਤਾਵਰਣ ਸੰਭਾਲ ਵਿਚ ਯੋਗਦਾਨ ਪਾਉਣ ਦਾ ਮੌਕਾ ਦੇਣ ਲਈ ਧੰਨਵਾਦ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੀ ਦੁਕਾਨ ’ਚ ਚੋਰੀ ਅਗਲੀ ਖ਼ਬਰ ਪਿੰਡ ਘੜਾਮ ਦੇ ਕਈ ਪਰਿਵਾਰ ਕਾਂਗਰਸ ਤੇ ਅਕਾਲੀ ਦਲ ਨੂੰ ਛੱਡ ਕੇ ‘ਆਪ’ ’ਚ ਸ਼ਾਮਿਲ
Ad Position 24