ਨਾਭਾ ਜ਼ੋਨਲ ਅਥਲੈਟਿਕ ਵਿਚ ਜੀ. ਬੀ. ਆਈ. ਸਕੂਲ ਪਹਿਲੇ ਸਥਾਨ ’ਤੇ ਰਿਹਾ
ਨਾਭਾ, 29 ਸਤੰਬਰ (ਜਗਨਾਰ ਸਿੰਘ ਦੁਲੱਦੀ)- 22 ਸਤੰਬਰ ਤੋਂ 25 ਸਤੰਬਰ ਤੱਕ ਕਰਵਾਏ ਗਏ ਨਾਭਾ ਜ਼ੋਨਲ ਅਥਲੈਟਿਕ 2026-27 ਵਿਚ ਨਾਭਾ ਸਥਿਤ ਜੀ. ਬੀ.
ਨਾਭਾ, 29 ਸਤੰਬਰ (ਜਗਨਾਰ ਸਿੰਘ ਦੁਲੱਦੀ)- 22 ਸਤੰਬਰ ਤੋਂ 25 ਸਤੰਬਰ ਤੱਕ ਕਰਵਾਏ ਗਏ ਨਾਭਾ ਜ਼ੋਨਲ ਅਥਲੈਟਿਕ 2026-27 ਵਿਚ ਨਾਭਾ ਸਥਿਤ ਜੀ. ਬੀ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦੇ ਚੇਅਰਮੈਨ ਸੰਦੀਪ ਬਾਂਸਲ ਦੀ ਅਗਵਾਈ ਹੇਠ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਪਹਿਲਾ ਸਥਾਨ ਹਾਸਲ ਕਰਕੇ ਜੀ.ਬੀ. ਪਰਿਵਾਰ ਨੂੰ ਮਾਣ ਮਹਿਸੂਸ ਕਰਵਾਇਆ। ਜ਼ਿਕਰਯੋਗ ਹੈ ਕਿ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ‘ਤੇ ਜੀ. ਬੀ. ਆਈ. ਸਕੂਲ ਦੇ 19 ਵਿਦਿਆਰਥੀਆਂ ਦੀ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਚੋਣ ਹੋਈ। ਇਸ ਮੁਕਾਬਲੇ ਵਿਚ ਨਾਭਾ ਹਲਕੇ ਦੇ 70 ਸਰਕਾਰੀ ਤੇ ਨਿੱਜੀ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ। ਵੱਖ-ਵੱਖ ਅਥਲੈਟਿਕ ਮੁਕਾਬਲਿਆਂ ਵਿਚ ਜੀ. ਬੀ. ਆਈ. ਸਕੂਲ ਦੇ ਖਿਡਾਰੀਆਂ ਨੇ ਆਪਣੀ ਪ੍ਰਤਿਭਾ, ਮਿਹਨਤ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 53 ਤਗਮੇ ਜਿੱਤ ਕੇ ਨਾਭਾ ਵਿਚ ਪਹਿਲਾ ਸਥਾਨ ਹਾਸਲ ਕੀਤਾ। ਜੀ. ਬੀ. ਆਈ. ਸਕੂਲ ਨੇ 15 ਸੋਨ ਤਗਮੇ, 16 ਚਾਂਦੀ ਦੇ ਤਗਮੇ ਅਤੇ 22 ਕਾਂਸੀ ਦੇ ਤਗਮੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ। ਇਸ ਸ਼ਾਨਦਾਰ ਉਪਲਬਧੀ ‘ਤੇ ਸਕੂਲ ਦੇ ਚੇਅਰਮੈਨ ਸੰਦੀਪ ਬਾਂਸਲ ਨੇ ਖਿਡਾਰੀਆਂ, ਮਾਪਿਆਂ ਅਤੇ ਸਮੂਹ ਕੋਚਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਭਵਿੱਖ ਵਿਚ ਹੋਣ ਵਾਲੀਆਂ ਪ੍ਰਤੀਯੋਗਿਤਾਵਾਂ ਲਈ ਵੀ ਇਸੇ ਉਤਸ਼ਾਹ ਅਤੇ ਜੋਸ਼ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾ. ਇੰਦਰਜੀਤਪਾਲ ਕੌਰ ਗਰੇਵਾਲ ਨੇ ਵੀ ਜੇਤੂ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਜੀ.ਬੀ.ਆਈ. ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਲਈ ਲਗਾਤਾਰ ਮੌਕੇ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਸਾਡੇ ਖਿਡਾਰੀ ਭਵਿੱਖ ਵਿਚ ਵੀ ਇਸੇ ਉਤਸ਼ਾਹ ਤੇ ਆਤਮ-ਵਿਸ਼ਵਾਸ ਨਾਲ ਨਵੀਆਂ ਉਚਾਈਆਂ ਹਾਸਲ ਕਰਨਗੇ।