ਖੇਡਾਂ ਵਤਨ ਪੰਜਾਬ ਦੀਆਂ ’ਚ ਸੰਧੂ ਸਕੂਲ ਦੇ ਖਿਡਾਰੀਆਂ ਨੇ ਗੱਡੇ ਝੰਡੇ, 5 ਤਗਮੇ ਜਿੱਤੇ
ਦੇਵੀਗੜ੍ਹ, 29 ਸਤੰਬਰ (ਰਾਜਿੰਦਰ ਸਿੰਘ ਮੌਜੀ)-‘ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਹੋਏ ਅਥਲੈਟਿਕਸ ਮੁਕਾਬਲਿਆਂ ਵਿਚ ਡਾ. ਬੀ.
ਦੇਵੀਗੜ੍ਹ, 29 ਸਤੰਬਰ (ਰਾਜਿੰਦਰ ਸਿੰਘ ਮੌਜੀ)-‘ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਹੋਏ ਅਥਲੈਟਿਕਸ ਮੁਕਾਬਲਿਆਂ ਵਿਚ ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹਖੇੜੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 5 ਤਗਮੇ ਆਪਣੇ ਨਾਮ ਕੀਤੇ ਹਨ। ਵਿਦਿਆਰਥੀਆਂ ਨੇ ਦੌੜ ਅਤੇ ਸ਼ਾਟਪੁੱਟ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਲੋਹਾ ਮੰਨਵਾਇਆ। ਇਸ ਮੌਕੇ ਵਿਸ਼ਾਲ ਅੰਡਰ-17 ਨੇ 100 ਮੀਟਰ ਦੌੜ ਵਿਚ ਸੋਨੇ ਦਾ ਤਗਮਾ ਅਤੇ ਅੰਡਰ-17 ਵਿਚ 200 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਹਰਦਕਸ਼ ਨੇ ਅੰਡਰ-21 ਵਿਚ 100 ਮੀਟਰ ਦੌੜ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤਿਆ। ਇਸੇ ਮੁਕਾਬਲੇ ਵਿਚ ਜਸ਼ਨਦੀਪ ਸਿੰਘ ਅੰਡਰ-14 ਸ਼ਾਟਪੁੱਟ ਮੁਕਾਬਲੇ ਵਿਚ ਸੋਨੇ ਦਾ ਤਗਮਾ ਪ੍ਰਾਪਤ ਕੀਤਾ ਅਤੇ ਸੁਖਮਨ ਸਿੰਘ ਅੰਡਰ-17 ਨੇ 200 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਇਕੋ ਮੁਕਾਬਲੇ ਵਿਚ ਇੰਨੇ ਸਾਰੇ ਤਗਮੇ ਹਾਸਲ ਕਰਨਾ ਸਕੂਲ ਅਤੇ ਸਮੁੱਚੇ ਇਲਾਕੇ ਲਈ ਬਹੁਤ ਮਾਣ ਵਾਲੀ ਗੱਲ ਹੈ। ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਹਿਮ ਹਨ। ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਰਾਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਸ੍ਰੀਮਤੀ ਤਰਨਦੀਪ ਕੌਰ ਅਰੋੜਾ ਨੇ ਵਿਦਿਆਰਥੀਆਂ, ਕੋਚ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਬੱਚਿਆਂ ਦੀ ਸਖ਼ਤ ਮਿਹਨਤ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ।