30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਵਿਧਾਇਕ ਦੇਵ ਮਾਨ ਨੇ ਸਿਹਤ ਕਾਰਡ ਵੰਡਣ ਦੀ ਕੀਤੀ ਸ਼ੁਰੂਆਤ

ਨਾਭਾ, 29 ਸਤੰਬਰ (ਜਗਨਾਰ ਸਿੰਘ ਦੁਲੱਦੀ)- ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਨਾਭਾ ਸਥਿਤ ਪੀ. ਡਬਲਿਊ.

Ad Position 21
No active advertisement
ਅਜੀਤ ਡੈਸਕ 30-09-2026
ਨਾਭਾ, 29 ਸਤੰਬਰ (ਜਗਨਾਰ ਸਿੰਘ ਦੁਲੱਦੀ)- ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਨਾਭਾ ਸਥਿਤ ਪੀ.ਡਬਲਿਊ.ਡੀ. ਰੈਸਟ ਹਾਊਸ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦੇ ਹੋਏ ਲਾਭਪਾਤਰੀਆਂ ਨਾਲ ਮੁਲਾਕਾਤ ਕੀਤੀ ਅਤੇ ਯੋਜਨਾ ਸੰਬੰਧੀ ਜਾਣਕਾਰੀ ਹਾਸਲ ਕੀਤੀ । ਉਪਰੰਤ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਲੋਕਾਂ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਮਿਲੇਗਾ। ਉਨ੍ਹਾਂ ਲਾਭਪਾਤਰੀਆਂ ਨੂੰ ਸਿਹਤ ਕਾਰਡਾਂ ਦੀ ਯੋਗ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲਾਭਪਾਤਰੀਆਂ ਅਤੇ ਸ਼ਹਿਰ ਵਾਸੀਆਂ ਵਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਸੰਬੰਧੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਗਿਆ ਕਿ ਸਰਕਾਰ ਦਾ ਇਹ ਉਪਰਾਲਾ ਬਹੁਤ ਵਧੀਆ ਹੈ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ । ਇਸ ਮੌਕੇ ਸਾਬਕਾ ਚੇਅਰਮੈਨ ਅਮਰਦੀਪ ਸਿੰਘ ਖੰਨਾ, ਭੁਪੇਸ਼ ਬਾਂਸਲ ਪਾਸੀਂ, ਕਸ਼ਮੀਰ ਲਾਲਕਾ, ਭੁਪਿੰਦਰ ਸਿੰਘ ਕੱਲਰ ਮਾਜਰੀ, ਹੁਸ਼ਿਆਰ ਸਿੰਘ, ਜਸਵੀਰ ਸਿੰਘ ਛਿੰਦਾ ਵਜੀਦਪੁਰ, ਸੁਖ ਖਹਿਰਾ, ਸਿਮਰਨ ਅੜਕ ਚੌਹਾਨ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਤੇ ਲਾਭਪਾਤਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਤਨੀ ਦੇ ਵਤੀਰੇ ਤੋਂ ਤੰਗ ਪਤੀ ਨੇ ਲਿਆ ਫਾਹਾ, ਪਤਨੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਸੰਧੂ ਸਕੂਲ ਦੇ ਖਿਡਾਰੀਆਂ ਨੇ ਗੱਡੇ ਝੰਡੇ, 5 ਤਗਮੇ ਜਿੱਤੇ
Ad Position 24