30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਅਮਿਤ ਸ਼ਾਹ ਦੀ ਨਸ਼ਾ ਮੁਕਤ ਪੰਜਾਬ ਵਿਸ਼ਾਲ ਰੈਲੀ ਅੱਜ

ਡਕਾਲਾ, 29 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ ਵਿਚ ਕੱਢੀਆਂ ਜਾ ਰਹੀਆਂ ਨਸ਼ਾ ਵਿਰੋਧੀ ਯਾਤਰਾਵਾਂ ਦੀ ਸਮਾਪਤੀ ਮੌਕੇ 30 ਸਤੰਬਰ ਨੂੰ ਜਲੰਧਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਨਸ਼ਾ ਮੁਕਤ ਪੰਜਾਬ ਵਿਸ਼ਾਲ ਰੈਲੀ ਕਰਵਾਈ ਜਾ ਰਹੀ ਹੈ। ਰੈਲੀ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 21
No active advertisement
ਹਰਮੇਸ਼ ਗੋਇਲ ਡਕਾਲਾ 30-09-2026
ਡਕਾਲਾ, 29 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ ਵਿਚ ਕੱਢੀਆਂ ਜਾ ਰਹੀਆਂ ਨਸ਼ਾ ਵਿਰੋਧੀ ਯਾਤਰਾਵਾਂ ਦੀ ਸਮਾਪਤੀ ਮੌਕੇ 30 ਸਤੰਬਰ ਨੂੰ ਜਲੰਧਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਨਸ਼ਾ ਮੁਕਤ ਪੰਜਾਬ ਵਿਸ਼ਾਲ ਰੈਲੀ ਕਰਵਾਈ ਜਾ ਰਹੀ ਹੈ। ਰੈਲੀ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ ਡਕਾਲਾ ਨੇ ਆਪਣੇ ਦਫ਼ਤਰ ਡਕਾਲਾ ਤੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲੰਧਰ ਦੀ ਇਹ ਰੈਲੀ ਪੰਜਾਬ ਦੀ ਸਿਆਸਤ ਵਿਚ ਅਹਿਮ ਪ੍ਰਭਾਵ ਪੈਦਾ ਕਰਨ ਦੇ ਨਾਲ-ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਵੇਗੀ। ਹਰਮੇਸ਼ ਗੋਇਲ ਨੇ ਕਿਹਾ ਕਿ ਭਾਜਪਾ ਵਲੋਂ ਨਸ਼ਾ ਮੁਕਤ ਪੰਜਾਬ ਦੀ ਉਸਾਰੀ ਲਈ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਚਾਰ ਨਸ਼ਾ ਵਿਰੋਧੀ ਯਾਤਰਾਵਾਂ ਕੱਢੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿਚ ਭਾਜਪਾ ਵਰਕਰਾਂ ਦੀ ਵੱਡੀ ਸ਼ਮੂਲੀਅਤ ਹੋਵੇਗੀ। ਉਨ੍ਹਾਂ ਅਨੁਸਾਰ ਰੈਲੀ ਰਾਹੀਂ ਪਾਰਟੀ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਸਰਗਰਮੀਆਂ ਨੂੰ ਵੀ ਗਤੀ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਨਸ਼ਾਮੁਕਤ ਰੈਲੀ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ- ਗੋਗੀ ਟਿਵਾਣਾ ਅਗਲੀ ਖ਼ਬਰ ਝੋਨੇ ਦੀ ਖਰੀਦ ਲਈ 42,786.68 ਕਰੋੜ ਦੀ ਸੀ. ਸੀ. ਐੱਲ. ਮਨਜ਼ੂਰੀ ਕੇਂਦਰ ਦਾ ਵਧੀਆ ਫੈਸਲਾ- ਗੁਰਜੀਤ ਸਿੰਘ ਕੋਹਲੀ
Ad Position 24