29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਰਕਾਰੀ ਸੰਸਥਾ (ਡਾਇਟ) ਵਿਖੇ ਨਵ-ਸਾਖ਼ਰਾ ਪ੍ਰੀਖਿਆ ਕਰਵਾਈ

ਨਾਭਾ, 29 ਸਤੰਬਰ (ਜਗਨਾਰ ਸਿੰਘ ਦੁਲੱਦੀ)-ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਨਵ ਭਾਰਤ ਸਾਖਰਤਾ ਮਿਸ਼ਨ (ਉਲਾਸ) ਪ੍ਰੋਗਰਾਮ ਤਹਿਤ ਕਿਰਨ ਸ਼ਰਮਾ ਡਾਇਰੈਕਟਰ ਐਸ. ਸੀ.

Ad Position 21
No active advertisement
ਅਜੀਤ ਡੈਸਕ 30-09-2026
ਨਾਭਾ, 29 ਸਤੰਬਰ (ਜਗਨਾਰ ਸਿੰਘ ਦੁਲੱਦੀ)-ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਨਵ ਭਾਰਤ ਸਾਖਰਤਾ ਮਿਸ਼ਨ (ਉਲਾਸ) ਪ੍ਰੋਗਰਾਮ ਤਹਿਤ ਕਿਰਨ ਸ਼ਰਮਾ ਡਾਇਰੈਕਟਰ ਐਸ. ਸੀ. ਈ. ਆਰ. ਟੀ. ਅਤੇ ਸੁਰਿੰਦਰ ਕੁਮਾਰ ਸਹਾਇਕ ਡਾਇਰੈਕਟਰ ਐਸ. ਸੀ. ਈ. ਆਰ. ਟੀ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵ ਸਾਖਰਾ ਦੀ ਪ੍ਰੀਖਿਆ ਸਥਾਨਕ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਇਟ) ਵਿਖੇ ਪ੍ਰਿੰਸੀਪਲ ਸੰਦੀਪ ਨਾਗਰ ਦੀ ਅਗਵਾਈ ਹੇਠ ਕਰਵਾਈ ਗਈ। ਉਪਰੰਤ ਪ੍ਰਿੰਸੀਪਲ ਸੰਦੀਪ ਨਾਗਰ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਪਟਿਆਲਾ ਜਿਲੇ ਵਿਚ 326 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਸਨ, ਅਤੇ ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿਚ 7754 ਨਵ ਸਾਖਰਾਂ ਨੇ ਪ੍ਰੀਖਿਆ ਦਿੱਤੀ। ਉਨਾਂ ਦੱਸਿਆ ਕਿ ਪ੍ਰੀਖਿਆ ਦੇਣ ਵਾਲੇ ਸਾਖਰਾ ਲਈ ਵਿਸ਼ੇਸ਼ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾਇਟ ਵਲੋਂ ਇਸ ਪ੍ਰੋਗਰਾਮ ਵਿਚ ਸਹਿਯੋਗ ਕਰਨ ਵਾਲੇ ਸਕੂਲ ਮੁਖੀਆਂ, ਸਕੂਲ ਨੋਡਲ ਅਧਿਆਪਕਾਂ, ਡੀ. ਐਲ. ਐੱਡ. ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ ਗਈ। ਇਸ ਪ੍ਰੀਖਿਆ ਨੂੰ ਸਫਲਤਾ ਪੂਰਵਕ ਕਰਵਾਉਣ ਵਿਚ ਡਾਇਟ ਲੈਕਚਰਰ ਯਾਦਵਿੰਦਰ ਕੁਮਾਰ, ਅਜੀਤ ਸਿੰਘ, ਅਰਵਿੰਦਰ ਸਿੰਘ ਮੋਨਿਕਾ, ਰਿਤਿਕਾ, ਸੋਨੀਆ ਧੀਰ ਪ੍ਰੀਤੀ, ਜਸਪ੍ਰੀਤ ਕੌਰ, ਆਸ਼ਾ ਰਾਣੀ, ਅਮਿਤ ਸਿੰਘ ਰਾਵਤ ਤੇ ਸੰਜੀਵ ਕੁਮਾਰ ਦਾ ਵਿਸ਼ੇਸ਼ ਯੋਗਦਾਨ ਰਿਹਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਵਿਸ਼ੇਸ਼ ਲੋੜਾਂ ਵਾਲ਼ੇ ਵਿਦਿਆਰਥੀਆਂ ਦੇ ਸਕੂਲ ਦਾ ਦੌਰਾ ਅਗਲੀ ਖ਼ਬਰ ਸੇਂਟ ਕਬੀਰ ਕਾਲਜ ਵਿਖੇ ਐਨ. ਐਸ. ਐਸ. ਦਿਵਸ ਮਨਾਇਆ
Ad Position 24