ਪੰਜਾਬੀ ’ਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਵਿਸ਼ੇਸ਼ ਲੋੜਾਂ ਵਾਲ਼ੇ ਵਿਦਿਆਰਥੀਆਂ ਦੇ ਸਕੂਲ ਦਾ ਦੌਰਾ
ਪਟਿਆਲਾ, 29 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਕੈਂਪਸ ਨੇੜਲੇ ਪਿੰਡ ਸੈਫ਼ਦੀਪੁਰ ਸਥਿਤ ਵਿਸ਼ੇਸ਼ ਲੋੜਾਂ ਵਾਲ਼ੇ ਵਿਦਿਆਰਥੀਆਂ ਦੇ ਸਕੂਲ ਦਾ ਦੌਰਾ ਕੀਤਾ ਗਿਆ। ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਦੇ ਇਨ੍ਹਾਂ ਵਿਦਿਆਰਥੀਆਂ ਵਲੋਂ ਕੀਤੇ ਇਸ ਦੌਰੇ ਦੌਰਾਨ ਉਪ-ਕੁਲਪਤੀ ਡਾ.
ਪਟਿਆਲਾ, 29 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਕੈਂਪਸ ਨੇੜਲੇ ਪਿੰਡ ਸੈਫ਼ਦੀਪੁਰ ਸਥਿਤ ਵਿਸ਼ੇਸ਼ ਲੋੜਾਂ ਵਾਲ਼ੇ ਵਿਦਿਆਰਥੀਆਂ ਦੇ ਸਕੂਲ ਦਾ ਦੌਰਾ ਕੀਤਾ ਗਿਆ। ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਦੇ ਇਨ੍ਹਾਂ ਵਿਦਿਆਰਥੀਆਂ ਵਲੋਂ ਕੀਤੇ ਇਸ ਦੌਰੇ ਦੌਰਾਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਦੇ ਹਮਸਫ਼ਰ ਡਾ. ਸੁਖਜੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਤੇ ਵਿਦਿਆਰਥੀਆਂ ਅਤੇ ਫੈਕਲਟੀ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਮਨੁੱਖ ੀ ਕਦਰਾਂ-ਕੀਮਤਾਂ, ਹਮਦਰਦੀ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਕੇਵਲ ਅਕਾਦਮਿਕ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਵਿੱਚ ਸਮਾਜ ਪ੍ਰਤੀ ਜ਼ਿੰਮੇਵਾਰੀ ਤੇ ਮਨੁੱਖੀ ਸੰਵੇਦਨਸ਼ੀਲਤਾ ਪੈਦਾ ਕਰਨਾ ਵੀ ਹੈ। ਦੌਰੇ ਦੌਰਾਨ ਵਿਦਿਆਰਥੀਆਂ ਨੇ ਵਿਸ਼ੇਸ਼ ਲੋੜਾਂ ਵਾਲ਼ੇ ਵਿਦਿਆਰਥੀਆਂ ਨਾਲ਼ ਸਮਾਂ ਬਿਤਾਇਆ ਤੇ ਉਨ੍ਹਾਂ ਨਾਲ਼ ਪਿਆਰ ਤੇ ਸਨੇਹ ਸਾਂਝਾ ਕੀਤਾ। ਇਸ ਮੌਕੇ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਵਲੋਂ ਮਿਠਾਈਆਂ ਵੰਡੀਆਂ ਗਈਆਂ, ਜਿਸ ਨਾਲ਼ ਸਕੂਲ ਦੇ ਵਿਦਿਆਰਥੀਆਂ ਵਿਚ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਿਭਾਗ ਦੇ ਮੁਖੀ ਡਾ. ਬਲਦੀਪ ਸਿੰਘ ਅਤੇ ਸੀਨੀਅਰ ਫੈਕਲਟੀ ਮੈਂਬਰ ਡਾ. ਰਿਤੂ ਲਹਿਲ ਨੇ ਵੀ ਵਿਦਿਆਰਥੀਆਂ ਦੇ ਉਤਸ਼ਾਹ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਦੀ ਪ੍ਰਸ਼ੰਸਾ ਕੀਤੀ।