ਬੂਥ ਪੱਧਰ ’ਤੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਡਕਾਲਾ ਵਿਖੇ ਮੀਟਿੰਗ
ਡਕਾਲਾ, 30 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਹਲਕਾ ਸਮਾਣਾ ਦੇ ਸਰਕਲ ਡਕਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦਕ ਸਰਗਰਮੀ ਨੂੰ ਹੋਰ ਮਜ਼ਬੂਤ ਕਰਨ ਤੇ ਬੂਥ ਪੱਧਰ ਤੱਕ ਪਾਰਟੀ ਦੇ ਢਾਂਚੇ ਨੂੰ ਸਰਗਰਮ ਕਰਨ ਲਈ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਸਰਕਲ ਪ੍ਰਧਾਨ ਭਰਪੂਰ ਸਿੰਘ ਤੇ ਨੰਬਰਦਾਰ ਕੀਤਰਪਾਲ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਪਾਰਟੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਡਕਾਲਾ, 30 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਹਲਕਾ ਸਮਾਣਾ ਦੇ ਸਰਕਲ ਡਕਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦਕ ਸਰਗਰਮੀ ਨੂੰ ਹੋਰ ਮਜ਼ਬੂਤ ਕਰਨ ਤੇ ਬੂਥ ਪੱਧਰ ਤੱਕ ਪਾਰਟੀ ਦੇ ਢਾਂਚੇ ਨੂੰ ਸਰਗਰਮ ਕਰਨ ਲਈ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਸਰਕਲ ਪ੍ਰਧਾਨ ਭਰਪੂਰ ਸਿੰਘ ਤੇ ਨੰਬਰਦਾਰ ਕੀਤਰਪਾਲ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਪਾਰਟੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਹਰਿਆਊ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਪਾਰਟੀ ਦੀ ਮੌਜੂਦਾ ਜਥੇਬੰਦਕ ਸਥਿਤੀ, ਬੂਥ ਪੱਧਰ ’ਤੇ ਵਰਕਰਾਂ ਦੀ ਸਰਗਰਮੀ ਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਗਮੀਤ ਸਿੰਘ ਹਰਿਆਊ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰ ਹੁੰਦੇ ਹਨ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਨੌਜਵਾਨਾਂ ਤੇ ਨਵੇਂ ਵਰਕਰਾਂ ਨੂੰ ਜਥੇਬੰਦੀ ਨਾਲ ਜੋੜਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਪਰਮਜੀਤ ਸਿੰਘ ,ਸੁਖਦੇਵ ਸੁੱਖਾ, ਗੁਰਮੀਤ ਸਿੰਘ, ਚਮਕੌਰ ਸਿੰਘ ਬਲਜੀਤ ਸਿੰਘ, ਬਲਜੀਤ ਬੱਲੀ, ਨਿਸ਼ਾਨ ਸਿੰਘ ਸੰਧੂ ,ਗੁਲਾਬ ਸਿੰਘ,ਰਸਪਿੰਦਰ ਸਿੰਘ, ਵਰਿੰਦਰ ਖੇੜਕੀ ਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।