ਰੱਖੜਾ ਨੇ ਕਰਹਾਲੀ ਸਾਹਿਬ ਵਿਖੇ ਕਮਿਊਨਿਟੀ ਹਾਲ ਤੇ ਬੱਸ ਸਟੈਂਡ ਦੇ ਸੁੰਦਰੀਕਰਨ ਦਾ ਰੱਖਿਆ ਨੀਂਹ ਪੱਥਰ
ਡਕਾਲਾ, 30 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਵਲੋਂ ਸੂਬੇ ਭਰ ਵਿਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਹਲਕੇ ਅਧੀਨ ਪੈਂਦੇ ਪਿੰਡ ਕਰਹਾਲੀ ਸਾਹਿਬ ਵਿਖੇ ਬਣਨ ਵਾਲੇ ਕਮਿਊਨਿਟੀ ਹਾਲ ਅਤੇ ਬੱਸ ਸਟੈਂਡ ਦੇ ਸੁੰਦਰੀਕਰਨ (ਮਾਡਰਨ ਸੱਥ) ਦਾ ਨੀਂਹ ਪੱਥਰ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਰੱਖਿਆ।
ਡਕਾਲਾ, 30 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਵਲੋਂ ਸੂਬੇ ਭਰ ਵਿਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਹਲਕੇ ਅਧੀਨ ਪੈਂਦੇ ਪਿੰਡ ਕਰਹਾਲੀ ਸਾਹਿਬ ਵਿਖੇ ਬਣਨ ਵਾਲੇ ਕਮਿਊਨਿਟੀ ਹਾਲ ਅਤੇ ਬੱਸ ਸਟੈਂਡ ਦੇ ਸੁੰਦਰੀਕਰਨ (ਮਾਡਰਨ ਸੱਥ) ਦਾ ਨੀਂਹ ਪੱਥਰ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਰੱਖਿਆ। ਇਸ ਮੌਕੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਰੱਖੜਾ ਨੇ ਕਿਹਾ ਕਿ ਹਲਕਾ ਸਮਾਣਾ ਵਿਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਚੱਲ ਰਹੇ ਹਨ। ਜਿਸ ਦੇ ਤਹਿਤ ਅੱਜ ਦੋ ਅਹਿਮ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਹਨ, ਜਿਨ੍ਹਾਂ ਦਾ ਕੰਮ ਬਹੁਤ ਜਲਦ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਪਿੰਡ ਵਾਸੀਆਂ ਲਈ ਬਿਹਤਰ ਸਹੂਲਤਾਂ ਅਤੇ ਮਜ਼ਬੂਤ ਬੁਨਿਆਦੀ ਢਾਂਚੇ ਵੱਲ ਇਕ ਅਹਿਮ ਕਦਮ ਹਨ। ਸ. ਰੱਖੜਾ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਹਰ ਬੁਨਿਆਦੀ ਤੇ ਸੁਚੱਜੀ ਸਹੂਲਤ ਪ੍ਰਦਾਨ ਕੀਤੀਆਂ ਜਾ ਸਕਣ। ਇਸ ਦੌਰਾਨ ਪਿੰਡ ਵਾਸੀਆਂ ਨੇ ਸੁਰਜੀਤ ਸਿੰਘ ਰੱਖੜਾ ਅਤੇ ਮਾਨ ਸਰਕਾਰ ਦਾ ਪਿੰਡ ਵਾਸੀਆਂ ਦੀ ਲੋੜ ਮੁਤਾਬਿਕ ਸ਼ੁਰੂ ਕਰਵਾਏ ਜਾਣ ਵਾਲਿਆਂ ਵਿਕਾਸ ਕਾਰਜਾਂ ਲਈ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਡਕਾਲਾ, ਸਾਬਕਾ ਚੇਅਰਮੈਨ ਮਲਕੀਤ ਸਿੰਘ ਡਕਾਲਾ, ਚੇਅਰਮੈਨ ਸੰਦੀਪ ਸਿੰਘ ਝੰਡੀ, ਗੋਸ਼ਾ ਸਰਪੰਚ ਕੱਲਰਭੈਣੀ, ਬਿੰਦਰ ਸਿੰਘ ਨਿਜਾਮਣੀ ਵਾਲਾ, ਅਵਤਾਰ ਸਿੰਘ, ਸਰਪੰਚ ਗੁਰਤੇਜ ਸਿੰਘ ਘੁਮਾਣ, ਬੱਬੀ ਨੰਬਰਦਾਰ, ਕੁਲਦੀਪ ਸਿੰਘ ਰਾਜੂ, ਮੈਂਬਰ ਮਲਕੀਤ ਸਿੰਘ, ਮਲਕੀਤ ਸਿੰਘ, ਮੈਂਬਰ ਸ਼ੇਰੂ ਰਾਮ, ਤਾਰੀ, ਬੀਰਬਲ ਸ਼ਰਮਾ, ਮਾਸਟਰ ਲਾਭ ਸਿੰਘ, ਭੁਪਿੰਦਰ ਸਿੰਘ ਹੈਪੀ, ਸੋਨੂ ਮੈਬਰ ਤੋਂ ਇਲਾਵਾ ਸਾਰੇ ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।