01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪੁਲਿਸ ਵਲੋਂ ਗਾਂਜੇ ਸਮੇਤ ਇਕ ਗ੍ਰਿਫ਼ਤਾਰ

ਰਾਜਪੁਰਾ, 30 ਸਤੰਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 01-10-2026
ਰਾਜਪੁਰਾ, 30 ਸਤੰਬਰ (ਜੀ.ਪੀ. ਸਿੰਘ)- ਥਾਣਾ ਸ਼ੰਭੂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 3 ਕਿੱਲੋ ਗਾਂਜੇ ਸਮੇਤ ਗ੍ਰਿਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸ਼ੰਭੂ ਦੇ ਮੁੱਖ ਅਫ਼ਸਰ ਇੰਸਪੈਕਟਰ ਸਵਰਨ ਸਿੰਘ ਨੇ ਦੱਸਿਆ ਕਿ ਥਾਣੇਦਾਰ ਬਹਾਦਰ ਰਾਮ ਨੇ ਪੁਲਿਸ ਪਾਰਟੀ ਸਮੇਤ ਪਿੰਡ ਮਹਿਮਦਪੁਰ (ਸ਼ੰਭੂ ਬੈਰੀਅਰ) ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਕਤ ਵਿਅਕਤੀ ਦੇ ਕਬਜੇ ਵਿੱਚੋਂ 3 ਕਿੱਲੋ ਗਾਂਜਾ ਬਰਾਮਦ ਹੋਇਆ। ਪੁਲਿਸ ਪਾਰਟੀ ਨੇ ਜਦੋਂ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਉਸਤੋਂ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਸਨੇ ਆਪਣੀ ਪਹਿਚਾਣ ਰਾਮਬਰੋਸ ਯਾਦਵ ਵਾਸੀ ਪਿੰਡ ਸਿਰਸਿਆ ਥਾਣਾ ਪਿਪਰਾਕੋਠੀ ਜ਼ਿਲ੍ਹਾ ਪੂਰਨ ਚੰਪਾਰਨ ਬਿਹਾਰ ਵੱਜੋਂ ਦੱਸੀ। ਥਾਣਾ ਸ਼ੰਭੂ ਦੀ ਪੁਲਿਸ ਨੇ ਰਾਮਬਰੋਸ ਯਾਦਵ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਤੋਂ ਪਹਿਲਾਂ ਪੀ. ਆਰ. ਟੀ. ਸੀ. ਵੱਖ-ਵੱਖ ਪਿੰਡਾਂ ਲਈ 100 ਨਵੀਆਂ ਬੱਸਾਂ ਚਲਾਏਗਾ- ਹਰਪਾਲ ਜੁਨੇਜਾ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ’ਚ ਦਿਨ ਰਹੇ ਨੇ ਘਟ, ਟਿਕਟਾਂ ਲੈਣ ਵਾਲਿਆਂ ਦੀ ਲਾਈਨ ਹੋ ਰਹੀ ਹੈ ਵਧ
Ad Position 24