01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਚੇਅਰਮੈਨ ਢਿੱਲੋਂ ਨੇ ਲੋਕ ਮਿਲਣੀ ਤਹਿਤ ਹਲਕਾ ਸਨੌਰ ਦੇ ਨਿਵਾਸੀਆਂ ਨਾਲ ਕੀਤਾ ਵਿਚਾਰ-ਵਟਾਂਦਰਾ

ਸਨੌਰ, 30 ਸਤੰਬਰ (ਸੋਖਲ)-ਜੋੜੀਆ ਸੜਕਾਂ ਵਿਖੇ ਹਲਕਾ ਸਨੌਰ ਦੇ ਪਿੰਡਾਂ ਤੋਂ ਪਹੁੰਚੇ ਨਗਰ ਨਿਵਾਸੀਆਂ ਵਲੋਂ ਪਟਿਆਲਾ ਲੋਕ ਸਭਾ ਦੇ ਇੰਚਾਰਜ ਤੇ ਪੰਜਾਬ ਐਗਰੋ ਫੂਡਗ੍ਰੇਨ ਕਾਰਪੋਰੇਸ਼ਨ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਹਲਕੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਸਨੌਰ, 30 ਸਤੰਬਰ (ਸੋਖਲ)-ਜੋੜੀਆ ਸੜਕਾਂ ਵਿਖੇ ਹਲਕਾ ਸਨੌਰ ਦੇ ਪਿੰਡਾਂ ਤੋਂ ਪਹੁੰਚੇ ਨਗਰ ਨਿਵਾਸੀਆਂ ਵਲੋਂ ਪਟਿਆਲਾ ਲੋਕ ਸਭਾ ਦੇ ਇੰਚਾਰਜ ਤੇ ਪੰਜਾਬ ਐਗਰੋ ਫੂਡਗ੍ਰੇਨ ਕਾਰਪੋਰੇਸ਼ਨ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਹਲਕੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਹਲਕਾ ਸਨੌਰ ਦੇ ਨਗਰ ਨਿਵਾਸੀਆਂ ਨੇ ਆਪਣੇ ਇਲਾਕਿਆਂ ਨਾਲ ਸੰਬੰਧਿਤ ਬੁਨਿਆਦੀ ਸਹੂਲਤਾਂ, ਵਿਕਾਸ ਕਾਰਜਾਂ ਤੇ ਹੋਰ ਲੋਕ-ਹਿੱਤ ਦੇ ਮੁੱਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਦੇ ਧਿਆਨ ਵਿਚ ਲਿਆਂਦੇ ਗਏ। ਸ. ਢਿੱਲੋਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਹਲਕਾ ਸਨੌਰ ਦੀਆਂ ਸੜਕਾਂ ਦੀ ਮੁਰੰਮਤ, ਨਵੀਆਂ ਸੜਕਾਂ ਦੇ ਨਿਰਮਾਣ ਤੇ ਨਗਰ ਦੇ ਸਮੁੱਚੇ ਵਿਕਾਸ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਨ੍ਹਾਂ ਮਾਮਲਿਆਂ ਸੰਬੰਧੀ ਸੰਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਯੋਗ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਤਰਜੀਹ ਦੇਣਾ ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਉਨ੍ਹਾਂ ਦੀ ਪਹਿਲ ਰਹੇਗੀ। ਇਸ ਮੌਕੇ ਗੁਰਪ੍ਰੀਤ ਸਿੰਘ ਛੀਨਾ, ਗੁਰਚਰਨ ਸਿੰਘ ਵੜੈਚ, ਕਾਲਾ ਸਿੰਘ, ਜਗਦੀਸ ਦੂਧਨ ਮਾਜਰਾ, ਰਾਮ ਕੁਮਾਰ, ਅਮਰਦੀਪ ਸਿੰਘ ਬਹਿਰੂ, ਗੁਰਤੇਜ ਸਿੰਘ ਬਹਿਰੂ ਤੋਂ ਇਲਾਵਾ ਹਲਕਾ ਸਨੌਰ ਤੋਂ ਵੱਡੀ ਗਿਣਤੀ ’ਚ ਨਗਰ ਨਿਵਾਸੀ ਤੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੇਵੀਗੜ੍ਹ ਦੇ ਵਾਰਡ ਨੰਬਰ-8 ’ਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਹੋਇਆ ਹੱਲ ਸੀਵਰੇਜ ਦੇ ਪਾਏ ਪਾਈਪ, ਲੋਕਾਂ ਨੂੰ... ਅਗਲੀ ਖ਼ਬਰ ਦੀਵਾਲੀ ਤੋਂ ਪਹਿਲਾਂ ਪੀ. ਆਰ. ਟੀ. ਸੀ. ਵੱਖ-ਵੱਖ ਪਿੰਡਾਂ ਲਈ 100 ਨਵੀਆਂ ਬੱਸਾਂ ਚਲਾਏਗਾ- ਹਰਪਾਲ ਜੁਨੇਜਾ
Ad Position 24