30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਖ਼ੂਨਦਾਨ ਕੈਂਪ ਲਗਾਇਆ

ਦੇਵੀਗੜ੍ਹ, 30 ਸਤੰਬਰ (ਰਾਜਿੰਦਰ ਸਿੰਘ ਮੌਜੀ)- ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਰੈੱਡ ਰਿਬਨ ਕਲੱਬ ਵਲੋਂ ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੀ ਰਹਿਨੁਮਾਈ ਅਤੇ ਨੋਡਲ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 01-10-2026
ਦੇਵੀਗੜ੍ਹ, 30 ਸਤੰਬਰ (ਰਾਜਿੰਦਰ ਸਿੰਘ ਮੌਜੀ)- ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਰੈੱਡ ਰਿਬਨ ਕਲੱਬ ਵਲੋਂ ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੀ ਰਹਿਨੁਮਾਈ ਅਤੇ ਨੋਡਲ ਅਫ਼ਸਰ ਡਾ. ਤੇਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਵਰਧਮਾਨ ਹਸਪਤਾਲ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਯੂਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਮਲਕੀਤ ਸਿੰਘ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਖ਼ੂਨਦਾਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖ਼ੂਨਦਾਨ ਇਕ ਮਹਾਨ ਸਮਾਜਿਕ ਸੇਵਾ ਹੈ। ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਵਿੱਦਿਅਕ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਵਿਚ ਸਮਾਜ ਪ੍ਰਤੀ ਜ਼ਿੰਮੇਵਾਰੀ ਅਤੇ ਮਨੁੱਖਤਾ ਦੀ ਭਾਵਨਾ ਪੈਦਾ ਕਰਨਾ ਵੀ ਸਿੱਖਿਆ ਸੰਸਥਾਵਾਂ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੈ। ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਖ਼ੂਨਦਾਨ ਮਹਾਦਾਨ ਹੈ ਅਤੇ ਇਸ ਨਾਲ ਕਿਸੇ ਲੋੜਵੰਦ ਵਿਅਕਤੀ ਨੂੰ ਜੀਵਨਦਾਨ ਮਿਲ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਖ਼ੂਨਦਾਨ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਅਤੇ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਲਗਭਗ 25 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਆਪਣਾ ਖ਼ੂਨਦਾਨ ਕੀਤਾ। ਕੈਂਪ ਦੌਰਾਨ ਖ਼ੂਨਦਾਨ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਨਾਲ ਨਾਲ ਡਾਇਰੀ ਅਤੇ ਪੈਨ ਵੀ ਪ੍ਰਦਾਨ ਕੀਤੇ ਗਏ। ਇਸ ਮੌਕੇ ਜਸਵੀਰ ਕੌਰ, ਡਾ. ਗਰੀਸ਼, ਰਮਨਪ੍ਰੀਤ ਕੌਰ, ਸਿਮਰਨਜੀਤ ਕੌਰ, ਗੁਰਮੀਤ ਸਿੰਘ, ਕਰਮਜੀਤ ਸਿੰਘ ਤੇ ਵਿਦਿਆਰਥੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਨਰਿੰਦਰ ਸਿੰਘ ਅੱਜ ਪਹੁੰਚਣਗੇ ਅਲੌਹਰਾਂ ਸਾਹਿਬ ਅਗਲੀ ਖ਼ਬਰ ਸੁਰ੍ਹੋਂ ਤੋਂ ਸੈਦਖੇੜੀ ਵਾਲੀ ਪੱਥਰ ਪਾ ਕੇ ਛੱਡੀ ਸੜਕ ’ਤੇ ਲੁੱਕ ਨਾ ਪੈਣ ’ਤੇ ਇਲਾਕਾ ਵਾਸੀ ਪ੍ਰੇਸ਼ਾਨ
Ad Position 24