30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

‘ ਮਿਸ਼ਨ ਕਲੀਨ ਪਟਿਆਲਾ’ ਤਹਿਤ 13.79 ਟਨ ਕੂੜਾ ਹਟਾਇਆ

ਪਟਿਆਲਾ, 30 ਸਤੰਬਰ (ਗੁਰਵਿੰਦਰ ਸਿੰਘ ਔਲਖ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਚੇਅਰਪਰਸਨ ਰੀਨਾ ਗੁਪਤਾ ਦੀ ਅਗਵਾਈ ਹੇਠ ਪਟਿਆਲਾ ਨੂੰ ਸਾਫ਼-ਸੁਥਰਾ ਬਣਾਉਣ ਲਈ ਅਪ੍ਰੈਲ 2026 ਵਿਚ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਦੇ ਦੋ ਪੜਾਅ ਮੁਕੰਮਲ ਹੋ ਗਏ ਹਨ। ਇਸ ਤਹਿਤ ਹੁਣ ਤੱਕ 50 ਤੋਂ ਵੱਧ ਸੰਸਥਾਵਾਂ ਦੀ ਸ਼ਮੂਲੀਅਤ ਨਾਲ 72 ਸਫ਼ਾਈ, ਜਾਗਰੂਕਤਾ ਅਤੇ ਬੂਟੇ ਲਗਾਉਣ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 01-10-2026
ਪਟਿਆਲਾ, 30 ਸਤੰਬਰ (ਗੁਰਵਿੰਦਰ ਸਿੰਘ ਔਲਖ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਚੇਅਰਪਰਸਨ ਰੀਨਾ ਗੁਪਤਾ ਦੀ ਅਗਵਾਈ ਹੇਠ ਪਟਿਆਲਾ ਨੂੰ ਸਾਫ਼-ਸੁਥਰਾ ਬਣਾਉਣ ਲਈ ਅਪ੍ਰੈਲ 2026 ਵਿਚ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਦੇ ਦੋ ਪੜਾਅ ਮੁਕੰਮਲ ਹੋ ਗਏ ਹਨ। ਇਸ ਤਹਿਤ ਹੁਣ ਤੱਕ 50 ਤੋਂ ਵੱਧ ਸੰਸਥਾਵਾਂ ਦੀ ਸ਼ਮੂਲੀਅਤ ਨਾਲ 72 ਸਫ਼ਾਈ, ਜਾਗਰੂਕਤਾ ਅਤੇ ਬੂਟੇ ਲਗਾਉਣ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਹਨ। ਮੁਹਿੰਮ ਦੌਰਾਨ 13,790 ਕਿਲੋਗ੍ਰਾਮ (13.79 ਟਨ) ਕੂੜਾ ਹਟਾਇਆ ਗਿਆ, ਜਦਕਿ 800 ਬੂਟੇ ਲਗਾਉਣ ਦੇ ਨਾਲ 1,814 ਵਲੰਟੀਅਰਾਂ ਨੇ ਭਾਗ ਲਿਆ। ਪਟਿਆਲਾ ਵਿਖੇ ਕਰਵਾਏ ਸਮਾਗਮ ਦੌਰਾਨ ਪੀ. ਪੀ. ਸੀ. ਬੀ. ਦੀ ਚੇਅਰਪਰਸਨ ਰੀਨਾ ਗੁਪਤਾ ਅਤੇ ਨਗਰ ਨਿਗਮ ਦੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਵਲੋਂ ਮੁਹਿੰਮ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਲਈ ਡੈਸ਼ਬੋਰਡ ਲਾਂਚ ਕੀਤਾ ਗਿਆ। ਇਸ ਮੌਕੇ ਪਲਾਸਟਿਕ ਦੀ ਵਰਤੋਂ ਘਟਾਉਣ ਦੇ ਉਦੇਸ਼ ਨਾਲ ਸਕੂਲਾਂ ਤੇ ਕਾਲਜਾਂ ਲਈ ‘ਪਲਾਸਟਿਕ-ਮੁਕਤ ਲੰਚ’ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ ਗਈ। ਰੀਨਾ ਗੁਪਤਾ ਨੇ ਕਿਹਾ ਕਿ ‘ਮਿਸ਼ਨ ਕਲੀਨ ਪਟਿਆਲਾ’ ਦਾ ਮੁੱਖ ਮਕਸਦ ਸ਼ਹਿਰ ਨੂੰ ਸਾਫ਼ ਰੱਖਣ ਦੇ ਨਾਲ ਲੋਕਾਂ ਵਿਚ ਸੜਕਾਂ ਅਤੇ ਜਨਤਕ ਥਾਵਾਂ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ, ਸਰਕਾਰੀ ਸੰਸਥਾਵਾਂ, ਗੈਰ-ਸਰਕਾਰੀ ਸੰਗਠਨਾਂ ਅਤੇ ਸ਼ਹਿਰ ਵਾਸੀਆਂ ਦੀ ਭਾਗੀਦਾਰੀ ਨਾਲ ਸਫ਼ਾਈ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਹ ਗਤੀਵਿਧੀਆਂ ਇਕ ਵਾਰ ਦੀ ਮੁਹਿੰਮ ਤੱਕ ਸੀਮਤ ਨਾ ਰਹਿਣ, ਸਗੋਂ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਨ। ‘ਪਲਾਸਟਿਕ-ਮੁਕਤ ਲੰਚ’ ਪਹਿਲਕਦਮੀ ਤਹਿਤ ਵਿਦਿਅਕ ਸੰਸਥਾਵਾਂ ਨੂੰ ਲੰਚ ਬਾਕਸ ਅਤੇ ਹੋਰ ਸਮੱਗਰੀ ਵਿਚ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਇਸ ਪਹਿਲਕਦਮੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਾਲੀਆਂ ਸੰਸਥਾਵਾਂ ਨੂੰ ਮੁਹਿੰਮ ਤਹਿਤ ਸਨਮਾਨਿਤ ਕੀਤਾ ਜਾਵੇਗਾ। ਪੀ. ਪੀ. ਸੀ. ਬੀ. ਵਲੋਂ ਭਾਗੀਦਾਰ ਸੰਸਥਾਵਾਂ ਦੇ ਸਹਿਯੋਗ ਨਾਲ ਸਫ਼ਾਈ ਮੁਹਿੰਮਾਂ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ ਤੇ ਹਰ ਤਿਮਾਹੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ। ਸਾਲਾਨਾ ਪੱਧਰ ’ਤੇ ਵਧੀਆ ਕਾਰਗੁਜ਼ਾਰੀ ਵਾਲੀ ਸੰਸਥਾ ਨੂੰ ਰਾਜ ਪੱਧਰੀ ਸ਼ਹੀਦ ਭਗਤ ਸਿੰਘ ਪੁਰਸਕਾਰ ਲਈ ਸਿਫ਼ਾਰਸ਼ ਕੀਤਾ ਜਾਵੇਗਾ। ਚੇਅਰਪਰਸਨ ਨੇ ਕਿਹਾ ਕਿ ਕੂੜਾ ਖੁੱਲ੍ਹੇ ਵਿਚ ਸੁੱਟਣ ਤੋਂ ਰੋਕਣਾ ਅਤੇ ਇਸ ਦਾ ਸਹੀ ਪ੍ਰਬੰਧਨ ਕਰਨਾ ਹਵਾ ਦੀ ਗੁਣਵੱਤਾ ਲਈ ਵੀ ਜ਼ਰੂਰੀ ਹੈ ਕਿਉਂਕਿ ਕੂੜਾ ਖੁੱਲ੍ਹੇ ਵਿਚ ਸਾੜਨ ਨਾਲ ਹਾਨੀਕਾਰਕ ਪ੍ਰਦੂਸ਼ਕ ਤੱਤ ਹਵਾ ਵਿਚ ਫੈਲਦੇ ਹਨ। ਉਨ੍ਹਾਂ ਲੋਕਾਂ ਨੂੰ ਸਫ਼ਾਈ ਦੇ ਨਾਲ ਵਾਹਨਾਂ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣ ਤੇ ਵੱਧ ਤੋਂ ਵੱਧ ਹਰਿਆਲੀ ਵਧਾਉਣ ਲਈ ਸਾਂਝੇ ਯਤਨ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਐਸ. ਡੀ. ਐਮ. ਦੇ ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਮਾਂਗੇਵਾਲ ਵਿਖੇ ਸਾਲਾਨਾ ਜਾਗਰਣ 16 ਨੂੰ
Ad Position 24