02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪਿੰਡ ਖੇੜਕੀ ਵਿਖੇ ਸੰਦੀਪ ਸਿੰਗਲਾ ਦੀ ਅਗਵਾਈ ਹੇਠ ਕਈ ਪਰਿਵਾਰ ਕਾਂਗਰਸ ’ਚ ਸ਼ਾਮਿਲ

ਡਕਾਲਾ, 1 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਖੇੜਕੀ ਵਿਖੇ ਕਾਂਗਰਸ ਦੇ ਟਕਸਾਲੀ ਆਗੂ ਸੰਦੀਪ ਸਿੰਗਲਾ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ 25 ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਸੰਦੀਪ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਪਰਿਵਾਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 02-10-2026
ਡਕਾਲਾ, 1 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਖੇੜਕੀ ਵਿਖੇ ਕਾਂਗਰਸ ਦੇ ਟਕਸਾਲੀ ਆਗੂ ਸੰਦੀਪ ਸਿੰਗਲਾ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ 25 ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਸੰਦੀਪ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਪਰਿਵਾਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਵਲੋਂ ਵੀ ਕਾਂਗਰਸ ਪ੍ਰਤੀ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ। ਸੰਦੀਪ ਸਿੰਗਲਾ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਨਾਲ ਨਿੱਜੀ ਤੌਰ ’ਤੇ ਸੰਪਰਕ ਬਣਾਈ ਰੱਖਣਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਤੇ ਲੋਕ ਹਿੱਤ ਨਾਲ ਜੁੜੇ ਮਸਲਿਆਂ ਨੂੰ ਉਚਿਤ ਪੱਧਰ ’ਤੇ ਉਠਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਖੇੜਕੀ ਦੇ ਲੋਕਾਂ ਵਲੋਂ ਦਿੱਤੇ ਸਹਿਯੋਗ ਅਤੇ ਭਰੋਸੇ ਲਈ ਉਹ ਧੰਨਵਾਦੀ ਹਨ। ਇਸ ਦੌਰਾਨ ਪਿੰਡ ਵਾਸੀਆਂ ਨੇ ਪਿੰਡ ਦੇ ਵਿਕਾਸ ਕਾਰਜਾਂ, ਸੜਕਾਂ, ਬੁਨਿਆਦੀ ਸਹੂਲਤਾਂ ਤੇ ਹੋਰ ਲੋਕ ਮਸਲਿਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਨਾਲ ਮਿਲ ਕੇ ਲੋਕ ਹਿੱਤ ਦੇ ਕੰਮਾਂ ਵਿਚ ਆਪਣਾ ਯੋਗਦਾਨ ਪਾਉਣਗੇ। ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਵਿਚ ਆਪਸੀ ਵਿਚਾਰ-ਵਟਾਂਦਰੇ ਤੇ ਸਾਂਝ ਦਾ ਮਾਹੌਲ ਬਣਿਆ ਰਿਹਾ। ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸੁਖਵਿੰਦਰ ਸਿੰਘ, ਪਰਮਜੀਤ ਸਿੰਘ, ਜੀਤ ਸਿੰਘ, ਚੇਂਗ, ਅਫਤਾਬ ਸਿੰਘ, ਜਸਵਿੰਦਰ ਸਿੰਘ, ਗੱਲਾ ਸਿੰਘ, ਰਾਮਪਾਲ ਸਿੰਘ, ਹੰਸ ਰਾਜ ਸਿੰਘ, ਭਨਸਰਾਮ, ਸੰਤਰਾਮ ਸਿੰਘ, ਹਰਦੇਵ ਸਿੰਘ, ਮਲਿਕ ਸਿੰਘ, ਬਲਵਿੰਦਰ ਸਿੰਘ, ਸਤਕੁਰ ਸਿੰਘ, ਪਰਮਜੀਤ, ਹਰਦੀਪ, ਨਸੀਬ ਚੰਦ ਅਤੇ ਲਖਵਿੰਦਰ ਸਿੰਘ ਲੱਖੀ ਆਦਿ ਦੇ ਨਾਮ ਸ਼ਾਮਲ ਹਨ। ਇਸ ਮੌਕੇ ਕਰਨਲ ਸਿੰਘ, ਜਸਵੰਤ ਕੌਰ ਤੇ ਭਗਵੰਤੀ ਕੌਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਦੇ ਖੇਡ ਵਿਗਿਆਨ ਵਿਭਾਗ ਨੇ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਕਾਂਗਰਸੀ ਆਗੂਆਂ ਨੇ ਚੋਣ ਮੈਨੀਫੈਸਟੋ ਕਮੇਟੀ ਦੀ ਕੀਤੀ ਮੀਟਿੰਗ ਸਮੁੱਚੀਆਂ ਜਥੇਬੰਦੀਆਂ ਤੇ ਐਸੋਸੀਏਸ਼ਨਾਂ ਦੇ ਲਏ ਸੁਝਾਅ
Ad Position 24