02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਰਾਜਪੁਰਾ ਅਨਾਜ ਮੰਡੀ ’ਚ ਵਿਧਾਇਕਾ ਨੀਨਾ ਮਿੱਤਲ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਰਾਜਪੁਰਾ, 1 ਅਕਤੂਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 02-10-2026
ਰਾਜਪੁਰਾ, 1 ਅਕਤੂਬਰ (ਜੀ.ਪੀ. ਸਿੰਘ)- ਰਾਜਪੁਰਾ ਦੀ ਨਵੀਂ ਅਨਾਜ ਮੰਡੀ ਵਿਖੇ ਅੱਜ ਮਾਰਕੀਟ ਕਮੇਟੀ ਦੇ ਸਕੱਤਰ ਅਮਿੱਤ ਕੁਮਾਰ ਅਤੇ ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ ਦੀ ਅਗਵਾਈ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਦੇ ਲਈ ਪ੍ਰੋਗਰਾਮ ਰੱਖਿਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਹਲਕਾ ਰਾਜਪੁਰਾ ਵਿਧਾਇਕਾ ਨੀਨਾ ਮਿੱਤਲ ਪਹੁੰਚੇ। ਇਸ ਦੌਰਾਨ ਵਿਧਾਇਕਾ ਨੀਨਾ ਮਿੱਤਲ ਵਲੋਂ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ ਦੀ ਦੁਕਾਨ ਨੰਬਰ 72 ਵਿਖੇ ਝੋਨੇ ਦੀ ਫ਼ਸਲ ਵੇਚਣ ਆਏ ਕਿਸਾਨ ਕੁਲਵਿੰਦਰ ਸਿੰਘ ਬਹਿਲੋਲਪੁਰ ਦੀ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਅਤੇ ਲੱਡੂ ਵੰਡੇ ਗਏ। ਵਿਧਾਇਕਾਂ ਨੀਨਾ ਮਿੱਤਲ ਨੇ ਕਿਹਾ ਕਿ ਕਿਸਾਨਾਂ ਨੂੰ ਅਨਾਜ ਮੰਡੀ ਵਿਚ ਝੋਨੇ ਦੀ ਫ਼ਸਲ ਵੇਚਣ ਦੇ ਲਈ ਕਿਸੇ ਵੀ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਤੇ ਪੰਜਾਬ ਸਰਕਾਰ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਦੇ ਵੱਲੋਂ ਮੌਕੇ ਉੱਤੇ ਸਰਕਾਰੀ ਖ਼ਰੀਦ ਕਰਨ ਵਾਲੀ ਏਜੰਸੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਦੀ ਦਿੱਤੀਆਂ। ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ ਅਤੇ ਸਕੱਤਰ ਅਮਿੱਤ ਕੁਮਾਰ ਨੇ ਕਿਹਾ ਕਿ ਇਸ ਵਾਰ ਝੋਨੇ ਦਾ ਸਰਕਾਰੀ ਖ਼ਰੀਦ ਮੁੱਲ 2461 ਪ੍ਰਤੀ ਕੁਇੰਟਲ ਹੈ ਅਤੇ ਨਮੀ ਦੀ ਮਾਤਰਾ 17 ਫੀਸਦੀ ਤੱਕ ਤੈਅ ਕੀਤੀ ਗਈ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਰਿਤੇਸ਼ ਬਾਂਸਲ, ਜ਼ਿਲ੍ਹਾ ਪਰਿਸ਼ਦ ਮੈਂਬਰ ਸਤਵਿੰਦਰ ਸਿੰਘ ਮਿਰਜ਼ਾਪੁਰ, ਬਲਾਕ ਸੰਮਤੀ ਮੈਂਬਰ ਜਗਦੀਪ ਸਿੰਘ ਅਲੂਣਾ, ਆੜ੍ਹਤੀ ਐਸੋਸੀਏਸ਼ਨ ਦੇ ਸੀਨੀਅਰ ਵਾਈਸ ਪ੍ਰਧਾਨ ਰਮੇਸ਼ ਵਧਵਾ, ਕੈਸ਼ੀਅਰ ਸੰਜੀਵ ਗੋਇਲ, ਅਵਤਾਰ ਸਿੰਘ, ਰਵੀ ਅਹੂਜਾ, ਮਦਨ ਬੱਬਰ, ਹਰੀ ਚੰਦ ਫੌਜੀ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ, ਆੜਤੀ ਐਸੋਸੀਏਸ਼ਨ ਦੇ ਆਗੂ ਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਭਾਅ ’ਚ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਬੂਰੜ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਦੇ ਖੇਡ ਵਿਗਿਆਨ ਵਿਭਾਗ ਨੇ ਸਥਾਪਨਾ ਦਿਵਸ ਮਨਾਇਆ
Ad Position 24