ਦੰਦਾਂ ਦੀ ਸਾਂਭ ਸੰਭਾਲ ਵੀ ਜ਼ਰੂਰੀ- ਡਾ. ਬ੍ਰਿਜੇਸ਼ ਸਿੰਘ
ਦੰਦਾ ਦੇ ਪੰਦਰਵਾੜੇ ਤਹਿਤ ਆਮ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਬਨੂੜ, 1 ਅਕਤੂਬਰ (ਭੁਪਿੰਦਰ ਸਿੰਘ)- ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ.
ਬਨੂੜ, 1 ਅਕਤੂਬਰ (ਭੁਪਿੰਦਰ ਸਿੰਘ)- ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬ੍ਰਿਜੇਸ਼ ਸਿੰਘ ਦੀ ਯੋਗ ਅਗਵਾਈ ਹੇਠ ਸੀ. ਐਚ. ਸੀ. ਕਾਲੋਮਾਜਰਾ ਵਿਖੇ ਦੰਦਾਂ ਦੇ ਪੰਦਰਵਾੜੇ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਹਸਪਤਾਲ ਵਿਖੇ ਆਏ ਸਮੂਹ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਦੰਦਾਂ ਦੀ ਸਿਹਤ ਸੰਭਾਲ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾਕਟਰ ਬ੍ਰਿਜੇਸ਼ ਸਿੰਘ ਨੇ ਦੱਸਿਆ ਕਿ ਦੰਦਾਂ ਦੇ ਪੰਦਰਵਾੜੇ ਨੂੰ ਮਨਾਉਣ ਦਾ ਮੁੱਖ ਉਦੇਸ਼ ਆਮ ਲੋਕਾਂ ਵਿਚ ਦੰਦਾਂ ਦੀ ਸਿਹਤ ਸੰਭਾਲ ਸੰਬੰਧੀ ਵਧੇਰੇ ਜਾਗਰੂਕਤਾ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਵੱਡਿਆਂ ਦੇ ਨਾਲ-ਨਾਲ ਬੱਚਿਆਂ ਨੂੰ ਵੀ ਦੰਦਾਂ ਦੀ ਦੇਖਭਾਲ ਸੰਬੰਧੀ ਜਾਗਰੂਕ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਦੰਦਾਂ ਸੰਬੰਧੀ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਰੀਰ ਦੇ ਹੋਰ ਅੰਗਾਂ ਦੀ ਤਰ੍ਹਾਂ ਦੰਦ ਵੀ ਸਰੀਰ ਦਾ ਮਹੱਤਵਪੂਰਣ ਅੰਗ ਹੁੰਦੇ ਹਨ, ਜਿਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਇਸ ਮੌਕੇ ਜਾਣਕਾਰੀ ਦਿੰਦਿਆਂ ਦੰਦਾਂ ਦੇ ਡੈਂਟਲ ਡਾਕਟਰ ਵਰਿੰਦਰ ਕੌਰ ਨੇ ਦੱਸਇਆ ਕਿ ਮਨੁੱਖ ਲਈ ਸਾਰੇ ਸਰੀਰਿਕ ਅੰਗਾਂ ਦੇ ਤੰਦਰੁਸਤ ਹੋਣ ਦੇ ਨਾਲ-ਨਾਲ ਦੰਦਾਂ ਦਾ ਵੀ ਸਿਹਤਮੰਦ ਹੋਣਾ ਜ਼ਰੂਰੀ ਹੈ। ਉਨ੍ਹਾਂ ਦੰਦਾਂ ਅਤੇ ਮੁੰਹ `ਚ ਕੋਈ ਰੋਗ ਹੋਣ `ਤੇ ਜਿਵੇ ਛਾਲੇ, ਦੰਦਾਂ `ਚ ਕੀੜਾ, ਠੰਡਾਂ ਗਰਮ ਲੱਗਣਾ ਆਦਿ ਦੰਦਾਂ ਸੰਬੰਧੀ ਕਿਸੇ ਹੋਰ ਤਰ੍ਹਾਂ ਦੇ ਰੋਗ ਹੋਣ ’ਤੇ ਜਲਦ ਨਜਦੀਕੀ ਸਰਕਾਰੀ ਸਿਹਤ ਕੇਂਦਰ ਵਿਚ ਜਾ ਕਿ ਦੰਦਾਂ ਦੇ ਮਾਹਿਰ ਡਾਕਟਰ ਨੂੰ ਦਿਖਾਉਣ ਦੀ ਸਲਾਹ ਦਿੱਤੀ। ਇਸ ਮੌਕੇ ਡਾਕਟਰ ਅਖਿਲ, ਡਾਕਟਰ ਅਮਰਜੀਤ ਸਿੰਘ, ਡਾਕਟਰ ਹਰਤਾਜ ਸਿੰਘ, ਬੀ. ਈ. ਈ. ਮੋਨਿਕਾ, ਐਲ.ਐਚ.ਵੀ. ਗੁਰਤੇਜ ਕੌਰ ਆਦਿ ਸਟਾਫ਼ ਹਾਜ਼ਰ ਸੀ।