ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਹਰਸਿਮਰਤ ਕੌਰ ਨੇ ਜਿੱਤੇ ਦੋ ਤਗਮੇ
ਦੇਵੀਗੜ੍ਹ 1 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੀ ਵਿਦਿਆਰਥਣ ਹਰਸਿਮਰਤ ਕੌਰ, ਜਮਾਤ 9ਵੀਂ-ਏ, ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਹਰਸਿਮਰਤ ਕੌਰ ਨੇ 2 00 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਅਤੇ 100 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਹਾਸਲ ਕੀਤਾ।
ਦੇਵੀਗੜ੍ਹ 1 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੀ ਵਿਦਿਆਰਥਣ ਹਰਸਿਮਰਤ ਕੌਰ, ਜਮਾਤ 9ਵੀਂ-ਏ, ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਹਰਸਿਮਰਤ ਕੌਰ ਨੇ 2 00 ਮੀਟਰ ਦੌੜ ਵਿਚ ਚਾਂਦੀ ਦਾ ਤਗਮਾ ਅਤੇ 100 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਹਾਸਲ ਕੀਤਾ। ਉਸਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਪ੍ਰਾਪਤੀ ਲਈ ਵਿਦਿਆਰਥਣ ਨੂੰ ਕੋਚ ਹਿਮਾਂਸ਼ੂ ਵਲੋਂ ਵਿਸ਼ੇਸ਼ ਸਿਖਲਾਈ ਅਤੇ ਮਾਰਗਦਰਸ਼ਨ ਦਿੱਤਾ ਗਿਆ। ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਤੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਹਰਸਿਮਰਤ ਕੌਰ ਅਤੇ ਕੋਚ ਹਿਮਾਂਸ਼ੂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਆਪਣੀ ਪ੍ਰਤਿਭਾ ਨਿਖਾਰਨ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ। ਸਕੂਲ ਪ੍ਰਬੰਧਕਾਂ ਨੇ ਆਸ ਪ੍ਰਗਟ ਕੀਤੀ ਕਿ ਹਰਸਿਮਰਤ ਕੌਰ ਭਵਿੱਖ ਵਿਚ ਵੀ ਆਪਣੀ ਮਿਹਨਤ ਅਤੇ ਲਗਨ ਨਾਲ ਹੋਰ ਉੱਚੀਆਂ ਪ੍ਰਾਪਤੀਆਂ ਹਾਸਲ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰੇਗੀ।