01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਿਆਟਲ ਦੇ ‘ ਸਿੱਧੂ ਫਾਰਮ ’ ਦੇ ਮਾਲਕ ਚੇਤ ਸਿੰਘ ਸਿੱਧੂ ਨੂੰ ਭਾਰੀ ਸਦਮਾ , ਛੋਟੇ ਭਰਾ ਦਾ ਦਿਹਾਂਤ

ਸਿਆਟਲ, 1 ਅਕਤੂਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਧਨਾਢ ਕਿਸਾਨ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਵਾਸ਼ਿੰਗਟਨ ਸੂਬੇ ਦੇ ਪ੍ਰਧਾਨ ਚੇਤ ਸਿੰਘ ਸਿੱਧੂ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਛੋਟੇ ਭਰਾ ਅਜਮੇਰ ਸਿੰਘ ਸਿੱਧੂ ਦਾ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 66 ਸਾਲ ਸੀ।

Ad Position 21
No active advertisement
ਅਜੀਤ ਡੈਸਕ 02-10-2026
ਸਿਆਟਲ, 1 ਅਕਤੂਬਰ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਧਨਾਢ ਕਿਸਾਨ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਵਾਸ਼ਿੰਗਟਨ ਸੂਬੇ ਦੇ ਪ੍ਰਧਾਨ ਚੇਤ ਸਿੰਘ ਸਿੱਧੂ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਛੋਟੇ ਭਰਾ ਅਜਮੇਰ ਸਿੰਘ ਸਿੱਧੂ ਦਾ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 66 ਸਾਲ ਸੀ। ਉਹ ਆਪਣੇ ਪਿੱਛੇ ਪਤਨੀ, ਤਿੰਨ ਲੜਕੀਆਂ ਅਤੇ ਇਕ ਲੜਕਾ ਛੱਡ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅਤੇ ਅੰਤਿਮ ਅਰਦਾਸ ਅੱਜ ਕੀਤੀ ਗਈ। ਅਜਮੇਰ ਸਿੰਘ ਦਾ ਪਿਛਲਾ ਪਿੰਡ ਹਿੰਮਤਪੁਰਾ (ਮੋਗਾ) ਸੀ ਅਤੇ ਉਹ ਕਰੀਬ 40 ਸਾਲਾਂ ਤੋਂ ਇਥੇ ਬੈਹਲਿਗਮ ਵਿਚ ਪਰਿਵਾਰ ਸਮੇਤ ਰਹਿ ਰਹੇ ਸਨ। ਅੱਜ ਅੰਤਿਮ ਅਰਦਾਸ ਮੌਕੇ ਸਿੱਧੂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿਆਟਲ ਦੀਆਂ ਵੱਖ-ਵੱਖ ਵਰਗਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਾੜ੍ਹੀ ਦੀਆਂ ਫਸਲਾਂ ਦੇ ਨਿਗੂਣੇ ਵਾਧੇ ਨੂੰ ਕਿਸਾਨ ਯੂਨੀਅਨ ਸ਼ਾਦੀਪੁਰ ਨੇ ਕੀਤਾ ਰੱਦ ਅਗਲੀ ਖ਼ਬਰ ਨਾਭਾ ਵਿਖੇ 4 ਨੂੰ ਲਗਾਇਆ ਜਾਵੇਗਾ ਖ਼ੂਨਦਾਨ ਕੈਂਪ
Ad Position 24