ਸ੍ਰੀਮਦ ਭਾਗਵਤ ਕਥਾ ਦੌਰਾਨ ਸਤਪਾਲ ਸਿੰਘ ਪੂਨੀਆ ਦੇ ਗ੍ਰਹਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੁੱਜੇ
ਪਟਿਆਲਾ, 1 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਭਾਜਪਾ ਆਗੂ ਸਤਪਾਲ ਸਿੰਘ ਪੂਨੀਆ ਦੇ ਪਿੰਡ ਪੰਜੌਲਾ ਸਥਿਤ ਸ੍ਰੀਮਦ ਭਾਗਵਤ ਕਥਾ ਗਿਆਨ ਯੱਗ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਸ੍ਰੀਮਦ ਭਾਗਵਤ ਕਥਾ ਵਿੱਚ ਨਤਮਸਤਕ ਹੋ ਕੇ ਭਗਵਾਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਪਟਿਆਲਾ, 1 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਭਾਜਪਾ ਆਗੂ ਸਤਪਾਲ ਸਿੰਘ ਪੂਨੀਆ ਦੇ ਪਿੰਡ ਪੰਜੌਲਾ ਸਥਿਤ ਸ੍ਰੀਮਦ ਭਾਗਵਤ ਕਥਾ ਗਿਆਨ ਯੱਗ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਸ੍ਰੀਮਦ ਭਾਗਵਤ ਕਥਾ ਵਿੱਚ ਨਤਮਸਤਕ ਹੋ ਕੇ ਭਗਵਾਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਧਾਰਮਿਕ ਸਮਾਗਮ ਸਮਾਜ ਨੂੰ ਆਪਸੀ ਭਾਈਚਾਰੇ, ਸੇਵਾ ਤੇ ਸਦਭਾਵਨਾ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਤਪਾਲ ਸਿੰਘ ਪੂਨੀਆ ਵਲੋਂ ਹਰ ਸਾਲ ਕਰਵਾਏ ਜਾਂਦੇ ਸ੍ਰੀਮਦ ਭਾਗਵਤ ਕਥਾ ਗਿਆਨ ਯੱਗ ਦੀ ਸ਼ਲਾਘਾ ਕਰਦਿਆਂ ਅੱਗੇ ਕਿਹਾ ਕਿ ਅਜਿਹੇ ਸਮਾਗਮਾਂ ਵਿਚ ਵੱਡੀ ਗਿਣਤੀ ਵਿੱਚ ਸੰਗਤ ਦਾ ਪਹੁੰਚਣਾ ਸ਼ਰਧਾ ਅਤੇ ਧਾਰਮਿਕ ਵਿਸ਼ਵਾਸ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਸਤਪਾਲ ਸਿੰਘ ਪੂਨੀਆ ਲੰਮੇ ਸਮੇਂ ਤੋਂ ਹਲਕੇ ਦੇ ਲੋਕਾਂ ਨਾਲ ਜੁੜੇ ਹੋਏ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣ ਲਈ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਅਨੁਸਾਰ ਪੂਨੀਆ ਵਲੋਂ ਭਾਜਪਾ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਸਮਾਜਿਕ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਵੀ ਸਰਗਰਮੀ ਨਾਲ ਹਿੱਸਾ ਲਿਆ ਜਾਂਦਾ ਹੈ। ਇਸ ਤੋਂ ਇਲਾਵਾ ਸਤਪਾਲ ਸਿੰਘ ਪੂਨੀਆ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਪੰਜੋਲਾ ਪਹੁੰਚਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਹਲਕਾ ਸਨੌਰ ਦੇ ਲੋਕ ਪਰਿਵਾਰ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਹਰ ਮੌਕੇ ’ਤੇ ਮਿਲਦੇ ਪਿਆਰ ਅਤੇ ਸਹਿਯੋਗ ਲਈ ਉਹ ਅਤੇ ਉਨ੍ਹਾਂ ਦਾ ਪਰਿਵਾਰ ਹਮੇਸ਼ਾ ਧੰਨਵਾਦੀ ਰਹੇਗਾ। ਉਨ੍ਹਾਂ ਦੱਸਿਆ ਕਿ ਭਾਜਪਾ ਵਲੋਂ ਪੰਜਾਬ ਵਿਚ ਚਲਾਈ ਜਾ ਰਹੀ ਨਸ਼ਾ ਮੁਕਤ ਯਾਤਰਾ ਕਾਰਨ ਪਹਿਲਾਂ ਤੈਅ ਕੀਤੀ ਗਈ ਰੈਲੀ ਨੂੰ ਅੱਗੇ ਕਰ ਦਿੱਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਦੇ ਓ.ਐੱਸ.ਡੀ. ਪ੍ਰਭਲੀਨ ਸਿੰਘ, ਯੁਵਾ ਮੋਰਚਾ ਦੇ ਪ੍ਰਧਾਨ ਅਨੁਜ ਖੋਸਲਾ, ਰਮੇਸ਼ ਕੁੱਕੂ ਪਾਤੜਾਂ, ਪਰਮਜੀਤ ਸਿੰਘ ਕੈਂਥ, ਵਿਕਾਸ ਸ਼ਰਮਾ ਘਨੌਰ, ਪ੍ਰਿੰਸੀਪਲ ਮੋਹਨ ਲਾਲ, ਸਨੌਰ ਨਗਰ ਕੌਂਸਲ ਦੇ ਪ੍ਰਧਾਨ ਪ੍ਰਦੀਪ ਜੋਸਨ, ਮੰਡਲ ਪ੍ਰਧਾਨ ਕੁਬੇਰ ਸ਼ਰਮਾ, ਪਿੰਟੂ ਚੇਅਰਮੈਨ ਚੀਕਾ, ਕਰਨ ਕੋੜਾ, ਰਾਮ ਮੇਹਰ ਪੂਨੀਆ, ਭੁਪਿੰਦਰ ਸਿੰਘ ਪੂਨੀਆ, ਰਣਪ੍ਰੀਤ ਸਿੰਘ ਰਾਣਾ, ਵਰਿੰਦਰ ਸਿੰਘ, ਪ੍ਰੋ. ਮਲਕੀਤ ਸਿੰਘ, ਰਾਮ ਸਰੂਪ ਪੰਜੌਲਾ, ਤਰੁਣ ਸ਼ਰਮਾ, ਗੁਰਸਾਹਿਬ ਪੂਨੀਆ, ਭਗਵਾਨ ਦਾਸ ਅਤੇ ਗੁਰਦੀਪ ਸਿੰਘ ਤੇਜੀ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।