ਮਨਦੀਪ ਬੱਤੀ ਨੇ ਤੀਰਥ ਯਾਤਰਾ ਬੱਸ ਨੂੰ ਦਿੱਤੀ ਹਰੀ ਝੰਡੀ
ਸਨੌਰ, 2 ਅਕਤੂਬਰ (ਸੋਖਲ)- ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿਚ ਬਲਾਕ ਪ੍ਰਧਾਨ ਮਨਦੀਪ ਸਿੰਘ ਬੱਤੀ ਨੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਪਹਿਲਕਦਮੀ ਸਦਕਾ ਹਲਕਾ ਸਨੌਰ ਦੇ ਸ਼ਰਧਾਲੂਆਂ ਵਿੱਚ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਸਨੌਰ, 2 ਅਕਤੂਬਰ (ਸੋਖਲ)- ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿਚ ਬਲਾਕ ਪ੍ਰਧਾਨ ਮਨਦੀਪ ਸਿੰਘ ਬੱਤੀ ਨੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਪਹਿਲਕਦਮੀ ਸਦਕਾ ਹਲਕਾ ਸਨੌਰ ਦੇ ਸ਼ਰਧਾਲੂਆਂ ਵਿੱਚ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਬਲਾਕ ਪ੍ਰਧਾਨ ਮਨਦੀਪ ਸਿੰਘ ਬੱਤੀ ਨੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਮਾਨ ਸਰਕਾਰ ਤੇ ਖਾਸ ਕਰ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੇ ਯਤਨਾਂ ਸਦਕਾ ਹਲਕੇ ਦੇ ਬਜ਼ੁਰਗਾਂ ਤੇ ਸ਼ਰਧਾਲੂਆਂ ਨੂੰ ਪਵਿੱਤਰ ਅਸਥਾਨਾਂ ਦੇ ਨਤਮਸਤਕ ਹੋਣ ਦਾ ਇਹ ਸ਼ੁਭ ਅਵਸਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਯਾਤਰੀਆਂ ਦੇ ਆਉਣ-ਜਾਣ, ਠਹਿਰਣ ਤੇ ਖਾਣ-ਪੀਣ ਦੇ ਸਮੁੱਚੇ ਪ੍ਰਬੰਧ ਬਿਲਕੁਲ ਮੁਫ਼ਤ ਅਤੇ ਉੱਚ ਪੱਧਰੀ ਰੱਖੇ ਗਏ ਹਨ ਤਾਂ ਜੋ ਬਜ਼ੁਰਗਾਂ ਤੇ ਸ਼ਰਧਾਲੂਆਂ ਨੂੰ ਸਫ਼ਰ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਰਵਾਨਗੀ ਸਮੇਂ ਸ਼ਰਧਾਲੂਆਂ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਮਾਹੌਲ ਪੂਰੀ ਤਰ੍ਹਾਂ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਤਹਿ ਦਿਲੋਂ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਕਈ ਲੋਕਾਂ ਦਾ ਆਪਣੇ ਜੀਵਨ ਵਿੱਚ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਪੂਰਾ ਹੋ ਰਿਹਾ ਹੈ। ਇਸ ਦੌਰਾਨ ਕੁਲਵਿੰਦਰ ਸਿੰਘ ਬੋਸਰ ਕਲਾਂ ਯੂਥ ਪ੍ਰਧਾਨ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ, ਬਲਾਕ ਅਹੁਦੇਦਾਰ, ਪਤਵੰਤੇ ਸੱਜਣ ਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।