03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਕਾਰ ਵੱਡਾ ਪਾੜਾ - ਬੀਬੀ ਜਸਮੀਤ ਕੌਰ ਛੀਨਾ

ਦੇਵੀਗੜ੍ਹ, 2 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਇਕ ਪਾਸੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਵਿਚ ਖੇਡ ਗਰਾਊਂਡ ਬਣਾਉਣ ਤੇ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹਦੀ ਨਜ਼ਰ ਆ ਰਹੀ ਹੈ। ਤਾਜ਼ਾ ਮਾਮਲਾ ਦੇਵੀਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਸਾਹਮਣੇ ਆਇਆ ਹੈ, ਜਿੱਥੇ ਪੜ੍ਹਦੇ ਬੱਚਿਆਂ ਲਈ ਖੇਡਣ ਵਾਸਤੇ ਕੋਈ ਖੇਡ ਮੈਦਾਨ ਹੀ ਉਪਲਬਧ ਨਹੀਂ ਹੈ।

Ad Position 21
No active advertisement
ਖੇਡ ਮੈਦਾਨ ਤੋਂ ਵਾਂਝੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦਾ ਬਾਹਰੀ ਦ੍ਰਿਸ਼। ਤਸਵੀਰ : ਮੌਜੀ ਦੇਵੀਗੜ੍ਹ 03-10-2026
ਦੇਵੀਗੜ੍ਹ, 2 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਇਕ ਪਾਸੇ ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਵਿਚ ਖੇਡ ਗਰਾਊਂਡ ਬਣਾਉਣ ਤੇ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹਦੀ ਨਜ਼ਰ ਆ ਰਹੀ ਹੈ। ਤਾਜ਼ਾ ਮਾਮਲਾ ਦੇਵੀਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਸਾਹਮਣੇ ਆਇਆ ਹੈ, ਜਿੱਥੇ ਪੜ੍ਹਦੇ ਬੱਚਿਆਂ ਲਈ ਖੇਡਣ ਵਾਸਤੇ ਕੋਈ ਖੇਡ ਮੈਦਾਨ ਹੀ ਉਪਲਬਧ ਨਹੀਂ ਹੈ। ਖੇਡ ਗਰਾਊਂਡ ਦੀ ਅਣਹੋਂਦ ਕਾਰਨ ਇੱਥੋਂ ਦੇ ਵਿਦਿਆਰਥੀ ਖੇਡਾਂ ਤੋਂ ਪੂਰੀ ਤਰ੍ਹਾਂ ਵਾਂਝੇ ਰਹਿਣ ਲਈ ਮਜਬੂਰ ਹਨ। ਮਿਲੀ ਜਾਣਕਾਰੀ ਅਨੁਸਾਰ, ਸਕੂਲ ਵਿਚ ਖੇਡ ਮੈਦਾਨ ਨਾ ਹੋਣ ਕਰਕੇ ਬੱਚਿਆਂ ਦੀ ਖੇਡ ਪ੍ਰਤਿਭਾ ਦਾ ਵਿਕਾਸ ਨਹੀਂ ਹੋ ਰਿਹਾ। ਹਾਲਾਤ ਇਹ ਹਨ ਕਿ ਜਿਹੜੇ ਬੱਚੇ ਆਪਣੇ ਪੱਧਰ ’ਤੇ ਜਾਂ ਖੁਦ ਥੋੜ੍ਹੀ-ਬਹੁਤੀ ਤਿਆਰੀ ਕਰ ਲੈਂਦੇ ਹਨ, ਉਹ ਹੀ ਕਿਸੇ ਤਰ੍ਹਾਂ ਖੇਡਾਂ ਵਿਚ ਹਿੱਸਾ ਲੈ ਪਾਉਂਦੇ ਹਨ, ਜਦੋਂ ਕਿ ਬਾਕੀ ਬਹੁਗਿਣਤੀ ਬੱਚੇ ਸਹੂਲਤਾਂ ਦੀ ਘਾਟ ਕਾਰਨ ਪਿੱਛੇ ਰਹਿ ਜਾਂਦੇ ਹਨ। ਖੇਡਾਂ ਵਰਗੇ ਅਹਿਮ ਖੇਤਰ ਵਿਚ ਸਰਕਾਰ ਦੀ ਇਸ ਅਣਗਹਿਲੀ ਕਾਰਨ ਇਲਾਕਾ ਨਿਵਾਸੀਆਂ ਅਤੇ ਆਮ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਗੰਭੀਰ ਮੁੱਦੇ ’ਤੇ ਪ੍ਰਤੀਕਿਰਿਆ ਦਿੰਦਿਆਂ ਮਿਸਲ ਸਤਲੁਜ ਪਾਰਟੀ ਦੀ ਇਸਤਰੀ ਵਿੰਗ ਦੀ ਪ੍ਰਧਾਨ ਅਤੇ ਹਲਕਾ ਸਨੌਰ ਤੋਂ ਉਮੀਦਵਾਰ ਬੀਬੀ ਜਸਮੀਤ ਕੌਰ ਛੀਨਾ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸਰਕਾਰ ਵਲੋਂ ਸਿੱਖਿਆ ਅਤੇ ਖੇਡਾਂ ਦੇ ਨਾਂ ’ਤੇ ਸਿਰਫ਼ ਇਸ਼ਤਿਹਾਰਬਾਜ਼ੀ ਕੀਤੀ ਜਾ ਰਹੀ ਹੈ, ਜਦਕਿ ਅਸਲੀਅਤ ਇਹ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਤਬਾਹ ਹੋ ਚੁੱਕਾ ਹੈ । ਬੀਬੀ ਛੀਨਾ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਮੰਗ ਕੀਤੀ ਕਿ ਦੇਵੀਗੜ੍ਹ ਸਕੂਲ ਲਈ ਤੁਰੰਤ ਖੇਡ ਮੈਦਾਨ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਵਿਦਿਆਰਥੀ ਬਿਨਾਂ ਕਿਸੇ ਰੁਕਾਵਟ ਦੇ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਸਕੂਲਾਂ ਦੀ ਹਾਲਤ ਨਾ ਸੁਧਾਰੀ ਤਾਂ ਲੋਕਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਜਥੇਬੰਦੀਆਂ ਵਲੋਂ ਪ੍ਰਮੋਸ਼ਨਾਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਬੈਠਕ ਅਗਲੀ ਖ਼ਬਰ ਰਣਜੋਧ ਸਿੰਘ ਹਡਾਣਾ ਵਲੋਂ ਭੁੱਨਰਹੇੜੀ ਮੰਡੀ ’ ਚ ਝੋਨੇ ਦੀ ਖਰੀਦ ਦਾ ਆਗਾਜ਼
Ad Position 24