03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਅਦਾਲਤੀ ਕੰਪਲੈਕਸ ’ ਚ ਸੁਵਿਧਾ ਕੇਂਦਰ ਤੇ ਕਲੀਨਿਕ ਖੋਲ੍ਹਣ ਲਈ ਵਕੀਲ ਪਹੁੰਚੇ ਸਿਹਤ ਮੰਤਰੀ ਕੋਲ

ਪਟਿਆਲਾ, 2 ਅਕਤੂਬਰ (ਮਨਦੀਪ ਸਿੰਘ ਖਰੌੜ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡ. ਅਵਨੀਤ ਸਿੰਘ ਬਿਲਿੰਗ ਅਤੇ ਸੈਕਟਰੀ ਐਡ.

Ad Position 21
No active advertisement
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਬੰਧੀ ਮੰਗ ਪੱਤਰ ਦਿੰਦੇ ਹੋਏ ਪ੍ਰਧਾਨ ਐਡ. ਅਵਨੀਤ ਸਿੰਘ ਬਿਲਿੰਗ ਤੇ ਸੈਕਟਰੀ ਐਡ. ਅਮਨਪ੍ਰੀਤ ਸਿੰਘ ਵਿਰਕ। ਅਜੀਤ ਤਸਵੀਰ 03-10-2026
ਪਟਿਆਲਾ, 2 ਅਕਤੂਬਰ (ਮਨਦੀਪ ਸਿੰਘ ਖਰੌੜ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡ. ਅਵਨੀਤ ਸਿੰਘ ਬਿਲਿੰਗ ਅਤੇ ਸੈਕਟਰੀ ਐਡ. ਅਮਨਪ੍ਰੀਤ ਸਿੰਘ ਵਿਰਕ ਨੇ ਅਦਾਲਤ ਕੰਪਲੈਕਸ ’ਚ ਸੁਵਿਧਾ ਕੇਂਦਰ, ਆਮ ਆਦਮੀ ਕਲੀਨਿਕ ਤੇ ਅਦਾਲਤ ’ਚ ਪਾਣੀ ਦੀ ਨਿਕਾਸੀ ਨਾ ਹੋਣ ਸੰਬੰਧੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਸੈਕਟਰੀ ਵਿਰਕ ਨੇ ਦੱਸਿਆ ਕਿ ਵਕੀਲਾਂ ਨੂੰ ਆਪਣੇ ਕੇਸਾਂ ਦੇ ਸੰਬੰਧੀ ਫ਼ਰਦਾਂ ਅਤੇ ਆਧਾਰ ਕਾਰਡ ਅੱਪਡੇਟ ਕਰਵਾਉਣ ਲਈ ਮਿੰਨੀ ਸੈਕਟਰੀਏਟ ਦੇ ਰੋਜ਼ ਗੇੜੇ ਲਗਾਉਣੇ ਪੈਂਦੇ ਹਨ। ਜਿਸ ਤਹਿਤ ਉਨ੍ਹਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਕੋਲੋਂ ਮੰਗ ਕੀਤੀ ਕਿ ਉਹ ਕੋਰਟ ਕੰਪਲੈਕਸ ’ਚ ਇਕ ਸੁਵਿਧਾ ਕੇਂਦਰ ਖੋਲ੍ਹਣ ਜਿੱਥੇ ਕੇਸਾਂ ਨਾਲ ਸੰਬੰਧਿਤ ਸਾਰੇ ਕਾਗ਼ਜ਼ਾਂ ਉੱਥੇ ਹੀ ਮੁਹੱਈਆ ਕਰਵਾਏ ਜਾਣ ਤਾਂ ਜੋ ਵਕੀਲ ਭਾਈਚਾਰੇ ਅਤੇ ਕਚਹਿਰੀ ’ਚ ਆਮ ਲੋਕਾਂ ਨੂੰ ਸਹੂਲਤ ਮਿਲ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਚਹਿਰੀਆਂ ’ਚ ਰੋਜ਼ਾਨਾ 2 ਤੋਂ 3 ਹਜ਼ਾਰ ਵਿਅਕਤੀ ਆਉਂਦੇ ਹਨ ਉੱਥੇ ਇਕ ਆਮ ਆਦਮੀ ਕਲੀਨਿਕ ਹੋਣਾ ਬਹੁਤ ਜ਼ਰੂਰੀ ਹੈ। ਇਸ ਸੰਬੰਧੀ ਵੀ ਉਨ੍ਹਾਂ ਬਾਰ ਐਸੋਸੀਏਸ਼ਨ ਵਲੋਂ ਸਿਹਤ ਮੰਤਰੀ ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ’ਚ ਅਦਾਲਤੀ ਕੰਪਲੈਕਸ ’ਚ ਪਾਣੀ ਦੀ ਨਿਕਾਸੀ ਸਮੇਂ ਸਿਰ ਨਹੀਂ ਹੁੰਦੀ ਤੇ ਕਾਫ਼ੀ ਪਾਣੀ ਇਕੱਠਾ ਹੋ ਜਾਂਦਾ ਹੈ ਤੇ ਉੱਥੇ ਸੀਵਰੇਜ ਦੀ ਸਾਫ਼ ਸਫ਼ਾਈ ਕਰਨ ਸੰਬੰਧੀ ਵੀ ਉਨ੍ਹਾਂ ਸਿਹਤ ਮੰਤਰੀ ਨੂੰ ਅਪੀਲ ਕੀਤੀ ਹੈ। ਐਡ. ਵਿਰਕ ਨੇ ਦੱਸਿਆ ਕਿ ਇਸ ਮਾਮਲੇ ’ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਫ਼ੌਰੀ ਤੌਰ ’ਤੇ ਸੰਬੰਧਿਤ ਅਫ਼ਸਰਾਂ ਨੂੰ ਫ਼ੋਨ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੰਬੰਧੀ ਕਿਹਾ ਗਿਆ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਵਕੀਲ ਭਾਈਚਾਰੇ ਦੀਆਂ ਸਾਰੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਸਿਹਤ ਮੰਤਰੀ ਨੇ ਬਾਰ ਐਸੋਸੀਏਸ਼ਨ ਦੀ ਨਵੀਂ ਚੁਣੀ ਗਈ ਟੀਮ ਨੂੰ ਵਧਾਈਆਂ ਵੀ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਦੀ ਕਾਰਜਨੀਤ ਕੌਰ ਨੇ ਖੇਡਾਂ ਵਤਨ ਪੰਜਾਬ ਦੀਆਂ ’ ਚ ਜਿੱਤੇ ਦੋ ਸੋਨ ਤਗਮੇ ਅਗਲੀ ਖ਼ਬਰ ਰੇਲਵੇ ਵਿਭਾਗ ਵਲੋਂ ਰੇਲਵੇ ਸਟੇਸ਼ਨ ’ ਤੇ ਸੇਵਾ ਭਾਰਤੀ ਦੇ ਸਹਿਯੋਗ ਨਾਲ ਸਫ਼ਾਈ ਮੁਹਿੰਮ ਦੀ ਸ਼ੁਰੂਆਤ
Ad Position 24