03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ ਤੇ ਬਖਸ਼ਿਆ ਨਹੀਂ ਜਾਵੇਗਾ - ਥਾਣਾ ਮੁਖੀ

ਬਨੂੜ, 2 ਅਕਤੂਬਰ (ਭੁਪਿੰਦਰ ਸਿੰਘ)- ਥਾਣਾ ਬਨੂੜ ਦੇ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਅਪਰਾਧ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾਵੇਗੀ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਿਲ ਵਿਅਕਤੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਪੁਲਿਸ ਵਲੋਂ ਨਸ਼ਿਆਂ ਦੀ ਸਪਲਾਈ ਅਤੇ ਵਿਕਰੀ ਨੂੰ ਰੋਕਣ ਲਈ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 03-10-2026
ਬਨੂੜ, 2 ਅਕਤੂਬਰ (ਭੁਪਿੰਦਰ ਸਿੰਘ)- ਥਾਣਾ ਬਨੂੜ ਦੇ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਅਪਰਾਧ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾਵੇਗੀ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਿਲ ਵਿਅਕਤੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਪੁਲਿਸ ਵਲੋਂ ਨਸ਼ਿਆਂ ਦੀ ਸਪਲਾਈ ਅਤੇ ਵਿਕਰੀ ਨੂੰ ਰੋਕਣ ਲਈ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਇਲਾਕੇ ਵਿਚ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਹੈ ਤੇ ਇਸ ਦੇ ਨਾਲ ਹੀ ਚੋਰੀ, ਲੜਾਈ ਝਗੜੇ, ਨਸ਼ਾ ਤਸਕਰੀ ਅਤੇ ਹੋਰ ਅਪਰਾਧ ਦੇ ਗਤੀਵਿਧੀਆਂ ’ਚ ਸ਼ਾਮਿਲ ਵਿਅਕਤੀਆਂ ’ਤੇ ਵੀ ਸਖ਼ਤ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਜੇਕਰ ਉਨ੍ਹਾਂ ਨੂੰ ਨਸ਼ਿਆਂ ਦੀ ਵਿਕਰੀ ਬਾਰੇ ਜਾਂ ਕਿਸੇ ਹੋਰ ਗੈਰ ਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਹ ਇਲਾਕੇ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ । 2 ਪੀਟੀੲੈ32 ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ।
Ad Position 22
No active advertisement
ਪਿਛਲੀ ਖ਼ਬਰ ਸੰਜੀਵ ਸ਼ਰਮਾ ਕਾਲੂ ਵਰਗੇ ਨੌਜਵਾਨ ਆਗੂਆਂ ਦੀ ਸਰਗਰਮੀ ਨਾਲ ਕਾਂਗਰਸ ਨੂੰ ਮਿਲ ਰਹੀ ਹੈ ਮਜ਼ਬੂਤੀ - ਧੀਮਾਨ ਅਗਲੀ ਖ਼ਬਰ ਰਣਜੋਧ ਸਿੰਘ ਹਡਾਣਾ ਨੇ ਪਿੰਡ ਅਸਰਪੁਰ ਵਿਖੇ ਡੋਰ - ਟੂ - ਡੋਰ , ਆਪ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ
Ad Position 24