02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਬੀ. ਕੇ. ਯੂ. ਕ੍ਰਾਂਤੀਕਾਰੀ ਤੇ ਪਿੰਡ ਵਾਸੀਆਂ ਦੇ ਸੰਘਰਸ਼ ਤੋਂ ਬਾਅਦ ਚੁੱਪਕੀ ਨੂੰ ਜਾਂਦੀ ਸੜਕ ਦਾ ਕੰਮ ਸ਼ੁਰੂ

ਸਮਾਣਾ, 2 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਪਿੰਡ ਚੁੱਪਕੀ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਪਿੰਡ ਵਾਸੀਆਂ ਵਲੋਂ ਕੀਤੇ ਲਗਾਤਾਰ ਸੰਘਰਸ਼ ਤੋਂ ਬਾਅਦ ਆਖ਼ਰਕਾਰ ਸੜਕ ਦਾ ਕੰਮ ਸ਼ੁਰੂ ਹੋ ਗਿਆ ਹੈ। ਸੜਕ ਨੂੰ 18 ਫੁੱਟ ਚੌੜਾ ਕਰਨ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਪਿੰਡ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 03-10-2026
ਸਮਾਣਾ, 2 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਪਿੰਡ ਚੁੱਪਕੀ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਪਿੰਡ ਵਾਸੀਆਂ ਵਲੋਂ ਕੀਤੇ ਲਗਾਤਾਰ ਸੰਘਰਸ਼ ਤੋਂ ਬਾਅਦ ਆਖ਼ਰਕਾਰ ਸੜਕ ਦਾ ਕੰਮ ਸ਼ੁਰੂ ਹੋ ਗਿਆ ਹੈ। ਸੜਕ ਨੂੰ 18 ਫੁੱਟ ਚੌੜਾ ਕਰਨ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਪਿੰਡ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ 29 ਸਤੰਬਰ ਨੂੰ ਪਿੰਡ ਕਕਰਾਲਾ ਭਾਈਕਾ ਦੇ ਅੱਡੇ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਪਿੰਡ ਵਾਸੀਆਂ ਵਲੋਂ ਸੜਕ ਦੀ ਉਸਾਰੀ ਦੀ ਮੰਗ ਨੂੰ ਲੈ ਕੇ ਧਰਨਾ ਦੇ ਕੇ ਆਵਾਜਾਈ ਰੋਕੀ ਗਈ ਸੀ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ 2 ਅਕਤੂਬਰ ਨੂੰ ਪਿੰਡ ਵਾਸੀਆਂ ਤੇ ਕਿਸਾਨ ਜਥੇਬੰਦੀ ਦੀ ਮੀਟਿੰਗ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਕਰਵਾਈ ਜਾਵੇਗੀ। ਇਸ ਵਾਅਦੇ ਤਹਿਤ ਅੱਜ ਪਿੰਡ ਵਾਸੀਆਂ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪਿੰਡ ਚੁੱਪਕੀ ਨੂੰ ਜਾਂਦੀ ਸੜਕ ਦੀ ਸਮੱਸਿਆ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਪਿੰਡ ਵਾਸੀਆਂ ਨੇ ਸੜਕ ਦਾ ਕੰਮ ਸ਼ੁਰੂ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕੀਤਾ। ਇਸ ਮੌਕੇ ਬੀਕੇਯੂ ਕ੍ਰਾਂਤੀਕਾਰੀ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਕੂਕਾ, ਇਕਾਈ ਪ੍ਰਧਾਨ ਬਖਸ਼ੀਸ਼ ਸਿੰਘ, ਗੁਰਸੇਵਕ ਸਿੰਘ ਸਿੱਧੂ, ਅਵਤਾਰ ਸਿੰਘ, ਅਜੈਬ ਸਿੰਘ ਸੰਧੂ, ਪਿਆਰਾ ਸਿੰਘ ਅਕਾਲੀ, ਹਰਪਾਲ ਸਿੰਘ ਪੁਨੀਆ, ਹਰਭਜਨ ਸਿੰਘ ਮਾਨ, ਗੁਰਮੇਲ ਸਿੰਘ ਗੈਲਾ, ਦਰਸ਼ਨ ਸਿੰਘ ਸੰਧੂ, ਗੁਰਬਚਨ ਸਿੰਘ ਸਾਬਕਾ ਸਰਪੰਚ, ਛੋਟਾ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ -4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ’ ਚ ਵੱਖ - ਵੱਖ ਵਰਗਾਂ ਦੇ ਖਿਡਾਰੀਆਂ ਨੇ ਦਿਖਾਏ ਜੌਹਰ ਅਗਲੀ ਖ਼ਬਰ ਸੰਜੀਵ ਸ਼ਰਮਾ ਕਾਲੂ ਵਰਗੇ ਨੌਜਵਾਨ ਆਗੂਆਂ ਦੀ ਸਰਗਰਮੀ ਨਾਲ ਕਾਂਗਰਸ ਨੂੰ ਮਿਲ ਰਹੀ ਹੈ ਮਜ਼ਬੂਤੀ - ਧੀਮਾਨ
Ad Position 24