02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮਾਤਾ ਗੁਜਰੀ ਕਾਲਜ ਦੀ ਬਾਇਓਟੈਕਨਾਲੋਜੀ ਸੁਸਾਇਟੀ ਵਲੋਂ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਦੀ ਬਾਇਓਟੈਕਨਾਲੋਜੀ ਸੁਸਾਇਟੀ ਵਲੋਂ ਐਮ. ਐਸ.

Ad Position 21
No active advertisement
ਅਜੀਤ ਡੈਸਕ 03-10-2026
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਬਾਇਓਟੈਕਨਾਲੋਜੀ ਵਿਭਾਗ ਦੀ ਬਾਇਓਟੈਕਨਾਲੋਜੀ ਸੁਸਾਇਟੀ ਵਲੋਂ ਐਮ. ਐਸ. ਸੀ. ਬਾਇਓਟੈਕਨਾਲੋਜੀ ਅਤੇ ਐਮ. ਐਸ. ਸੀ. ਮਾਈਕਰੋਬਾਇਓਲੋਜੀ ਦੇ ਵਿਦਿਆਰਥੀਆਂ ਲਈ ਨੈਸ਼ਨਲ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਵਿਖੇ ਵਿਸ਼ੇਸ਼ ਅਕਾਦਮਿਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉੱਨਤ ਖੋਜ ਸਹੂਲਤਾਂ, ਆਧੁਨਿਕ ਪ੍ਰਯੋਗਸ਼ਾਲਾ ਤਕਨੀਕਾਂ ਅਤੇ ਬਾਇਓਟੈਕਨਾਲੋਜੀ ਤੇ ਫਾਰਮਾਸਿਊਟੀਕਲ ਵਿਗਿਆਨ ਦੇ ਵਿਹਾਰਕ ਉਪਯੋਗਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਟਰਾਂਸਮਿਸ਼ਨ ਇਲੈਕਟਰੋਨ ਮਾਈਕ੍ਰੋਸਕੋਪ, ਸਕੈਨਿੰਗ ਇਲੈਕਟਰੋਨ ਮਾਈਕ੍ਰੋਸਕੋਪ, ਨਿਊਕਲੀਅਰ ਮੈਗਨੈਟਿਕ ਰੈਜ਼ੋਨੈਂਸ ਤੇ ਐਕਸ-ਰੇ ਡਿਫਰੈਕਸ਼ਨ ਆਦਿ ਆਧੁਨਿਕ ਖੋਜ ਉਪਕਰਣਾਂ ਦੇ ਪ੍ਰਦਰਸ਼ਨ ਵੇਖੇ ਅਤੇ ਇਨ੍ਹਾਂ ਦੀ ਕਾਰਜ-ਪ੍ਰਣਾਲੀ ਤੇ ਖੋਜ ਵਿਚ ਵਰਤੋਂ ਸਬੰਧੀ ਵਿਹਾਰਕ ਜਾਣਕਾਰੀ ਹਾਸਲ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਿੱਦਿਅਕ ਅਤੇ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਲਈ ਅਜਿਹੇ ਸਿੱਖਿਆਦਾਇਕ ਦੌਰੇ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਦੌਰੇ ਦੌਰਾਨ ਬਾਇਓਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਜਗਦੀਸ਼ ਸਿੰਘ ਅਤੇ ਬਾਇਓਟੈਕਨਾਲੋਜੀ ਸੁਸਾਇਟੀ ਦੇ ਫੈਕਲਟੀ ਇੰਚਾਰਜ ਡਾ. ਮੋਨਿਕਾ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਇਲਾਕੇ ਦੇ ਪਿੰਡਾਂ ’ਚ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਭਰਮਾਰ ਬਣੀ ਚਿੰਤਾ ਦਾ ਵਿਸ਼ਾ ਅਗਲੀ ਖ਼ਬਰ ਪੰਜਾਬ ਪੁਲਿਸ ’ਚ ਸੇਵਾਵਾਂ ਨਿਭਾ ਰਹੇ ਐਡ. ਸ਼ਿਵਜੋਤ ਮੌਦਗਿਲ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
Ad Position 24