ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅਨਾਜ ਮੰਡੀ ਨਾਭਾ ’ਚ ਕਿਸਾਨਾਂ ਨਾਲ ਕੀਤੀ ਗੱਲਬਾਤ
ਨਾਭਾ, 3 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਵਿਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਚਲਦਿਆਂ ਸਥਾਨਕ ਅਨਾਜ ਮੰਡੀ 3 ਅਕਤੂਬਰ ਤੱਕ ਵੀ ਸਰਕਾਰੀ ਖਰੀਦ ਦੇ ਪ੍ਰਬੰਧ ਜ਼ਮੀਨੀ ਪੱਧਰ ’ਤੇ ਸੁਚਾਰੂ ਢੰਗ ਨਾਲ ਚੱਲਦੇ ਨਜ਼ਰ ਨਹੀਂ ਆ ਰਹੇ। ਸੈਲਰਾਂ ਦੀ ਅਲਾਟਮੈਂਟ ਨਾ ਹੋਣ ਕਾਰਨ ਝੋਨੇ ਦੀ ਲਿਫਟਿੰਗ ਵੀ ਪ੍ਰਭਾਵਿਤ ਹੋ ਰਹੀ ਹੈ।
ਸ
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਦੀ ਅਨਾਜ ਮੰਡੀ ਵਿਖੇ ਕਿਸਾਨਾਂ, ਆੜਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ ਜਗਨਾਰ ਸਿੰਘ ਦੁਲੱਦੀ
04-10-2026
ਨਾਭਾ, 3 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਵਿਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਚਲਦਿਆਂ ਸਥਾਨਕ ਅਨਾਜ ਮੰਡੀ 3 ਅਕਤੂਬਰ ਤੱਕ ਵੀ ਸਰਕਾਰੀ ਖਰੀਦ ਦੇ ਪ੍ਰਬੰਧ ਜ਼ਮੀਨੀ ਪੱਧਰ ’ਤੇ ਸੁਚਾਰੂ ਢੰਗ ਨਾਲ ਚੱਲਦੇ ਨਜ਼ਰ ਨਹੀਂ ਆ ਰਹੇ। ਸੈਲਰਾਂ ਦੀ ਅਲਾਟਮੈਂਟ ਨਾ ਹੋਣ ਕਾਰਨ ਝੋਨੇ ਦੀ ਲਿਫਟਿੰਗ ਵੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਭਾਵੇਂ ਖਰੀਦ ਅਤੇ ਲਿਫਟਿੰਗ ਸਮੇਤ ਸਾਰੇ ਪ੍ਰਬੰਧ ਮੁਕੰਮਲ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ, ਦੇ ਬਾਵਜੂਦ ਮੰਡੀ ਵਿੱਚ ਮੌਜੂਦ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਸੈਲਰ ਮਾਲਕਾਂ ਨੇ ਇਨ੍ਹਾਂ ਦਾਅਵਿਆਂ ’ਤੇ ਸਵਾਲ ਖੜ੍ਹੇ ਕੀਤੇ ਹਨ।ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੂਬਾ ਸਰਕਾਰ ’ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਝੋਨੇ ਦੀ ਖਰੀਦ ਲਈ ਲੋੜੀਂਦੇ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਸੈਲਰਾਂ ਅਤੇ ਗੁਦਾਮਾਂ ਵਿੱਚ ਪੁਰਾਣਾ ਝੋਨਾਂ ਪਿਆ ਹੋਣ ਕਾਰਨ ਨਵੀਂ ਫਸਲ ਦੀ ਲਿਫਟਿੰਗ ਅਤੇ ਸਟੋਰੇਜ ਨੂੰ ਲੈ ਕੇ ਮੁਸ਼ਕਲਾਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਗੁਦਾਮ ਖਾਲੀ ਕਰਵਾਉਣ ਲਈ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ, ਜਿਸ ਦਾ ਖਮਿਆਜ਼ਾ ਕਿਸਾਨਾਂ,ਆੜ੍ਹਤੀਆਂ, ਮਜ਼ਦੂਰਾਂ ਅਤੇ ਸੈਲਰ ਮਾਲਕਾਂ ਨੂੰ ਭੁਗਤਣਾ ਪੈ ਸਕਦਾ ਹੈ। ਸੈਲਰ ਮਾਲਕ ਅਤੇ ਆੜ੍ਹਤੀਏ ਜਤਿੰਦਰ ਸਿੰਘ ਜੱਤੀ ਅਭੈਪੁਰ ਨੇ ਕਿਹਾ ਕਿ ਨਾਭਾ ਅਨਾਜ ਮੰਡੀ ਵਿੱਚ ਹੁਣ ਤੋਂ ਹੀ ਹਾਲਾਤ ਚਿੰਤਾਜਨਕ ਹਨ। ਉਨਾਂ ਕਿਹਾ ਕਿ ਸਰਕਾਰੀ ਖਰੀਦ ਲਈ ਅਧਿਕਾਰੀ ਮੰਡੀ ਵਿੱਚ ਨਹੀਂ ਪਹੁੰਚ ਰਹੇ ਅਤੇ ਸੈਲਰਾਂ ਦੀ ਅਲਾਟਮੈਂਟ ਵੀ ਨਹੀਂ ਹੋਈ, ਜਿਸ ਕਾਰਨ ਲਿਫਟਿੰਗ ਸ਼ੁਰੂ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਸੈਲਰਾਂ ਵਿੱਚ ਪੁਰਾਣਾ ਝੋਨਾਂ ਹਾਲੇ ਤੱਕ ਨਹੀਂ ਚੁੱਕਿਆ ਗਿਆ ਅਤੇ ਇਸ ਸਮੱਸਿਆ ਦਾ ਅਸਰ ਆਉਣ ਵਾਲੇ ਸਮੇਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਸੈਲਰ ਮਾਲਕਾਂ ’ਤੇ ਪੈ ਸਕਦਾ ਹੈ। ਮੰਡੀ ਵਿਚ ਫਸਲ ਲੈ ਕੇ ਪਹੁੰਚੇ ਕਿਸਾਨਾਂ ਨੇ ਵੀ ਖਰੀਦ ਪ੍ਰਬੰਧਾਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰੀ ਖਰੀਦ ਲਈ ਅਧਿਕਾਰੀਆਂ ਦੀ ਮੌਜੂਦਗੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਇਸ ਮੌਕੇ ਸਾਬਕਾ ਚੇਅਰਮੈਨ ਹਰਦੇਵ ਸਿੰਘ ਅਗੇਤੀ ਬੀ ਮੌਜੂਦ ਸਨ।