04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਰੋਟਰੀ ਕਲੱਬ ਵਲੋਂ ਲੋੜਵੰਦ ਬੱਚਿਆਂ ਨੂੰ ਸਕੂਲ ਬੈਗ ਵੰਡੇ

ਪਟਿਆਲਾ, 3 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਰੋਟਰੀ ਕਲੱਬ ਪਟਿਆਲਾ ਵਲੋਂ ਗਾਂਧੀ ਜਯੰਤੀ ਮੌਕੇ ਸਿਕਲੀਗਰ ਬਸਤੀ, ਅਬਲੋਵਾਲ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਪ੍ਰਾਂਗਣ ਵਿਖੇ ਮੁਸਕੈਟ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵੰਚਿਤ ਅਤੇ ਲੋੜਵੰਦ ਬੱਚਿਆਂ ਨੂੰ 50 ਸਕੂਲ ਬੈਗ ਸਟੇਸ਼ਨਰੀ ਸਮੇਤ ਵੰਡੇ ਗਏ।

Ad Position 21
No active advertisement
ਅਜੀਤ ਡੈਸਕ 04-10-2026
ਪਟਿਆਲਾ, 3 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਰੋਟਰੀ ਕਲੱਬ ਪਟਿਆਲਾ ਵਲੋਂ ਗਾਂਧੀ ਜਯੰਤੀ ਮੌਕੇ ਸਿਕਲੀਗਰ ਬਸਤੀ, ਅਬਲੋਵਾਲ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਰ ਦੇ ਪ੍ਰਾਂਗਣ ਵਿਖੇ ਮੁਸਕੈਟ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵੰਚਿਤ ਅਤੇ ਲੋੜਵੰਦ ਬੱਚਿਆਂ ਨੂੰ 50 ਸਕੂਲ ਬੈਗ ਸਟੇਸ਼ਨਰੀ ਸਮੇਤ ਵੰਡੇ ਗਏ। ਸਮਾਗਮ ਦੌਰਾਨ ਮਹਾਤਮਾ ਗਾਂਧੀ ਦੇ ਜੀਵਨ, ਵਿਚਾਰਾਂ ਅਤੇ ਸਿੱਖਿਆਵਾਂ ਸਬੰਧੀ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਭਾਗ ਲੈਣ ਵਾਲੇ ਬੱਚਿਆਂ ਨੂੰ ਤੋਹਫ਼ੇ ਦੇ ਕੇ ਹੌਸਲਾ-ਅਫ਼ਜ਼ਾਈ ਕੀਤੀ ਗਈ। ਰੋਟਰੀ ਕਲੱਬ ਪਟਿਆਲਾ ਦੇ ਸਕੱਤਰ ਡਾ. ਪ੍ਰਦੀਪ ਕੁਮਾਰ ਅਰੋੜਾ ਨੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਕਲੱਬ ਦੇ ਪ੍ਰਧਾਨ ਡਾ. ਅਵਨੀਤਪਾਲ ਸਿੰਘ ਨੇ ਕਿਹਾ ਕਿ ਲੋੜਵੰਦ ਬੱਚਿਆਂ ਦੀ ਸਿੱਖਿਆ ਅਤੇ ਭਲਾਈ ਲਈ ਅਜਿਹੇ ਉਪਰਾਲੇ ਅੱਗੇ ਵੀ ਜਾਰੀ ਰੱਖੇ ਜਾਣਗੇ। ਇਸ ਮੌਕੇ ਸਨਮੀਤ ਸਿੰਘ, ਮੋਨਿਕਾ ਜੌਰਾ, ਹਰਪਾਲ ਸਿੰਘ, ਪਰਮੋਦ ਗੁਪਤਾ ਅਤੇ ਐਚ.ਐਸ. ਤਲਵਾਰ ਸਮੇਤ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟੇਟ ਐਵਾਰਡੀ ਮਨਵਿੰਦਰ ਕੌਰ ਭੁੱਲਰ ਸੇਵਾ-ਮੁਕਤ ਅਗਲੀ ਖ਼ਬਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਮਾਣਾ ਦੇ ਪਿੰਗਲਵਾੜਾ ’ਚ ਮਰੀਜ਼ਾਂ ਲਈ ਡਾਕਟਰੀ ਜਾਂਚ ਦਾ ਕੈਂਪ ਲਗਾਇਆ
Ad Position 24