ਸਟੇਟ ਐਵਾਰਡੀ ਮਨਵਿੰਦਰ ਕੌਰ ਭੁੱਲਰ ਸੇਵਾ-ਮੁਕਤ
ਪਟਿਆਲਾ, 3 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਪਟਿਆਲਾ ਮਨਵਿੰਦਰ ਕੌਰ ਭੁੱਲਰ 32 ਸਾਲ ਦੀ ਸਰਕਾਰੀ ਸੇਵਾ ਉਪਰੰਤ ਸੇਵਾਮੁਕਤ ਹੋ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼ਾਲੂ ਮਹਿਰਾ ਦੀ ਅਗਵਾਈ ਹੇਠ ਦਫ਼ਤਰੀ ਸਟਾਫ ਵਲੋਂ ਵਿਦਾਇਗੀ ਸਮਾਰੋਹ ਕਰਵਾਇਆ ਗਿਆ।
ਪਟਿਆਲਾ, 3 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਪਟਿਆਲਾ ਮਨਵਿੰਦਰ ਕੌਰ ਭੁੱਲਰ 32 ਸਾਲ ਦੀ ਸਰਕਾਰੀ ਸੇਵਾ ਉਪਰੰਤ ਸੇਵਾਮੁਕਤ ਹੋ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼ਾਲੂ ਮਹਿਰਾ ਦੀ ਅਗਵਾਈ ਹੇਠ ਦਫ਼ਤਰੀ ਸਟਾਫ ਵਲੋਂ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਮਨਵਿੰਦਰ ਕੌਰ ਭੁੱਲਰ ਨੇ 1994 ਵਿਚ ਅੰਗਰੇਜ਼ੀ ਲੈਕਚਰਾਰ ਵਜੋਂ ਸਰਕਾਰੀ ਸੇਵਾ ਸ਼ੁਰੂ ਕੀਤੀ। 2017 ਵਿਚ ਪ੍ਰਿੰਸੀਪਲ ਵਜੋਂ ਤਰੱਕੀ ਮਿਲਣ ਉਪਰੰਤ 2019 ਤੋਂ 2026 ਤੱਕ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਪਟਿਆਲਾ ਵਜੋਂ ਸੇਵਾਵਾਂ ਨਿਭਾਈਆਂ। ਸਿੱਖਿਆ ਖੇਤਰ ਵਿਚ ਨਿਭਾਈਆਂ ਸੇਵਾਵਾਂ ਬਦਲੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਸਟੇਟ ਅਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼ਾਲੂ ਮਹਿਰਾ ਨੇ ਮਨਵਿੰਦਰ ਕੌਰ ਭੁੱਲਰ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਸੇਵਾਮੁਕਤ ਜੀਵਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਮਾਗਮ ਵਿਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਵਿੰਦਰ ਪਾਲ ਸਿੰਘ, ਦਫ਼ਤਰੀ ਸਟਾਫ਼ ਅਤੇ ਪਰਿਵਾਰਕ ਮੈਂਬਰ ਹਾਜ਼ਰ ਸਨ। ਸਹਿਕਰਮੀਆਂ ਵਲੋਂ ਉਨ੍ਹਾਂ ਨੂੰ ਸਨਮਾਨ ਸਹਿਤ ਵਿਦਾਇਗੀ ਦਿੱਤੀ ਗਈ।