ਬਿੱਟੂ ਚੱਠਾ ਦੀ ਅਗਵਾਈ ’ਚ ‘ਆਪ’ ਤੇ ਕਾਂਗਰਸ ਨਾਲ ਜੁੜੇ ਵਪਾਰੀ ਭਰਾਵਾਂ ਸਮੇਤ ਕਈਆਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
ਪਟਿਆਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦਿਹਾਤੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਸਿਆਸੀ ਸਰਗਰਮੀਆਂ ਦੌਰਾਨ ਗੁਰੂ ਨਾਨਕ ਨਗਰ, ਰਾਮ ਨਗਰ ਅਤੇ ਬਾਜਵਾ ਕਾਲੋਨੀ ਨਾਲ ਸੰਬੰਧਿਤ ਕਈ ਵਿਅਕਤੀ ਪਾਰਟੀ ਵਿਚ ਸ਼ਾਮਿਲ ਹੋਏ। ਪਾਰਟੀ ਵਲੋਂ ਜਾਰੀ ਜਾਣਕਾਰੀ ਅਨੁਸਾਰ ਇਨ੍ਹਾਂ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨਾਲ ਜੁੜੇ ਰਹੇ ਕੁਝ ਵਪਾਰੀ ਅਤੇ ਹੋਰ ਸਾਥੀ ਵੀ ਸ਼ਾਮਿਲ ਹਨ।
ਪਟਿਆਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦਿਹਾਤੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਸਿਆਸੀ ਸਰਗਰਮੀਆਂ ਦੌਰਾਨ ਗੁਰੂ ਨਾਨਕ ਨਗਰ, ਰਾਮ ਨਗਰ ਅਤੇ ਬਾਜਵਾ ਕਾਲੋਨੀ ਨਾਲ ਸੰਬੰਧਿਤ ਕਈ ਵਿਅਕਤੀ ਪਾਰਟੀ ਵਿਚ ਸ਼ਾਮਿਲ ਹੋਏ। ਪਾਰਟੀ ਵਲੋਂ ਜਾਰੀ ਜਾਣਕਾਰੀ ਅਨੁਸਾਰ ਇਨ੍ਹਾਂ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਨਾਲ ਜੁੜੇ ਰਹੇ ਕੁਝ ਵਪਾਰੀ ਅਤੇ ਹੋਰ ਸਾਥੀ ਵੀ ਸ਼ਾਮਿਲ ਹਨ। ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਹਰਫੂਲ ਸਿੰਘ, ਸਤਪਾਲ ਸਿੰਘ, ਹਰਜੀਤ ਸਿੰਘ ਅਤੇ ਕੁਲਦੀਪ ਸਿੰਘ ਗੁਰੂ ਨਾਨਕ ਨਗਰ, ਮੁਹੰਮਦ ਦਾਨਿਸ਼ ਰਾਮ ਨਗਰ, ਜਗਦੀਪ ਸਿੰਘ ਬਾਜਵਾ ਕਾਲੋਨੀ ਅਤੇ ਚਰਨਜੀਤ ਸਿੰਘ ਬੱਬੂ ਗੁਰੂ ਨਾਨਕ ਨਗਰ ਸ਼ਾਮਲ ਹਨ। ਨਵੇਂ ਸ਼ਾਮਲ ਹੋਏ ਸਾਥੀਆਂ ਦਾ ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ। ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਪਟਿਆਲਾ ਦਿਹਾਤੀ ਹਲਕੇ ਵਿਚ ਲੋਕਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਵਪਾਰੀ ਵਰਗ ਸਮੇਤ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਆਵਾਜ਼ ਉਠਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਸਰਗਰਮੀਆਂ ਨੂੰ ਲੋਕਾਂ ਵੱਲੋਂ ਮਿਲ ਰਿਹਾ ਸਹਿਯੋਗ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਵਿਚ ਸਹਾਈ ਹੋ ਰਿਹਾ ਹੈ। ਇਸ ਮੌਕੇ ਨਵਦੀਪ ਸਿੰਘ ਚੰਦੀ, ਅਰਵਿੰਦਰ ਸਿੰਘ ਬਿੱਟੂ, ਸਹਿਜ ਸਿੰਘ ਮੱਕੜ, ਗੁਰਪ੍ਰੀਤ ਸਿੰਘ ਕੰਬੋਜ, ਅਮਨ ਚੌਹਾਨ, ਜਗਪ੍ਰੀਤ ਸਿੰਘ, ਅਨਮੋਲ ਚੱਠਾ, ਮਾਨ ਸਿੰਘ ਸ਼ਮਲਾ, ਹਰਸ਼ਪ੍ਰੀਤ ਸਿੰਘ, ਅਮਨਦੀਪ ਸਿੰਘ ਸੈਣੀ, ਹਰਪ੍ਰੀਤ ਸਿੰਘ, ਦਲਜੀਤ ਸਿੰਘ ਅਤੇ ਜੋਗਿੰਦਰ ਸਿੰਘ ਪੰਛੀ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ। ਨਵੇਂ ਸ਼ਾਮਲ ਹੋਏ ਸਾਥੀਆਂ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਆਪਣੀ ਭੂਮਿਕਾ ਨਿਭਾਉਣਗੇ।