03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਅਮਲ ਸੁਸਾਇਟੀ ਨਾਭਾ ਪ੍ਰਧਾਨ ਬਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਹੋਈ ਮਹੀਨਾ ਵਾਰ ਮੀਟਿੰਗ

ਨਾਭਾ, 3 ਅਕਤੂਬਰ (ਵਰਿੰਦਰ ਵਰਮਾ)-ਅਮਲ ਸੁਸਾਇਟੀ ਨਾਭਾ ਦੀ ਮਹੀਨਾਵਾਰ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਸੁਸਾਇਟੀ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਪਿਛਲੇ ਮਹੀਨੇ ਦੀ ਆਮਦਨ ਅਤੇ ਖਰਚ ਦਾ ਵੇਰਵਾ ਮੈਂਬਰਾਂ ਨਾਲ ਸਾਂਝਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 04-10-2026
ਨਾਭਾ, 3 ਅਕਤੂਬਰ (ਵਰਿੰਦਰ ਵਰਮਾ)-ਅਮਲ ਸੁਸਾਇਟੀ ਨਾਭਾ ਦੀ ਮਹੀਨਾਵਾਰ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਸੁਸਾਇਟੀ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਪਿਛਲੇ ਮਹੀਨੇ ਦੀ ਆਮਦਨ ਅਤੇ ਖਰਚ ਦਾ ਵੇਰਵਾ ਮੈਂਬਰਾਂ ਨਾਲ ਸਾਂਝਾ ਕੀਤਾ ਗਿਆ। ਇਸ ਮੌਕੇ ਨਾਭਾ ਸ਼ਹਿਰ ਦੀ ਬਿਹਤਰੀ ਅਤੇ ਲੋਕ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਬੱਤ ਦੇ ਭਲੇ ਲਈ 15 ਨਵੰਬਰ 2026 ਨੂੰ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਇਸ ਮੌਕੇ ਨਾਭਾ ਸ਼ਹਿਰ ਦੇ 7 ਸਕੂਲਾਂ ਦੇ ਲੋੜ੍ਹਵੰਦ ਵਿਦਿਆਰਥੀਆਂ ਨੂੰ ਵਜ਼ੀਫੇ ਵੀ ਪ੍ਰਦਾਨ ਕੀਤੇ ਜਾਣਗੇ। ਮੀਟਿੰਗ ਤੋਂ ਪਹਿਲਾਂ ਅਮਲ ਸੁਸਾਇਟੀ ਦੇ ਸੀਨੀਅਰ ਮੈਂਬਰ ਪ੍ਰਿੰਸੀਪਲ ਅਮਰਜੀਤ ਵਰਮਾ ਵੱਲੋਂ ਐਕੂਪ੍ਰੈਸ਼ਰ ਰੋਡ ਦਾ ਆਪਣੇ ਕਰ-ਕਮਲਾਂ ਨਾਲ ਉਦਘਾਟਨ ਕੀਤਾ ਗਿਆ। ਸੁਸਾਇਟੀ ਵੱਲੋਂ ਲੋਕਾਂ ਦੀ ਸਿਹਤ ਅਤੇ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਦੀ ਵੀ ਚਰਚਾ ਕੀਤੀ ਗਈ। ਇਸ ਦੌਰਾਨ ਮੇਜਰ ਰਣਜੀਤ ਸਿੰਘ ਸੰਧੂ ਵੱਲੋਂ ਆਪਣੇ ਪੋਤਰੇ ਅਰਸ ਸੰਧੂ ਦੀ ਬਤੌਰ ਲੈਫਟੀਨੈਂਟ ਪੋਸਟਿੰਗ ਹੋਣ ਦੀ ਖੁਸ਼ੀ ਵਿੱਚ ਸੁਸਾਇਟੀ ਮੈਂਬਰਾਂ ਲਈ ਪਾਰਟੀ ਦਾ ਪ੍ਰਬੰਧ ਕੀਤਾ ਗਿਆ । ਮੈਂਬਰਾਂ ਵੱਲੋਂ ਅਰਸ ਸੰਧੂ ਨੂੰ ਇਸ ਉਪਲਬਧੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਮੀਟਿੰਗ ਵਿੱਚ ਸੁਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਖਹਿਰਾ ਤੋਂ ਇਲਾਵਾ ਮੇਜਰ ਆਰ.ਐਸ. ਸੰਧੂ,ਪ੍ਰਿੰਸੀਪਲ ਅਮਰਜੀਤ ਵਰਮਾ,ਜਨਰਲ ਸਕੱਤਰ ਛੱਜੂ ਰਾਮ ਸਿੰਘੀ, ਕੈਸ਼ੀਅਰ ਸੁਖਪਿੰਦਰ ਸਿੰਘ ਐਸ.ਡੀ.ਓ, ਦਵਿੰਦਰ ਖੇਤਰਪਾਲ, ਦਰਸ਼ਨ ਸਿੰਘ ਹਰਜਾਈ, ਬਰਿੰਦਰਪਾਲ ਸਿੰਘ ਸੋਢੀ,ਰਵੀ ਬੱਤਾ, ਨਰਿੰਦਰ ਢੀਂਗਰਾ, ਪ੍ਰੇਮ ਸਿੰਘ ਅਤੇ ਸੁਪਰਵਾਈਜ਼ਰ ਕੈਪਟਨ ਜਸਵਿੰਦਰ ਸਿੰਘ ਹਾਜ਼ਰ ਸਨ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸੀਨੀਅਰ ਸਿਟੀਜ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਵਿਰਕ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਗਿਆਨਕ ਪ੍ਰਦਰਸ਼ਨੀ ਵਿਦਿਆਰਥੀਆਂ ਲਈ ਪ੍ਰਭਾਵਸ਼ਾਲੀ ਸਿੱਖਣ ਦਾ ਸਾਧਨ ਹੋਈ ਸਾਬਤ ਅਗਲੀ ਖ਼ਬਰ ਰਾਜ ਪੱਧਰੀ ਖੇਡਾਂ ਲਈ 5 ਤੋਂ 10 ਅਕਤੂਬਰ ਤੱਕ ਹੋਣਗੇ ਖੇਡਾਂ ਦੇ ਟਰਾਇਲ
Ad Position 24