ਬੋੜਾਂ ਗੇਟ ਵਿਖੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਲਗਾਏ ਜਾ ਰਹੇ ਡਿਵਾਈਡਰਾਂ ਦਾ ਵਿਧਾਇਕ ਦੇਵ ਮਾਨ ਨੇ ਲਿਆ ਜਾਇਜ਼ਾ
ਨਾਭਾ, 3 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਬੋੜਾਂ ਗੇਟ ਵਿਖੇ ਆਵਾਜਾਈ ਦੀ ਸਮੱਸਿਆ ਨੂੰ ਸੁਚਾਰੂ ਬਣਾਉਣ ਲਈ ਨਗਰ ਕੌਂਸਲ ਵਲੋਂ ਲਗਾਏ ਜਾ ਰਹੇ ਡਿਵਾਈਡਰਾਂ ਦਾ ਅੱਜ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਮੌਕੇ ’ਤੇ ਮੌਜੂਦ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ।
ਨਾਭਾ, 3 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਬੋੜਾਂ ਗੇਟ ਵਿਖੇ ਆਵਾਜਾਈ ਦੀ ਸਮੱਸਿਆ ਨੂੰ ਸੁਚਾਰੂ ਬਣਾਉਣ ਲਈ ਨਗਰ ਕੌਂਸਲ ਵਲੋਂ ਲਗਾਏ ਜਾ ਰਹੇ ਡਿਵਾਈਡਰਾਂ ਦਾ ਅੱਜ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਮੌਕੇ ’ਤੇ ਮੌਜੂਦ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ। ਵਿਧਾਇਕ ਦੇਵ ਮਾਨ ਨੇ ਸੰਬੰਧਿਤ ਅਧਿਕਾਰੀਆਂ ਨੂੰ ਲੋਕਾਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਲੋੜੀਂਦੇ ਕਦਮ ਚੁੱਕਣ ਦੇ ਤੁਰੰਤ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਕਾਰਜਾਂ ਦੌਰਾਨ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਅਮਰਦੀਪ ਸਿੰਘ ਖੰਨਾਂ ਸਾ. ਚੇਅਰਮੈਨ, ਕਸ਼ਮੀਰ ਸਿੰਘ ਲਾਲਕਾ, ਭੁਪੇਸ਼ ਬਾਂਸਲ ਪਾਸੀ, ਦੀਪਕ ਇੰਦੋਰਾ ਕੌਂਸਲਰ, ਸਿਮਰਨ ਅੜਕ ਚੌਹਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਅਤੇ ਦੁਕਾਨਦਾਰ ਮੌਜੂਦ ਸਨ ।