03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਵਿਰਾਸਤ ਨੂੰ ਸਮਰਪਿਤ ਪ੍ਰਦਰਸ਼ਨੀ ਲਗਾਈ

ਬਹਾਦਰਗੜ੍ਹ, 3 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਅਧੀਨ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ.

Ad Position 21
No active advertisement
ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਮੌਕੇ ਮੁਲਕਿਲਾਨ ਆਰ., ਆਈ.ਏ.ਐਸ. ਨਾਲ ਸੁਰਜੀਤ ਸਿੰਘ ਗੜੀ ਅਤੇ ਹੋਰ ਸ਼ਖਸ਼ੀਅਤਾਂ। ਅਜੀਤ ਤਸਵੀਰ 04-10-2026
ਬਹਾਦਰਗੜ੍ਹ, 3 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਅਧੀਨ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.), ਸ੍ਰੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ 3 ਅਤੇ 4 ਅਕਤੂਬਰ 2026 ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਹਾਦਰਗੜ੍ਹ ਵਿਖੇ ਕਰਵਾਏ ਜਾ ਰਹੇ ਹਨ। ਸਮਾਗਮ ਦਾ ਆਗਾਜ਼ 3 ਅਕਤੂਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਵਿਰਾਸਤ ਨੂੰ ਸਮਰਪਿਤ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਹੋਇਆ। ਪ੍ਰਦਰਸ਼ਨੀ ਦਾ ਉਦਘਾਟਨ ਮੁਲਕਿਲਾਨ ਆਰ., ਆਈ.ਏ.ਐਸ., ਵਿਸ਼ੇਸ਼ ਕਾਰਜ ਅਧਿਕਾਰੀ (ਸ਼ਹਿਰੀ ਮਾਮਲੇ), ਡਿਪਟੀ ਕਮਿਸ਼ਨਰ ਪਟਿਆਲਾ ਵਲੋਂ ਕੀਤਾ ਗਿਆ। ਇਸ ਪ੍ਰਦਰਸ਼ਨੀ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸ਼ਹਾਦਤ, ਸਿੱਖਿਆਵਾਂ ਅਤੇ ਯੋਗਦਾਨ ਨੂੰ ਦਰਸਾਇਆ ਗਿਆ ਹੈ। ਇਹ ਪ੍ਰਦਰਸ਼ਨੀ 3 ਅਕਤੂਬਰ ਤੋਂ 9 ਅਕਤੂਬਰ , 2026 ਤੱਕ ਆਮ ਲੋਕਾਂ ਅਤੇ ਸੰਗਤ ਲਈ ਖੁੱਲ੍ਹੀ ਰਹੇਗੀ। ਪਹਿਲੇ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ ਅਤੇ ਵਿਰਾਸਤ ਵਿਸ਼ੇ ’ਤੇ ਸੈਮੀਨਾਰ ਵੀ ਕਰਵਾਇਆ ਗਿਆ। ਪੰਜਾਬ ਅਤੇ ਹਰਿਆਣਾ ਦੇ ਉੱਘੇ ਵਿਦਵਾਨਾਂ, ਜਿਨ੍ਹਾਂ ਵਿਚ ਡਾ. ਦਿਲਵਰ ਸਿੰਘ, ਡਾ. ਪਰਮਵੀਰ ਸਿੰਘ, ਡਾ. ਸਤਿੰਦਰ ਸਿੰਘ, ਡਾ. ਹਰਦੇਵ ਸਿੰਘ ਅਤੇ ਡਾ. ਗੁਰਸਿਮਰਨ ਕੌਰ ਨੇ ਸੈਮੀਨਾਰ ਵਿਚ ਸ਼ਿਰਕਤ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਦਰਸ਼ਨ, ਸ਼ਹਾਦਤ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਬੁਲਾਰਿਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਦੀ ਅਜੋਕੇ ਸਮੇਂ ਵਿੱਚ ਪ੍ਰਸੰਗਿਕਤਾ ’ਤੇ ਚਾਨਣਾ ਪਾਉਂਦਿਆਂ ਵਿਸ਼ੇਸ਼ ਤੌਰ ’ਤੇ ਮਨੁੱਖੀ ਸਨਮਾਨ, ਧਾਰਮਿਕ ਆਜ਼ਾਦੀ, ਸਹਿਣਸ਼ੀਲਤਾ, ਦਇਆ ਅਤੇ ਅਨਿਆਂ ਦੇ ਵਿਰੁੱਧ ਖੜ੍ਹੇ ਹੋਣ ਦੇ ਉਨ੍ਹਾਂ ਦੇ ਸੰਦੇਸ਼ ਨੂੰ ਉਜਾਗਰ ਕੀਤਾ। ਸਮਾਗਮ ਦੌਰਾਨ ਗਿਆਨੀ ਨਵਰੰਗ ਸਿੰਘ ਝੱਲੀ ਅਤੇ ਸਮੂਹ ਵਲੋਂ ਢਾਡੀ ਗਾਇਨ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸ ਮੌਕੇ ਇਨ੍ਹਾਂ ਵਿਚ ਸੰਤ ਈਸ਼ਰ ਸਿੰਘ ਗੁਰਮਤਿ ਅਕੈਡਮੀ, ਚਪੜ, ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਕੌਲੀ, ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਗਰਲਜ਼ ਆਕੜ ਸ੍ਰੀ ਨਿੰਮ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਅਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਧਰੇੜੀ ਜੱਟਾਂ ਪਟਿਆਲਾ ਦੇ ਵਿਦਿਆਰਥੀ ਸਾਮਿਲ ਹੋਏ। ਇਸ ਮੌਕੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਸਮੇਲ ਸਿੰਘ ਲਾਛੜੂ ਮੈਂਬਰ ਐਸ.ਜੀ.ਪੀ.ਸੀ., ਰਾਜੇਸ਼ ਪੰਜੋਲਾ ਅਤੇ ਹੋਰ ਸ਼ਖਸ਼ੀਅਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਬੀ. ਆਈ ਸਕੂਲ ਦੀ ‘ਸਿਰਜਣ’ ਕਲਾ ਪ੍ਰਦਰਸ਼ਨੀ ’ਚ ਦਿਖੀ ਵਿਦਿਆਰਥੀਆਂ ਦੀ ਰਚਨਾਤਮਿਕ ਸੋਚ ਅਗਲੀ ਖ਼ਬਰ ਸਨੌਰ ਅਨਾਜ ਮੰਡੀ ’ਚ ਝੋਨੇ ਦੀ ਖਰੀਦ ਦਾ ਨਿਰਮਲ ਸਿੰਘ ਭੱਟੀਆ ਵਲੋਂ ਜਾਇਜ਼ਾ
Ad Position 24