05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਖ਼ੂਨਦਾਨ ਕੈਂਪ ਲਗਾਇਆ

ਡਕਾਲਾ, 4 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਗੁਰੂ ਹਰਗੋਬਿੰਦ ਸਾਹਿਬ ਖਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਵਿਖੇ ਵਿਦਿਆਰਥਣਾਂ ਤੇ ਸਟਾਫ਼ ਵਲੋਂ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦਿੰਦਿਆਂ ਖ਼ੂਨਦਾਨ ਕੈਂਪ ਲਗਾਇਆ ਗਿਆ। ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਨ.

Ad Position 21
No active advertisement
ਅਜੀਤ ਡੈਸਕ 05-10-2026
ਡਕਾਲਾ, 4 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਗੁਰੂ ਹਰਗੋਬਿੰਦ ਸਾਹਿਬ ਖਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਵਿਖੇ ਵਿਦਿਆਰਥਣਾਂ ਤੇ ਸਟਾਫ਼ ਵਲੋਂ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦਿੰਦਿਆਂ ਖ਼ੂਨਦਾਨ ਕੈਂਪ ਲਗਾਇਆ ਗਿਆ। ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ. ਯੂਨਿਟ ਵਲੋਂ ਯੂਥ ਫੈਡਰੇਸ਼ਨ ਆਫ਼ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਵਿਚ ਥੈਲੀਸੀਮੀਆ ਪੀੜਤ ਬੱਚਿਆਂ ਦੀ ਮਦਦ ਲਈ ਖ਼ੂਨ ਇਕੱਤਰ ਕੀਤਾ ਗਿਆ। ਕੈਂਪ ਵਿਚ 50 ਵਿਅਕਤੀਆਂ ਨੇ ਖ਼ੂਨਦਾਨ ਲਈ ਰਜਿਸਟ੍ਰੇਸ਼ਨ ਕਰਵਾਈ, ਜਦਕਿ 38 ਯੂਨਿਟ ਖ਼ੂਨ ਇਕੱਤਰ ਹੋਇਆ। ਕਾਲਜ ਦੀ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਖੁਦ ਖ਼ੂਨਦਾਨ ਕਰਕੇ ਹੋਰਨਾਂ ਲਈ ਵੀ ਪ੍ਰੇਰਣਾ ਪੈਦਾ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਾਣਾ ਇੰਚਾਰਜ ਜਗਮੀਤ ਸਿੰਘ ਹਰਿਆਊ ਅਤੇ ਗੁਰਦੁਆਰਾ ਕਰਹਾਲੀ ਸਾਹਿਬ ਦੇ ਮੈਨੇਜਰ ਸੁਰਜੀਤ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਕਾਲਜ ਪ੍ਰਿੰਸੀਪਲ ਡਾ. ਰਮਨਜੀਤ ਕੌਰ ਨੇ ਕਿਹਾ ਕਿ ਵਿਦਿਆਰਥਣਾਂ ਨੂੰ ਸਿੱਖਿਆ ਦੇ ਨਾਲ - ਨਾਲ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਸੰਸਥਾ ਦੀ ਪਹਿਲ ਹੈ। ਇਸ ਦੌਰਾਨ ਪਰਮਿੰਦਰ ਸਿੰਘ ਭਲਵਾਨ ਤੇ ਜਤਵਿੰਦਰ ਸਿੰਘ ਗਰੇਵਾਲ ਨੇ ਵੀ ਵਿਦਿਆਰਥਣਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਸੇਵਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਕੱਤਰ ਕੀਤਾ ਖ਼ੂਨ ਥੈਲੀਸੀਮੀਆ ਪੀੜਤ ਬੱਚਿਆਂ ਦੇ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਨੂੰ ਸੌਂਪਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਕਿਹਾ, 2027 ਵਿਚ ਸੂਬੇ ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਅਗਲੀ ਖ਼ਬਰ ਸਹੁਰਾ ਪਰਿਵਾਰ ਵਲੋਂ ਤੰਗ ਕਰਨ ਕਾਰਨ ਮੰਗੇਤਰ ਨੇ ਭਾਖੜਾ ਨਹਿਰ ’ਚ ਮਾਰੀ ਛਾਲ, ਮੌਤ
Ad Position 24