05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਹੈਪੀ ਕੰਬੋਜ ਭਾਜਪਾ ਓ. ਬੀ. ਸੀ. ਮੋਰਚਾ ਪੰਜਾਬ ਦੇ ਮੁੱਖ ਬੁਲਾਰੇ ਨਿਯੁਕਤ

ਰਾਜਪੁਰਾ, 4 ਅਕਤੂਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 05-10-2026
ਰਾਜਪੁਰਾ, 4 ਅਕਤੂਬਰ (ਜੀ.ਪੀ. ਸਿੰਘ)- ਹਲਕਾ ਰਾਜਪੁਰਾ ਤੋਂ ਸੀਨੀਅਰ ਭਾਜਪਾ ਆਗੂ ਜਰਨੈਲ ਸਿੰਘ ਹੈਪੀ ਕੰਬੋਜ ਪਿਲਖਣੀ ਨੂੰ ਭਾਰਤੀ ਜਨਤਾ ਪਾਰਟੀ ਦੇ ਓ. ਬੀ. ਸੀ. ਮੋਰਚਾ ਪੰਜਾਬ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਰਨੈਲ ਸਿੰਘ ਹੈਪੀ ਕੰਬੋਜ ਨੇ ਭਾਜਪਾ ਪਾਰਟੀ ਹਾਈਕਮਾਨ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ, ਸੰਗਠਨ ਮਹਾਂਮੰਤਰੀ ਮੰਥਰੀ ਨੀਵਾਸਲੂ ਤੇ ਭਾਜਪਾ ਓ.ਬੀ.ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਸ਼ਿਵ ਰਾਜ ਚੌਧਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਮੁੜ ਭਰੋਸਾ ਪ੍ਰਗਟ ਕਰਦਿਆਂ ਇਹ ਜ਼ਿੰਮੇਵਾਰੀ ਸੌਂਪਣਾ ਉਨ੍ਹਾਂ ਲਈ ਮਾਣ ਵਾਲੀ ਗਲ ਹੈ। ਹੈਪੀ ਕੰਬੋਜ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਓ.ਬੀ.ਸੀ. ਵਰਗ ਸਮੇਤ ਸਮਾਜ ਦੇ ਹਰ ਵਰਗ ਤੱਕ ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵਲੋਂ ਲੋਕ ਹਿਤ ਵਿਚ ਕੀਤੇ ਜਾ ਰਹੇ ਕੰਮਾਂ ਨੂੰ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸਮੂਹ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ 3100 ਖੇਡ ਮੈਦਾਨ, ਨਸ਼ਿਆਂ ਖ਼ਿਲਾਫ਼ ਵੱਡਾ ਹਥਿਆਰ- ਚੇਅਰਮੈਨ ਮਹਿਤਾ ਅਗਲੀ ਖ਼ਬਰ ਪੰਜਾਬ ਵਾਸੀ ਫਿਰ ਤੋਂ ਬਣਾਉਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ ֹ ’ਦੀ ਸਰਕਾਰ- ਤੇਜਿੰਦਰ ਸਿੰਘ ਖਹਿਰ...
Ad Position 24