05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

3100 ਖੇਡ ਮੈਦਾਨ, ਨਸ਼ਿਆਂ ਖ਼ਿਲਾਫ਼ ਵੱਡਾ ਹਥਿਆਰ- ਚੇਅਰਮੈਨ ਮਹਿਤਾ

ਪਟਿਆਲਾ, 4 ਅਕਤੂਬਰ (ਮਨਦੀਪ ਸਿੰਘ ਖਰੌੜ)- ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਰਾਜ ਦੇ ਪਿੰਡਾਂ ਵਿਚ 3100 ਖੇਡ ਮੈਦਾਨਾਂ ਦਾ ਪ੍ਰੋਜੈਕਟ ਨਸ਼ਿਆਂ ਖ਼ਿਲਾਫ਼ ਵੱਡਾ ਹਥਿਆਰ ਹੈ। ਉਹ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਜ਼ਿਲ੍ਹਾ ਪੱਧਰੀ ਤਲਵਾਰਬਾਜ਼ੀ ਟੂਰਨਾਮੈਂਟ ਦੇ ਪੁਰਸਕਾਰ ਵੰਡ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ।

Ad Position 21
No active advertisement
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਤਲਵਾਰਬਾਜ਼ੀ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਨਾਲ ਗਰੁੱਪ ਫੋਟੋ ਖਿਚਵਾਉਂਦੇ ਹੋਏ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਪੀਐਸਪੀਸੀਐਲ ਦੇ ਖੇਡ ਅਫ਼ਸਰ ਅਮਰਿੰਦਰ ਸਿੰਘ ਅਤੇ ਹੋਰ। ਅਜੀਤ ਤਸਵੀਰ 05-10-2026
ਪਟਿਆਲਾ, 4 ਅਕਤੂਬਰ (ਮਨਦੀਪ ਸਿੰਘ ਖਰੌੜ)- ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਰਾਜ ਦੇ ਪਿੰਡਾਂ ਵਿਚ 3100 ਖੇਡ ਮੈਦਾਨਾਂ ਦਾ ਪ੍ਰੋਜੈਕਟ ਨਸ਼ਿਆਂ ਖ਼ਿਲਾਫ਼ ਵੱਡਾ ਹਥਿਆਰ ਹੈ। ਉਹ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਜ਼ਿਲ੍ਹਾ ਪੱਧਰੀ ਤਲਵਾਰਬਾਜ਼ੀ ਟੂਰਨਾਮੈਂਟ ਦੇ ਪੁਰਸਕਾਰ ਵੰਡ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਪੀ. ਐਸ. ਪੀ. ਸੀ. ਐਲ. ਦੇ ਖੇਡ ਅਫ਼ਸਰ ਅਮਰਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਚੇਅਰਮੈਨ ਮਹਿਤਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਹੈ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਵਰਗੇ ਮੁਕਾਬਲਿਆਂ ਰਾਹੀਂ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੰਚ ਮਿਲ ਰਿਹਾ ਹੈ। ਉਨ੍ਹਾਂ ਤਲਵਾਰਬਾਜ਼ੀ ਵਿਚ ਖਿਡਾਰੀਆਂ ਦੀ ਵਧ ਰਹੀ ਦਿਲਚਸਪੀ ਨੂੰ ਉਤਸ਼ਾਹਜਨਕ ਦੱਸਦਿਆਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਪੰਜਾਬ ਦਾ ਨਾਂਅ ਰੌਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਟੂਰਨਾਮੈਂਟ ਵਿਚ ਅੰਡਰ-17 ਲੜਕੀਆਂ ਦੇ ਸੈਬਰ ਮੁਕਾਬਲੇ ਵਿਚ ਨਵਿਆ ਨੇ ਪਹਿਲਾ, ਸੁਜੈਨ ਨੇ ਦੂਜਾ, ਏਕਨੂਰ ਕੌਰ ਨੇ ਤੀਜਾ ਅਤੇ ਲਵਪ੍ਰੀਤ ਕੌਰ ਨੇ ਚੌਥਾ ਸਥਾਨ ਹਾਸਲ ਕੀਤਾ। ਈਪੀ ਮੁਕਾਬਲੇ ਵਿਚ ਹਰਯਸ਼ ਪ੍ਰਤੀਕ ਕੌਰ ਨੇ ਪਹਿਲਾ, ਇਸ਼ੀਕਾ ਨੇ ਦੂਜਾ ਅਤੇ ਹਰਨੂਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਫੋਆਇਲ ਮੁਕਾਬਲੇ ਵਿਚ ਕੀਰਤਿਕਾ ਬੇਲਵਾਲ ਨੇ ਪਹਿਲਾ, ਜਪਲੀਨ ਕੌਰ ਨੇ ਦੂਜਾ ਅਤੇ ਨਿਹਾਰਿਕਾ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਦੇ ਸੈਬਰ ਮੁਕਾਬਲੇ ਵਿਚ ਗੁਰਕੀਰਤ ਸਿੰਘ ਨੇ ਪਹਿਲਾ, ਰੋਹਨਪ੍ਰੀਤ ਸਿੰਘ ਨੇ ਦੂਜਾ, ਯੁਵਰਾਜ ਸਿੰਘ ਨੇ ਤੀਜਾ ਤੇ ਪਾਰਥ ਜੱਗੀ ਨੇ ਚੌਥਾ ਸਥਾਨ ਹਾਸਲ ਕੀਤਾ। ਅੰਡਰ-21 ਲੜਕੀਆਂ ਦੇ ਸੈਬਰ ਮੁਕਾਬਲੇ ਵਿਚ ਮਿਲਨਪ੍ਰੀਤ ਕੌਰ ਨੇ ਪਹਿਲਾ, ਪਲਕ ਨੇ ਦੂਜਾ, ਅਵਰੀਨ ਕੌਰ ਬੈਂਸ ਨੇ ਤੀਜਾ ਤੇ ਜਪਨੀਤ ਕੌਰ ਨੇ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਫੈਂਸਿੰਗ ਕੋਚ ਅਰਜੁਨ, ਉਦੈਵੀਰ ਸਿੰਘ, ਅਮਿਤ ਸ਼ਰਮਾ, ਕੀਰਤੀ, ਵੈਰਾਗੀ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਜਗਦੀਸ਼ ਸਿੰਘ ਬਾਵਾ, ਧਰਮਿੰਦਰ ਸਰਾਓ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੂਨ ਵਾਦੀ ’ਚ ਪੰਜਾਬੀ ਗਾਇਕਾਂ ਨੇ ਬਿਖੇਰੇ ਸੂਫ਼ੀ ਤੇ ਸੱਭਿਆਚਾਰਕ ਗਾਇਕੀ ਦੇ ਰੰਗ ਅਗਲੀ ਖ਼ਬਰ ਹੈਪੀ ਕੰਬੋਜ ਭਾਜਪਾ ਓ. ਬੀ. ਸੀ. ਮੋਰਚਾ ਪੰਜਾਬ ਦੇ ਮੁੱਖ ਬੁਲਾਰੇ ਨਿਯੁਕਤ
Ad Position 24