04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਜਸਦੇਵ ਸਿੰਘ ਸੰਧੂ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਬਹਾਦਰਗੜ੍ਹ, 4 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਅਤੇ ਡਿਗਰੀ ਕਾਲਜ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ, ਅਧਿਆਪਕਾਂ, ਸਟਾਫ਼ ਅਤੇ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 05-10-2026
ਬਹਾਦਰਗੜ੍ਹ, 4 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਅਤੇ ਡਿਗਰੀ ਕਾਲਜ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ, ਅਧਿਆਪਕਾਂ, ਸਟਾਫ਼ ਅਤੇ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਮੁੱਖ ਗ੍ਰੰਥੀ ਅਵਤਾਰ ਸਿੰਘ ਵਲੋਂ ਕਾਲਜ ਦੇ ਸਮੂਹ ਵਿਦਿਆਰਥੀਆਂ, ਸਟਾਫ਼ ਅਤੇ ਪ੍ਰਬੰਧਕ ਕਮੇਟੀ ਦੀ ਚੜ੍ਹਦੀ ਕਲਾ, ਕਾਲਜ ਦੀ ਤਰੱਕੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਦਾ ਸਮੁੱਚਾ ਮਾਹੌਲ ਗੁਰਬਾਣੀ ਅਤੇ ਅਧਿਆਤਮਕ ਰੰਗ ਵਿਚ ਰੰਗਿਆ ਨਜ਼ਰ ਆਇਆ। ਸਮਾਗਮ ਦੌਰਾਨ ਕਾਲਜ ਦੇ ਚੇਅਰਮੈਨ ਤੇਜਿੰਦਰ ਪਾਲ ਸਿੰਘ ਸੰਧੂ, ਰਾਜ ਰਾਜਕੁਮਾਰ ਅਤੇ ਪ੍ਰਿੰਸੀਪਲ ਨਵਨੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਵੇਂ ਵਿੱਦਿਅਕ ਸੈਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ, ਸਦਾਚਾਰ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ। ਬੁਲਾਰਿਆਂ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਕੇਵਲ ਡਿਗਰੀ ਹਾਸਲ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਅੰਦਰ ਚੰਗੇ ਸੰਸਕਾਰ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ। ਸਮਾਗਮ ਦੇ ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਾਭਾ ਵਿਖੇ ਬਣੇਗਾ ਵਿਸ਼ਾਲ ਗੇਟ ਨਗਰ ਕੌਂਸਲ... ਅਗਲੀ ਖ਼ਬਰ ‘ਆਪ’ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਹਿਜਪਾਲ ਲਾਡਾ ਨੇ ਤੇਜ਼ ਕੀਤੀਆਂ ਸਿਆਸੀ ਸਰਗਰਮੀਆਂ
Ad Position 24