05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

100 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ

ਨੂਰਪੁਰ ਬੇਦੀ, 5 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨੂਰਪੁਰ ਬੇਦੀ ਪੁਲਿਸ ਨੇ ਇੱਕ ਨੌਜਵਾਨ ਨੂੰ 100 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 06-10-2026
ਨੂਰਪੁਰ ਬੇਦੀ, 5 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨੂਰਪੁਰ ਬੇਦੀ ਪੁਲਿਸ ਨੇ ਇੱਕ ਨੌਜਵਾਨ ਨੂੰ 100 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਥਾਣਾ ਮੁਖੀ ਗੁਰਮੁੱਖ ਸਿੰਘ ਨੇ ਦੱਸਿਆ ਕਿ ਨੂਰਪੁਰਬੇਦੀ ਦੀ ਪੁਲਿਸ ਪਾਰਟੀ ਬੀਤੀ ਰਾਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਪਾਰਟੀ ਨੂਰਪੁਰ ਬੇਦੀ ਤੋਂ ਪਿੰਡ ਕਾਂਗੜ ਵੱਲ ਜਾਂਦੀ ਸੜਕ ’ਤੇ ਪਿੰਡ ਰੂੜੇਮਾਜਰਾ ਨੇੜੇ ਪਹੁੰਚੀ ਤਾਂ ਰਾਤ ਕਰੀਬ 11 ਵਜੇ ਪਿੰਡ ਕਾਂਗੜ ਵਾਲੇ ਪਾਸਿਓਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਦੀ ਗੱਡੀ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਨੌਜਵਾਨ ਘਬਰਾ ਗਿਆ। ਜਦੋਂ ਪੁਲਿਸ ਦੀ ਗੱਡੀ ਉਸ ਦੇ ਨੇੜੇ ਪਹੁੰਚੀ ਤਾਂ ਉਸਨੇ ਆਪਣੀ ਜੇਬ ਵਿੱਚੋਂ ਇੱਕ ਵਜ਼ਨਦਾਰ ਮੋਮੀ ਲਿਫ਼ਾਫ਼ਾ ਕੱਢ ਕੇ ਸੁੱਟ ਦਿੱਤਾ ਅਤੇ ਖ਼ੁਦ ਪਿੱਛੇ ਵੱਲ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਨੌਜਵਾਨ ਨੇ ਪੁਲਿਸ ਨੂੰ ਦੱਸਿਆ ਕਿ ਸੜਕ ਕਿਨਾਰੇ ਸੁੱਟੇ ਲਿਫ਼ਾਫ਼ੇ ਵਿਚ ਨਸ਼ੀਲਾ ਪਦਾਰਥ ਹੈ। ਮੌਕੇ ’ਤੇ ਐਪ ਰਾਹੀਂ ਵੀਡੀਓਗ੍ਰਾਫੀ ਕਰਵਾਈ ਗਈ। ਮੋਮੀ ਲਿਫ਼ਾਫ਼ੇ ਸਮੇਤ ਨਸ਼ੀਲੇ ਪਦਾਰਥ ਦਾ ਵਜ਼ਨ 100 ਗ੍ਰਾਮ ਪਾਇਆ ਗਿਆ। ਪੁਲਿਸ ਮੁਤਾਬਕ ਕਾਬੂ ਕੀਤੇ ਨੌਜਵਾਨ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਰਿੰਕਾ ਪੁੱਤਰ ਕਰਮ ਚੰਦ ਵਾਸੀ ਪਿੰਡ ਕਾਂਗੜ, ਥਾਣਾ ਨੂਰਪੁਰ ਬੇਦੀ, ਜ਼ਿਲ੍ਹਾ ਰੂਪਨਗਰ, ਉਮਰ ਕਰੀਬ 28 ਸਾਲ ਵਜੋਂ ਹੋਈ ਹੈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ 10 ਤੋਂ ਸ਼ੁਰੂ ਹੋ ਰਹੀ ਸ੍ਰੀ ਰਾਮ ਲੀਲ੍ਹਾ ਮੰਚਨ ਲਈ ਕਲਾਕਾਰਾਂ ਨੇ ਕੀਤੀ ਰਿਹਰਸਲ ਸ਼ੁਰੂ ਅਗਲੀ ਖ਼ਬਰ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ ਵਿਚ ਨਵਾਂ ਉਤਸ਼ਾਹ– ਡੈਨੀ ਬੰਡਾਲਾ
Ad Position 24