ਨਗਰ ਕੌਂਸਲ ਪ੍ਰਧਾਨ ਨਾਲ ਮੁਲਾਕਾਤ ਕਰਨ ਮੌਕੇ ਗਿਆਨੀ ਜ਼ੈਲ ਸਿੰਘ ਨਗਰ ਦਾ ਵਫ਼ਦ।
ਗਿਆਨੀ ਜ਼ੈਲ ਸਿੰਘ ਨਗਰ ਵੈੱਲਫੇਅਰ ਐਸੋਸੀਏਸ਼ਨ ਨੇ ਨਗਰ ਕੌਂਸਲ ਪ੍ਰਧਾਨ ਨਾਲ ਕੀਤੀ ਮੁਲਾਕਾਤ
ਰੂਪਨਗਰ, 5 ਅਕਤੂਬਰ (ਸਤਨਾਮ ਸਿੰਘ ਸੱਤੀ)-ਗਿਆਨੀ ਜ਼ੈਲ ਸਿੰਘ ਨਗਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਗਿਆਨੀ ਜ਼ੈਲ ਸਿੰਘ ਨਗਰ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਇਲਾਕੇ ਦੀ ਬਿਹਤਰੀ ਲਈ ਆਪਣੇ ਸੁਝਾਅ ਸਾਂਝੇ ਕੀਤੇ ਅਤੇ ਹੁਣ ਤੱਕ ਕਰਵਾਏ ਵਿਕਾਸ ਕਾਰਜਾਂ ਲਈ ਨਗਰ ਕੌਂਸਲ ਪ੍ਰਧਾਨ ਦਾ ਧੰਨਵਾਦ ਕੀਤਾ।
ਰੂਪਨਗਰ, 5 ਅਕਤੂਬਰ (ਸਤਨਾਮ ਸਿੰਘ ਸੱਤੀ)-ਗਿਆਨੀ ਜ਼ੈਲ ਸਿੰਘ ਨਗਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਗਿਆਨੀ ਜ਼ੈਲ ਸਿੰਘ ਨਗਰ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਇਲਾਕੇ ਦੀ ਬਿਹਤਰੀ ਲਈ ਆਪਣੇ ਸੁਝਾਅ ਸਾਂਝੇ ਕੀਤੇ ਅਤੇ ਹੁਣ ਤੱਕ ਕਰਵਾਏ ਵਿਕਾਸ ਕਾਰਜਾਂ ਲਈ ਨਗਰ ਕੌਂਸਲ ਪ੍ਰਧਾਨ ਦਾ ਧੰਨਵਾਦ ਕੀਤਾ। ਇਸ ਮੌਕੇ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਦੱਸਿਆ ਕਿ ਰਾਧਾ ਸੁਆਮੀ ਸਤਿਸੰਗ ਭਵਨ ਤੋਂ ਸਰਕਾਰੀ ਕਾਲਜ ਤੱਕ ਸੜਕ ਦੀ ਮੁਰੰਮਤ ਅਤੇ ਫੁੱਟਪਾਥਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ। ਗਿਆਨੀ ਜ਼ੈਲ ਸਿੰਘ ਨਗਰ ਵਿਚ ਸਟਰੀਟ ਲਾਈਟਾਂ ਦੀ ਮੁਰੰਮਤ ਵੀ ਲੋੜ ਅਨੁਸਾਰ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪਾਰਕਾਂ ਦੀ ਸਾਂਭ-ਸੰਭਾਲ ਦਾ ਕੰਮ ਠੇਕੇ ’ਤੇ ਦਿੱਤਾ ਗਿਆ ਹੈ, ਜਿਸ ਨਾਲ ਪਾਰਕਾਂ ਦੀ ਸੁੰਦਰਤਾ ਵਿਚ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਰਹਿੰਦੇ ਵਿਕਾਸ ਕਾਰਜ ਵੀ ਜਲਦ ਪੂਰੇ ਕੀਤੇ ਜਾਣਗੇ। ਐਸੋਸੀਏਸ਼ਨ ਦੇ ਮੈਂਬਰਾਂ ਨੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਨੂੰ ਜਾਂਦੀ ਸੜਕ ’ਤੇ ਲਗਾਈਆਂ ਗਈਆਂ ਸਟਰੀਟ ਲਾਈਟਾਂ ਲਈ ਨਗਰ ਕੌਂਸਲ ਦਾ ਵਿਸ਼ੇਸ਼ ਧੰਨਵਾਦ ਕੀਤਾ।