06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਟੈਗੋਰ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜਿੱਤੇ 6 ਸੋਨੇ ਤੇ 2 ਚਾਂਦੀ ਦੇ ਤਗਮੇ

ਦੇਵੀਗੜ੍ਹ, 5 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਖੇਡਾਂ ਵਤਨ ਪੰਜਾਬ ਦੀਆਂ ਤਹਿਤ ਪੋਲੋ ਗਰਾਊਂਡ ਵਿਖੇ ਕਰਵਾਏ ਗਏ ਹੈਂਡਬਾਲ ਮੁਕਾਬਲਿਆਂ ਵਿਚ ਟੈਗੋਰ ਇੰਟਰਨੈਸ਼ਨਲ ਸਕੂਲ, ਅਕਬਰਪੁਰ ਅਫ਼ਗਾਨਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗਾਂ ਵਿਚ 6 ਸੋਨ ਤਗਮੇ ਅਤੇ 2 ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀ ਅੰਡਰ-14 ਲੜਕਿਆਂ ਦੀ ਟੀਮ ਨੇ ਸੋਨ ਤਗਮਾ ਤੇ ਲੜਕੀਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 06-10-2026
ਦੇਵੀਗੜ੍ਹ, 5 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਖੇਡਾਂ ਵਤਨ ਪੰਜਾਬ ਦੀਆਂ ਤਹਿਤ ਪੋਲੋ ਗਰਾਊਂਡ ਵਿਖੇ ਕਰਵਾਏ ਗਏ ਹੈਂਡਬਾਲ ਮੁਕਾਬਲਿਆਂ ਵਿਚ ਟੈਗੋਰ ਇੰਟਰਨੈਸ਼ਨਲ ਸਕੂਲ, ਅਕਬਰਪੁਰ ਅਫ਼ਗਾਨਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗਾਂ ਵਿਚ 6 ਸੋਨ ਤਗਮੇ ਅਤੇ 2 ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀ ਅੰਡਰ-14 ਲੜਕਿਆਂ ਦੀ ਟੀਮ ਨੇ ਸੋਨ ਤਗਮਾ ਤੇ ਲੜਕੀਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਵਰਗ ਵਿਚ ਲੜਕਿਆਂ ਅਤੇ ਲੜਕੀਆਂ ਦੋਵਾਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਜਿੱਤੇ। ਅੰਡਰ-21 ਵਰਗ ਵਿਚ ਵੀ ਲੜਕਿਆਂ ਅਤੇ ਲੜਕੀਆਂ ਦੋਵਾਂ ਦੀਆਂ ਟੀਮਾਂ ਨੇ ਸੋਨ ਤਗਮੇ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਸਕੂਲ ਦੇ ਖਿਡਾਰੀਆਂ ਨੇ ਸਾਰੇ ਉਮਰ ਵਰਗਾਂ ਵਿਚ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ। ਉਨ੍ਹਾਂ ਦੀ ਇਸ ਸਫ਼ਲਤਾ ਪਿੱਛੇ ਖਿਡਾਰੀਆਂ ਦੀ ਸਖ਼ਤ ਮਿਹਨਤ, ਲਗਨ ਤੇ ਕੋਚ ਲਤੀਫ਼ ਮੁਹੰਮਦ ਦੀ ਯੋਗ ਅਗਵਾਈ ਦਾ ਅਹਿਮ ਯੋਗਦਾਨ ਰਿਹਾ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸਲੋਨੀ ਗੁਲਾਟੀ, ਮੈਨੇਜਰ ਡਾ. ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਖਿਡਾਰੀਆਂ, ਕੋਚ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕਰਦਾ ਹੈ ਤੇ ਭਵਿੱਖ ਵਿਚ ਵੀ ਖਿਡਾਰੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚਿੜਵਾ ਵਿਖੇ ਸਾਬਕਾ ਸਰਪੰਚ ਵੱਡੇ ਕਾਫ਼ਲੇ ਸਮੇਤ ‘ਆਪ’ ’ਚ ਸ਼ਾਮਿਲ ਸੂਬੇ ਵਿਚ ਲੋਕਾਂ ਦਾ ‘ਆਪ’ ਪ੍ਰਤੀ ਭਰੋਸਾ ਸਿਖ਼... ਅਗਲੀ ਖ਼ਬਰ ਗਾਂਜੇ ਸਮੇਤ ਔਰਤ ਗ੍ਰਿਫ਼ਤਾਰ
Ad Position 24