06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਭਾਈ ਘਨ੍ਹਈਆ ਜੀ ਵੈਲਫੇਅਰ ਸੁਸਾਇਟੀ ਵਲੋਂ ਸ਼ੁਰੂ ਕੀਤੇ ਮੁਫ਼ਤ ਸਿਲਾਈ ਸੈਂਟਰ ਦੇ ਦੂਜੇ ਗਰੁੱਪ ਦਾ ਕੋਰਸ ਹੋਇਆ ਪੂਰਾ : ਜੀ. ਐਸ. ਭੱਟੀ

ਨਾਭਾ, 5 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਰਿਆਸਤੀ ਸ਼ਹਿਰ ਨਾਭਾ ਦੀ ਹੀਰਾ ਮਹਿਲ ਕਲੋਨੀ ਵਿਖੇ ਭਾਈ ਘਨਈਆ ਜੀ ਵੈਲਫੇਅਰ ਸੋਸਾਇਟੀ ਵਲੋਂ ਮੁਫ਼ਤ ਸਿਲਾਈ ਸੈਂਟਰ ਸ਼ੁਰੂ ਕੀਤਾ ਗਿਆ ਹੈ ਜਿਸ ਦੇ ਦੂਜੇ ਗਰੁੱਪ ਦੀਆਂ ਲੜਕੀਆਂ ਦਾ ਕੋਰਸ ਪੂਰਾ ਹੋ ਗਿਆ ਹੈ ਅਤੇ ਤੀਜੇ ਗਰੁੱਪ ਦੀ ਸ਼ੁਰੂਆਤ ਵੀ ਅਕਤੂਬਰ ‘ਚ ਹੀ ਸ਼ੁਰੂ ਕੀਤੀ ਜਾਵੇਗੀ। ਦੂਜੇ ਗਰੁੱਪ ਦੀ ਸਮਾਪਤੀ ਮੌਕੇ ਸਿਖਿਆਰਥਣ ਔਰਤਾਂ ਅਤੇ ਲੜਕੀਆਂ ਨੂੰ ਸਰਟੀਫਿਕੇਟ ਦੇਣ ਉਪਰੰਤ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਾਂਗਰਸੀ ਆਗੂ ਗੁਰਬਖਸ਼ੀਸ਼ ਸਿੰਘ ਭੱਟੀ ਨੇ ਦੱਸਿਆ ਕਿ ਸੁਸਾਇਟੀ ਵਲੋਂ ਜਿੱਥੇ ਮੁਫਤ ਸਲਾਈ ਸੈਂਟਰ ਸ਼ੁਰੂ ਕੀਤਾ ਗਿਆ ਹੈ ਉੱਥੇ ਹੋਰ ਵੀ ਵੱਖ-ਵੱਖ ਤਰ੍ਹਾਂ ਦੇ ਸਮਾਈ ਸਮਾਜ ਭਲਾਈ ਦੇ ਕਾਰਜ ਵੀ ਕੀਤੇ ਜਾਂਦੇ ਹਨ ਜਿਨਾਂ ਵਿੱਚ ਖੂਨਦਾਨ ਕੈਂਪ ਲਗਾਉਣਾ, ਮੈਡੀਕਲ ਕੈਂਪ ਲਗਾਉਣਾ ਅਤੇ ਲੋੜਵੰਦ ਵਿਅਕਤੀਆਂ ਦੀ ਮਦਦ ਕਰਨਾ ਆਦਿ ਕਾਰਜ ਸ਼ਾਮਿਲ ਹਨ।

Ad Position 21
No active advertisement
ਅਜੀਤ ਡੈਸਕ 06-10-2026
ਨਾਭਾ, 5 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਰਿਆਸਤੀ ਸ਼ਹਿਰ ਨਾਭਾ ਦੀ ਹੀਰਾ ਮਹਿਲ ਕਲੋਨੀ ਵਿਖੇ ਭਾਈ ਘਨਈਆ ਜੀ ਵੈਲਫੇਅਰ ਸੋਸਾਇਟੀ ਵਲੋਂ ਮੁਫ਼ਤ ਸਿਲਾਈ ਸੈਂਟਰ ਸ਼ੁਰੂ ਕੀਤਾ ਗਿਆ ਹੈ ਜਿਸ ਦੇ ਦੂਜੇ ਗਰੁੱਪ ਦੀਆਂ ਲੜਕੀਆਂ ਦਾ ਕੋਰਸ ਪੂਰਾ ਹੋ ਗਿਆ ਹੈ ਅਤੇ ਤੀਜੇ ਗਰੁੱਪ ਦੀ ਸ਼ੁਰੂਆਤ ਵੀ ਅਕਤੂਬਰ ‘ਚ ਹੀ ਸ਼ੁਰੂ ਕੀਤੀ ਜਾਵੇਗੀ। ਦੂਜੇ ਗਰੁੱਪ ਦੀ ਸਮਾਪਤੀ ਮੌਕੇ ਸਿਖਿਆਰਥਣ ਔਰਤਾਂ ਅਤੇ ਲੜਕੀਆਂ ਨੂੰ ਸਰਟੀਫਿਕੇਟ ਦੇਣ ਉਪਰੰਤ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਾਂਗਰਸੀ ਆਗੂ ਗੁਰਬਖਸ਼ੀਸ਼ ਸਿੰਘ ਭੱਟੀ ਨੇ ਦੱਸਿਆ ਕਿ ਸੁਸਾਇਟੀ ਵਲੋਂ ਜਿੱਥੇ ਮੁਫਤ ਸਲਾਈ ਸੈਂਟਰ ਸ਼ੁਰੂ ਕੀਤਾ ਗਿਆ ਹੈ ਉੱਥੇ ਹੋਰ ਵੀ ਵੱਖ-ਵੱਖ ਤਰ੍ਹਾਂ ਦੇ ਸਮਾਈ ਸਮਾਜ ਭਲਾਈ ਦੇ ਕਾਰਜ ਵੀ ਕੀਤੇ ਜਾਂਦੇ ਹਨ ਜਿਨਾਂ ਵਿੱਚ ਖੂਨਦਾਨ ਕੈਂਪ ਲਗਾਉਣਾ, ਮੈਡੀਕਲ ਕੈਂਪ ਲਗਾਉਣਾ ਅਤੇ ਲੋੜਵੰਦ ਵਿਅਕਤੀਆਂ ਦੀ ਮਦਦ ਕਰਨਾ ਆਦਿ ਕਾਰਜ ਸ਼ਾਮਿਲ ਹਨ। ਸਾਬਕਾ ਪ੍ਰਧਾਨ ਭੱਟੀ ਨੇ ਦੱਸਿਆ ਕਿ ਅੱਜ ਦੂਜੇ ਗਰੁੱਪ ਦੀ ਸਮਾਪਤੀ ਮੌਕੇ ਸਿਖਿਆਰਥਣਾਂ ਦੀ ਨਵਪ੍ਰੀਤ ਕੌਰ ਭੱਟੀ ਅਤੇ ਅਧਿਆਪਕ ਕੁਲਵਿੰਦਰ ਕੌਰ ਵੱਲੋਂ ਹੌਸਲਾ ਅਫਜਾਈ ਕੀਤੀ ਗਈ ਅਤੇ ਕਿਹਾ ਕਿ ਤੀਜੇ ਗਰੁੱਪ ਨੂੰ ਲੈ ਕੇ ਵੀ ਸ਼ਹਿਰ ਦੀਆਂ ਔਰਤਾਂ ਵਿਚ ਕਾਫੀ ਉਤਸ਼ਾਹ ਹੈ ਕਿਉਂ ਜੋ ਇੱਥੇ ਸਾਰੀਆਂ ਹੀ ਔਰਤਾਂ ਤੇ ਲੜਕੀਆਂ ਨੂੰ ਸਲਾਈ ਦਾ ਕੰਮ ਮੁਫਤ ਸਿਖਾਇਆ ਜਾਂਦਾ ਹੈ। ਇਸ ਮੌਕੇ ਜਪਨਾਜ਼ ਭੱਟੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਜਾਗ੍ਰਤੀ ਮਿਸ਼ਨ ਵਲੋਂ 90 ਬਜ਼ੁਰਗ ਮੈਂਬਰਾਂ ਦਾ ਸਨਮਾਨ ਅਗਲੀ ਖ਼ਬਰ ਪੁਰਸ਼ਾਂ ਲਈ ਬੁਢਾਪਾ ਪੈਨਸ਼ਨ ਦੀ ਉਮਰ ਹੱਦ 65 ਸਾਲ ਤੋਂ ਘਟਾ ਕੇ 58 ਸਾਲ ਕਰਨ ਦੀ ਮੰਗ ਡਾ. ਗਾਂਧੀ ਨੇ ਡਿਪਟੀ ਕਮਿਸ਼ਨਰ...
Ad Position 24