06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਚੋਣ ਸਾਖਰਤਾ ਮੁਕਾਬਲਿਆਂ ’ਚ ਮੋਦੀ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਪਟਿਆਲਾ, 5 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਮੁਲਤਾਨੀ ਮੱਲ ਮੋਦੀ ਕਾਲਜ ਦੇ ਚੋਣ ਸਾਖਰਤਾ ਕਲੱਬ ਵਲੋਂ ਵੋਟਰ ਜਾਗਰੂਕਤਾ ਪ੍ਰੋਗਰਾਮ ਤਹਿਤ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਵਿਧਾਨ ਸਭਾ ਹਲਕਾ 115-ਪਟਿਆਲਾ ਪੱਧਰ ਦੇ ਅੰਤਰ-ਕਾਲਜ ਚੋਣ ਸਾਖਰਤਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਚੋਣ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਲੋਂ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 06-10-2026
ਪਟਿਆਲਾ, 5 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਮੁਲਤਾਨੀ ਮੱਲ ਮੋਦੀ ਕਾਲਜ ਦੇ ਚੋਣ ਸਾਖਰਤਾ ਕਲੱਬ ਵਲੋਂ ਵੋਟਰ ਜਾਗਰੂਕਤਾ ਪ੍ਰੋਗਰਾਮ ਤਹਿਤ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਵਿਧਾਨ ਸਭਾ ਹਲਕਾ 115-ਪਟਿਆਲਾ ਪੱਧਰ ਦੇ ਅੰਤਰ-ਕਾਲਜ ਚੋਣ ਸਾਖਰਤਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਚੋਣ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਲੋਂ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ, ਚੋਣ ਪ੍ਰਕਿਰਿਆ ਅਤੇ ਲੋਕਤੰਤਰ ਵਿਚ ਸਰਗਰਮ ਭਾਗੀਦਾਰੀ ਪ੍ਰਤੀ ਜਾਗਰੂਕ ਕਰਨਾ ਸੀ। ਮੋਦੀ ਕਾਲਜ ਦੇ ਵਿਦਿਆਰਥੀਆਂ ਨੇ ਨਾਅਰਾ ਲਿਖਣ, ਮਹਿੰਦੀ, ਭਾਸ਼ਣ, ਪੋਸਟਰ ਬਣਾਉਣ ਅਤੇ ਰੰਗੋਲੀ ਸਮੇਤ ਪੰਜ ਮੁਕਾਬਲਿਆਂ ਵਿਚ ਭਾਗ ਲਿਆ। ਇਨ੍ਹਾਂ ਵਿਚੋਂ ਦੋ ਮੁਕਾਬਲਿਆਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਸਥਾਨ ਹਾਸਲ ਕੀਤੇ। ਬੀ. ਕਾਮ. ਦੂਜੇ ਸਾਲ ਦੀ ਵਿਦਿਆਰਥਣ ਦਿਲਜੀਤ ਕੌਰ ਨੇ ਨਾਅਰਾ ਲਿਖਣ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਬੀ.ਏ. ਤੀਜੇ ਸਾਲ ਦੀ ਵਿਦਿਆਰਥਣ ਬਬੀਤਾ ਨੇ ਮਹਿੰਦੀ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਮੁਲਤਾਨੀ ਮੱਲ ਮੋਦੀ ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਕਲਾ, ਸਿਰਜਣਾਤਮਕਤਾ ਅਤੇ ਉਤਸ਼ਾਹ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਚੋਣ ਸਾਖਰਤਾ ਕਲੱਬ ਦੀ ਇੰਚਾਰਜ ਅਤੇ ਵੋਟਰ ਜਾਗਰੂਕਤਾ ਪ੍ਰੋਗਰਾਮ ਦੀ ਨੋਡਲ ਅਫ਼ਸਰ ਡਾ. ਮਨਿੰਦਰ ਦੀਪ ਚੀਮਾ ਵਲੋਂ ਵਿਦਿਆਰਥੀਆਂ ਵਿਚ ਵੋਟਰ ਸਿੱਖਿਆ, ਚੋਣ ਜਾਗਰੂਕਤਾ ਤੇ ਲੋਕਤੰਤਰ ਵਿਚ ਸਰਗਰਮ ਭਾਗੀਦਾਰੀ ਦੀ ਭਾਵਨਾ ਪੈਦਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਮਤੋਲੀ ਤੋਂ ਜਥਾ ਰਵਾਨਾ ਅਗਲੀ ਖ਼ਬਰ ਵਿਸ਼ਵ ਜਾਗ੍ਰਤੀ ਮਿਸ਼ਨ ਵਲੋਂ 90 ਬਜ਼ੁਰਗ ਮੈਂਬਰਾਂ ਦਾ ਸਨਮਾਨ
Ad Position 24