06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਨਵੇਂ ਬਣੇ ਕਮਰੇ ਦਾ ਡਾ. ਧਰਮਵੀਰ ਗਾਂਧੀ ਨੇ ਕੀਤਾ ਉਦਘਾਟਨ

ਦੇਵੀਗੜ੍ਹ, 5 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ ਸਮਾਰੋਹ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੀ ਅਗਵਾਈ ਤੇ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ.

Ad Position 21
No active advertisement
ਅਜੀਤ ਡੈਸਕ 06-10-2026
ਦੇਵੀਗੜ੍ਹ, 5 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ ਸਮਾਰੋਹ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੀ ਅਗਵਾਈ ਤੇ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਕੀਤਾ। ਇਸ ਮੌਕੇ ਡਾ. ਮਨਪ੍ਰੀਤ ਕੌਰ ਸੋਢੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਲਜ ਦੀਆਂ ਲੋੜਾਂ ਅਤੇ ਸਿੱਖਿਆ ਦੇ ਖੇਤਰ ਵਿਚ ਕਾਲਜ ਵਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਕਮਰਾ ਪਟਿਆਲਾ ਦੇ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਵਲੋਂ ਦਿੱਤੀ ਗਈ 10 ਲੱਖ ਰੁਪਏ ਦੀ ਗ੍ਰਾਂਟ ਨਾਲ ਬਣਾਇਆ ਗਿਆ ਹੈ। ਉਦਘਾਟਨ ਸਮਾਰੋਹ ਮੌਕੇ ਡਾ. ਧਰਮਵੀਰ ਗਾਂਧੀ ਨੇ ਕਾਲਜ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਹੋਰ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਹਾਜ਼ਰ ਹੋਏ ਡਾਇਰੈਕਟਰ ਕਾਂਸਟੀਚੂਐਂਟ ਕਾਲਜਿਜ, ਡਾ. ਅਮਰ ਇੰਦਰ ਸਿੰਘ ਨੇ ਡਾ. ਗਾਂਧੀ ਦਾ ਧੰਨਵਾਦ ਕੀਤਾ। ਸਮਾਰੋਹ ਦੌਰਾਨ ਸਟੇਜ ਸੰਚਾਲਨ ਦੀ ਸੇਵਾ ਡਾ. ਤੇਜਿੰਦਰ ਪਾਲ ਸਿੰਘ ਨੇ ਨਿਭਾਈ। ਉਨ੍ਹਾਂ ਨੇ ਕਾਲਜ ਦੇ ਵਿਕਾਸ ਲਈ ਗ੍ਰਾਂਟ ਦੇਣ ’ਤੇ ਡਾ. ਧਰਮਵੀਰ ਗਾਂਧੀ ਅਤੇ ਹੋਰ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਜਸਵੰਤ ਸਿੰਘ , ਮੈਨੇਜਰ ਪ੍ਰੇਮ ਮੱਕੜ, ਸੁਰਿੰਦਰ ਸਿੰਘ, ਸੁਖਦੇਵ ਸਿੰਘ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਕਾਲਜ ਸਟਾਫ਼ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਉਦਯੋਗਿਕ ਤੇ ਸਿਖਲਾਈ ਸੰਸਥਾ ਵਿਖੇ ਵਰਕਸ਼ਾਪ ਲਗਾਈ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਮਤੋਲੀ ਤੋਂ ਜਥਾ ਰਵਾਨਾ
Ad Position 24