ਸਰਕਾਰੀ ਉਦਯੋਗਿਕ ਤੇ ਸਿਖਲਾਈ ਸੰਸਥਾ ਵਿਖੇ ਵਰਕਸ਼ਾਪ ਲਗਾਈ
ਨਾਭਾ, 5 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਡਾਇਰੈਕਟਰ ਐਸ. ਸੀ.
ਨਾਭਾ, 5 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਾਭਾ ਸਥਿਤ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਵਿਖੇ ਲਾਈਫ ਸਕਿਲ ਅਤੇ ਸੋਸ਼ਲ ਇਮੋਸ਼ਨਲ ਲਰਨਿੰਗ ਦੇ ਸੰਬੰਧ ਵਿਚ ਤਿੰਨ ਦਿਨਾਂ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ (ਡਾਇਟ) ਸੰਦੀਪ ਨਾਗਰ ਨੇ ਦੱਸਿਆ ਕਿ ਇਕਹਿਰੇ ਪਰਿਵਾਰਾਂ ਦੀ ਪ੍ਰਣਾਲੀ ਅਤੇ ਵੱਧ ਰਹੇ ਸੋਸ਼ਲ ਮੀਡੀਆ ਦੇ ਪ੍ਰਭਾਵ ਕਾਰਨ ਅੱਜ ਕੱਲ੍ਹ ਵਿਦਿਆਰਥੀਆਂ ਉੱਤੇ ਬਹੁਤ ਮਾਨਸਿਕ ਅਤੇ ਭਾਵਨਾਤਮਕ ਦਬਾਅ ਹੈ ਜਿਸ ਕਰਕੇ ਵਿਦਿਆਰਥੀਆਂ ਵਿਚ ਸਮਾਜਿਕ ਅਤੇ ਭਾਵਨਾਤਮਕ ਵਿਕਾਸ ਦੇ ਕੌਸ਼ਲ ਪੈਦਾ ਕਰਨੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਐਸ.ਸੀ.ਆਰ.ਟੀ. ਪੰਜਾਬ ਵਲੋਂ ਇਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਪ੍ਰੋਜੈਕਟ ਲਈ ਪਟਿਆਲਾ ਜ਼ਿਲ੍ਹੇ ਦੇ 20 ਸਕੂਲਾਂ ਦੀ ਚੋਣ ਕੀਤੀ ਗਈ ਹੈ। ਇਸ ਵਰਕਸ਼ਾਪ ਦਾ ਸੰਚਾਲਨ ਡਿਸਟਿ੍ਕਟ ਰਿਸੋਰਸ ਪਰਸਨ ਯਾਦਵਿੰਦਰ ਕੁਮਾਰ, ਅਰਵਿੰਦਰ ਸਿੰਘ ਢਿੱਲੋਂ ਅਤੇ ਵਿਨੋਦ ਕੁਮਾਰ ਵਲੋਂ ਸਾਂਝੇ ਰੂਪ ਵਿਚ ਕੀਤਾ ਗਿਆ। ਇਸ ਮੌਕੇ ਵਰਕਸ਼ਾਪ ਵਿਚ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਸਰਟੀਫ਼ਿਕੇਟ ਵੀ ਵੰਡੇ ਗਏ।