05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕੁਲਨੂਰ ਕੌਰ ਗੁਲਾਟੀ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਰਾਈਫਲ ਸ਼ੂਟਿੰਗ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ

ਪਟਿਆਲਾ, 5 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਦੇ ਨਿਗਰਾਨੀ ਹੇਠ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 4 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਸ ਦੌਰਾਨ 1 ਅਕਤੂਬਰ ਤੋਂ 4 ਅਕਤੂਬਰ ਤੱਕ ਸ਼ੂਟਿੰਗ (ਰਾਈਫਲ/ਪਿਸਟਲ) ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 06-10-2026
ਪਟਿਆਲਾ, 5 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਦੇ ਨਿਗਰਾਨੀ ਹੇਠ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 4 ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਸ ਦੌਰਾਨ 1 ਅਕਤੂਬਰ ਤੋਂ 4 ਅਕਤੂਬਰ ਤੱਕ ਸ਼ੂਟਿੰਗ (ਰਾਈਫਲ/ਪਿਸਟਲ) ਮੁਕਾਬਲੇ ਕਰਵਾਏ ਗਏ। ਇਸ ਮੌਕੇ ਪਟਿਆਲਾ ਦੀ 13 ਸਾਲਾ ਦਿੱਲੀ ਪਬਲਿਕ ਸਕੂਲ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਕੁਲਨੂਰ ਕੌਰ ਗੁਲਾਟੀ ਵਲੋਂ ਅੰਡਰ 17 ਏਅਰ ਰਾਈਫਲਸ (ਐਨ.ਆਰ.) ਕੁੜੀਆਂ ਵਿਚ ਸੋਨ ਤਗਮਾ ਹਾਸਲ ਕੀਤਾ। ਇਸ ਮੌਕੇ ਜੇਤੂ ਖਿਡਾਰਨ ਵਲੋਂ ਆਪਣੇ ਕੋਚ ਪ੍ਰਵੇਸ਼ ਜੋਸ਼ੀ ਦਾ ਧੰਨਵਾਦ ਕੀਤਾ ਗਿਆ। ਜੇਤੂ ਖਿਡਾਰਨ ਵਲੋਂ ਦੱਸਿਆ ਗਿਆ ਕਿ ਖੇਲ ਰਤਨ ਅਵਾਰਡੀ ਸੁਸ੍ਰੀ ਮਨੂ ਭਾਂਕਰ ਉਸ ਦੀ ਰੋਲ ਮਾਡਲ ਹੈ ਅਤੇ ਭਵਿੱਖ ਵਿਚ ਉਹ ਵੀ ਇੰਟਰਨੈਸ਼ਨਲ ਪੱਧਰ ’ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਬੈਟਰੀ ਦਾ ਸ਼ਾਰਟ ਸਰਕਟ ਹੋਣ ਨਾਲ ਪੀ. ਆਰ. ਟੀ. ਸੀ. ਦੀ ਬੱਸ ਨੂੰ ਲੱਗੀ ਅੱਗ ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਆਗਮਨ ਦਿਵਸ ਸੰਬੰਧੀ ਨਗਰ ਕੀਰਤਨ ਸਜਾਇਆ
Ad Position 24