05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਐਸ. ਸੀ./ਬੀ. ਸੀ. ਕਰਮਚਾਰੀ ਯੂਨੀਅਨ ਪਾਵਰਕਾਮ ਪਟਿਆਲਾ ਸਰਕਲ ਦੇ ਮਨਦੀਪ ਸਿੰਘ ਪ੍ਰਧਾਨ ਚੁਣੇ

ਪਟਿਆਲਾ, 5 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ, ਪੀ. ਐਸ.

Ad Position 21
No active advertisement
ਅਜੀਤ ਡੈਸਕ 06-10-2026
ਪਟਿਆਲਾ, 5 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ, ਪੀ.ਐਸ.ਪੀ.ਸੀ.ਐਲ./ਪੀ.ਐਸ.ਟੀ.ਸੀ.ਐਲ. ਜਿਲ੍ਹਾ ਪਟਿਆਲਾ ਦੀ ਮੀਟਿੰਗ ਬਾਰਾਂਦਰੀ ਗਾਰਡਨ, ਪਟਿਆਲਾ ਵਿਖੇ ਜ਼ਿਲ੍ਹਾ ਪ੍ਰਧਾਨ ਅਨਿਲ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕੈਂਥ, ਸੀਨੀਅਰ ਆਗੂਆਂ ਗੁਰਵਿੰਦਰ ਸਿੰਘ ਗੁਰੂ, ਅਮਰਜੀਤ ਸਿੰਘ ਬਾਗੀ, ਹਰਜੀਤ ਸਿੰਘ ਵਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ। ਜਥੇਬੰਦੀ ਵਲੋਂ ਪਟਿਆਲਾ ਸਰਕਲ, ਪਾਵਰਕਾਮ ਦੇ ਪ੍ਰਧਾਨ ਦੀ ਚੋਣ ਕੀਤੀ ਗਈ, ਜਿਸ ਵਿਚ ਸਰਵਸੰਮਤੀ ਨਾਲ ਮਨਦੀਪ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਅਤੇ ਬਾਕੀ ਦੀ ਟੀਮ ਜਿਲ੍ਹਾ ਕਮੇਟੀ ਨਾਲ ਸਲਾਹ ਮਸ਼ਵਰਾਂ ਕਰਕੇ ਚੁਣਨ ਦਾ ਫੈਸਲਾ ਕੀਤਾ ਗਿਆ। ਸੂਬਾ ਪ੍ਰਧਾਨ ਅਵਤਾਰ ਸਿੰਘ ਕੈਂਥ ਵਲੋਂ ਨਵ-ਨਿਯੁਕਤ ਪ੍ਰਧਾਨ ਮਨਦੀਪ ਸਿੰਘ ਨੂੰ ਮੁਬਾਰਕਵਾਦ ਦਿੰਦੇ ਹੋਏ ਜੱਥੇਬੰਦੀ ਦੀ ਚੜਦੀਕਲਾਂ ਲਈ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਗਿਆ ਅਤੇ ਸ੍ਰੀ ਮਨਦੀਪ ਸਿੰਘ ਵੱਲੋ ਸਮੁੱਚੀ ਟੀਮ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਉਹ ਸਮੂਹ ਮੈਬਰਾਂ ਨੂੰ ਨਾਲ ਲੈ ਕੇ ਜੱਥੇਬੰਦੀ ਦੀ ਚੜਦੀਕਲਾਂ ਲਈ ਸਖਤ ਮਿਹਨਤ ਕਰਨਗੇ । ਇਸ ਮੌਕੇ ਅਨਿਲ ਕੁਮਾਰ ਨਿਸ਼ਾਦ, ਰਮੇਸ਼ ਕੁਮਾਰ, ਰਾਜਵੰਤ ਸਿੰਘ, ਮਨਜੀਤ ਸਿੰਘ, ਅਮਿਤ ਕੁਮਾਰ, ਰਾਜਿੰਦਰਪਾਲ ਸਿੰਘ, ਰੋਹਿਤ ਕੁਮਾਰ, ਰਾਕੇਸ ਕੁਮਾਰ, ਰਾਜ ਕੁਮਾਰ, ਅਜੇ ਕੁਮਾਰ ਸ਼ੈਲੀ, ਮਨਪੀ੍ਰਤ ਸਿੰਘ, ਰਾਹੁਲ ਕੁਮਾਰ, ਮੁਹੰਮਦ ਸਲੀਮ, ਜਗਤਾਰ ਸਿੰਘ, ਮਨਜੀਤ ਸਿੰਘ, ਅਮਰੀਕ ਸਿੰਘ, ਸੁਰਿੰਦਰਪਾਲ, ਮਦਨ ਲਾਲ ਆਦਿ ਵਲੋਂ ਸ਼ਮੂਲੀਅਤ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਹੋਈ ਅਗਲੀ ਖ਼ਬਰ ਅਵਤਾਰ ਸਿੰਘ ਤੇ ਹਰਦੀਪ ਗੋਇਲ ਨੇ ਪ੍ਰਧਾਨ ਪਰਗਟ ਸਿੰਘ ਨੂੰ ਮਿਲ ਕੇ ਦਿੱਤੀਆਂ ਵਧਾਈਆਂ
Ad Position 24