05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੇ ਪ੍ਰਧਾਨ ਦਾ ਵਿਦੇਸ਼ ਯਾਤਰਾ ਤੋਂ ਪਰਤਣ ’ਤੇ ਸਵਾਗਤ

ਸਮਾਣਾ, 5 ਅਕਤੂਬਰ (ਸਾਹਿਬ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਫ਼ਤਿਹਪੁਰ (ਸਮਾਣਾ) ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਦਮਨ ਸਿੰਘ ਵਿਰਕ ਦਾ ਵਿਦੇਸ਼ ਯਾਤਰਾ ਤੋਂ ਵਾਪਸ ਪਰਤਣ ’ਤੇ ਸਕੂਲ ਦੀ ਸਮੂਹ ਪ੍ਰਬੰਧਕ ਕਮੇਟੀ, ਸਕੂਲ ਪਿ੍ੰਸੀਪਲ ਸੁਨੀਤਾ ਰਾਣੀ, ਸਟਾਫ਼ ਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਵਲੋਂ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਜੀ ਆਇਆਂ ਨੂੰ ਆਖਿਆ ਗਿਆ।

Ad Position 21
No active advertisement
ਅਜੀਤ ਡੈਸਕ 06-10-2026
ਸਮਾਣਾ, 5 ਅਕਤੂਬਰ (ਸਾਹਿਬ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਫ਼ਤਿਹਪੁਰ (ਸਮਾਣਾ) ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਦਮਨ ਸਿੰਘ ਵਿਰਕ ਦਾ ਵਿਦੇਸ਼ ਯਾਤਰਾ ਤੋਂ ਵਾਪਸ ਪਰਤਣ ’ਤੇ ਸਕੂਲ ਦੀ ਸਮੂਹ ਪ੍ਰਬੰਧਕ ਕਮੇਟੀ, ਸਕੂਲ ਪਿ੍ੰਸੀਪਲ ਸੁਨੀਤਾ ਰਾਣੀ, ਸਟਾਫ਼ ਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ਼ ਵਲੋਂ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਜੀ ਆਇਆਂ ਨੂੰ ਆਖਿਆ ਗਿਆ। ਜ਼ਿਕਰਯੋਗ ਹੈ ਕਿ ਸ. ਵਿਰਕ ਜੋ ਮਾਰਕੀਟ ਕਮੇਟੀ ਸਮਾਣਾ ਦੇ ਸਾਬਕਾ ਚੇਅਰਮੈਨ ਵੀ ਹਨ, ਨੇ ਆਪਣੀ ਇਕ ਮਹੀਨੇ ਦੀ ਅਮਰੀਕਾ ਯਾਤਰਾ ਦੌਰਾਨ ਗੁਰਦੁਆਰਾ ਕਮੇਟੀਆਂ ਅਤੇ ਸਿੱਖ ਚਿੰਤਕਾਂ ਨਾਲ ਗੱਲਬਾਤ ਕਰਕੇ ਕੌਮ ਨੂੰ ਦਰਪੇਸ਼ ਮਸਲਿਆਂ ’ਤੇ ਪ੍ਰਭਾਵਸ਼ਾਲੀ ਵਿਚਾਰ ਚਰਚਾ ਕੀਤੀ ਹੈ। ਕਮੇਟੀ ਦੇ ਹਾਜ਼ਰ ਮੈਂਬਰਾਂ ਨੇ ਆਸ ਪ੍ਰਗਟਾਈ ਕਿ ਸ. ਵਿਰਕ ਵਲੋਂ ਆਪਣੀ ਵਿਦੇਸ਼ ਯਾਤਰਾ ਦੌਰਾਨ ਪ੍ਰਾਪਤ ਕੀਤੇ ਗਏ ਨਵੇਂ ਵਿੱਦਿਅਕ ਤਜਰਬੇ ਅਤੇ ਆਧੁਨਿਕ ਵਿਚਾਰ, ਸਕੂਲ ਦੇ ਭਵਿੱਖੀ ਵਿਕਾਸ ਵਿਚ ਵਡਮੁੱਲਾ ਯੋਗਦਾਨ ਪਾਉਣਗੇ। ਸਕੂਲ ਕਮੇਟੀ ਨੇ ਦੁਹਰਾਇਆ ਕਿ ਇਹ ਸੰਸਥਾ ਹਮੇਸ਼ਾ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ, ਆਧੁਨਿਕ ਸੋਚ ਅਪਣਾਉਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਦੇ ਵਿਦਿਆਰਥੀ ਸਮਰਵੀਰ ਸਿੰਘ ਨੇ ਕੁਸ਼ਤੀ ’ਚ ਜਿੱਤਿਆ ਤਗਮਾ ਅਗਲੀ ਖ਼ਬਰ ਢੁਡਿਆਲ ਖ਼ਾਲਸਾ ਸਕੂਲ ਦੇ ਵਿਦਿਆਰਥੀ ਆਰੂਸ ਦਾ ਕੀਤਾ ਸਨਮਾਨ
Ad Position 24