05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਡਾ. ਬੀ. ਐੱਸ. ਸੰਧੂ ਸਕੂਲ ਦੇ ਵਿਦਿਆਰਥੀ ਸਮਰਵੀਰ ਸਿੰਘ ਨੇ ਕੁਸ਼ਤੀ ’ਚ ਜਿੱਤਿਆ ਤਗਮਾ

ਦੇਵੀਗੜ੍ਹ, 5 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਸੂਬੇ ਵਿਚ ਚੱਲ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਡਾ. ਬੀ.

Ad Position 21
No active advertisement
ਅਜੀਤ ਡੈਸਕ 06-10-2026
ਦੇਵੀਗੜ੍ਹ, 5 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਸੂਬੇ ਵਿਚ ਚੱਲ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਹੋਣਹਾਰ ਵਿਦਿਆਰਥੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀ ਸਮਰਵੀਰ ਸਿੰਘ ਨੇ ਕੁਸ਼ਤੀ ਦੇ ਮੁਕਾਬਲੇ ਵਿਚ ਸ਼ਾਨਦਾਰ ਦਾਅ-ਪੇਚ ਦਿਖਾਉਂਦੇ ਹੋਏ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਸਮਰਵੀਰ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਵਿਚ ਖੁਸ਼ੀ ਅਤੇ ਮਾਣ ਦਾ ਮਾਹੌਲ ਹੈ। ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਸਾਂਝੇ ਤੌਰ ’ਤੇ ਸੰਦੇਸ਼ ਜਾਰੀ ਕਰਦਿਆਂ ਕਿਹਾ, ਸਾਨੂੰ ਆਪਣੇ ਵਿਦਿਆਰਥੀ ਸਮਰਵੀਰ ਸਿੰਘ ਦੀ ਇਸ ਪ੍ਰਾਪਤੀ ’ਤੇ ਬਹੁਤ ਮਾਣ ਹੈ। ਉਸਦੀ ਦਿਨ-ਰਾਤ ਦੀ ਮਿਹਨਤ, ਅਨੁਸ਼ਾਸਨ ਅਤੇ ਸਖ਼ਤ ਅਭਿਆਸ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਦ੍ਰਿੜ ਇਰਾਦੇ ਨਾਲ ਕਿਸੇ ਵੀ ਮੰਜ਼ਿਲ ਨੂੰ ਛੂਹਿਆ ਜਾ ਸਕਦਾ ਹੈ। ਸਾਡਾ ਸਕੂਲ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਮੇਸ਼ਾ ਵਚਨਬੱਧ ਹੈ। ਅਸੀਂ ਸਮਰਵੀਰ ਸਿੰਘ, ਉਸਦੇ ਮਾਪਿਆਂ ਅਤੇ ਕੋਚ ਨੂੰ ਇਸ ਵੱਡੀ ਸਫ਼ਲਤਾ ਲਈ ਹਾਰਦਿਕ ਵਧਾਈ ਦਿੰਦੇ ਹਾਂ ਅਤੇ ਉਸਦੇ ਉਜਵਲ ਭਵਿੱਖ ਲਈ ਕਾਮਨਾ ਕਰਦੇ ਹਾਂ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਰਾਜੇਵਾਲ) ਦੀ ਮੀਟਿੰਗ ਹੋਈ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਦੇ ਪ੍ਰਧਾਨ ਦਾ ਵਿਦੇਸ਼ ਯਾਤਰਾ ਤੋਂ ਪਰਤਣ ’ਤੇ ਸਵਾਗਤ
Ad Position 24